09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪੀ.ਪੀ.ਐੱਸ. ਚੀਮਾ ਦੇ ਕੈਡਿਟਾਂ ਨੇ ਐਨ.ਸੀ.ਸੀ. ਟ੍ਰੇਨਿੰਗ ਕੈਂਪ ’ਚ ਮਾਰੀਆਂ ਮੱਲਾਂ

Ad Position 21
No active advertisement
ਅਜੀਤ ਡੈਸਕ 17-07-2026
ਚੀਮਾ ਮੰਡੀ, 16 ਜੁਲਾਈ (ਗੁਰਜੀਤ ਸਿੰਘ ਚਹਿਲ) - ਸਕੂਲ ਆਫ ਐਮੀਨੈਂਸ (ਪੀ.ਪੀ.ਐੱਸ.) ਚੀਮਾ ਦੇ 10ਵੀਂ ਜਮਾਤ ਦੇ ਐਨ.ਸੀ.ਸੀ. ਕੈਡਿਟਾਂ ਨੇ ਸਾਲਾਨਾ ਟ੍ਰੇਨਿੰਗ ਕੈਂਪ (ਏ.ਟੀ.ਸੀ.-92) ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਅ ਰੌਸ਼ਨ ਕੀਤਾ। ਇਹ ਕੈਂਪ 3 ਪੰਜਾਬ ਨੇਵਲ ਯੂਨਿਟ ਐਨ.ਸੀ.ਸੀ. ਬਠਿੰਡਾ ਵੱਲੋਂ ਕੈਪਟਨ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਸਕੂਲਾਂ ਦੇ ਲਗਭਗ 515 ਕੈਡਿਟਾਂ ਨੇ ਭਾਗ ਲਿਆ। ਕੈਂਪ ਦੌਰਾਨ ਕੈਡਿਟਾਂ ਨੂੰ ਨੇਵਲ ਅਤੇ ਐਨ.ਸੀ.ਸੀ. ਨਾਲ ਸੰਬੰਧਿਤ ਵਿਸ਼ਿਆਂ ਦੀ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ। ਇਸ ਵਿੱਚ ਸੀਮੈਨਸ਼ਿਪ, ਰਿਗਿੰਗ, ਬੋਟ ਵਰਕ, ਹਥਿਆਰ ਸਿਖਲਾਈ, ਨੈਸ਼ਨਲ ਇੰਟੀਗ੍ਰੇਸ਼ਨ, ਪਰਸਨੈਲਟੀ ਡਿਵੈਲਪਮੈਂਟ, ਵਾਟਰਮੈਨਸ਼ਿਪ, ਡ੍ਰਿੱਲ ਅਤੇ ਲੀਡਰਸ਼ਿਪ ਵਰਗੇ ਮਹੱਤਵਪੂਰਨ ਵਿਸ਼ੇ ਸ਼ਾਮਲ ਸਨ। ਇਸ ਤੋਂ ਇਲਾਵਾ ਕੈਡਿਟਾਂ ਨੂੰ ਪ੍ਰਧਾਨ ਅਤੇ ਕੁਵਰਤੀ ਅਵਾਰਡ ਪ੍ਰੀਖਿਆਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਪੀ.ਪੀ.ਐੱਸ. ਚੀਮਾਂ ਦੇ ਕੈਡਿਟਾਂ ਨੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦੀ ਵੱਖਰੀ ਪਛਾਣ ਬਣਾਈ। ਕੈਂਪ ਦੇ ਆਖਰੀ ਦਿਨ ਹੋਏ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈ ਕੇ ਦਰਸ਼ਕਾਂ ਦੀਆਂ ਖੂਬ ਤਾਲੀਆਂ ਹਾਸਲ ਕੀਤੀਆਂ। ਸਕੂਲ ਦੇ ਐਨ.ਸੀ.ਸੀ. ਏ.ਐੱਨ.ਓ. ਕੋਹਲ ਸਿੰਘ ਨੂੰ ਸਾਲ 2025-26 ਲਈ ਬੈਸਟ ਏ.ਐੱਨ.ਓ. ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਚੇਅਰਮੈਨ ਜਸਵੀਰ ਸਿੰਘ ਚੀਮਾ, ਮੈਡਮ ਕਿਰਨਪਾਲ ਕੌਰ ਚੀਮਾ, ਸਕੂਲ ਪ੍ਰਿੰਸੀਪਲ ਸੰਜੇ ਕੁਮਾਰ ਅਤੇ ਹੋਰਨਾਂ ਅਧਿਆਪਕਾਂ ਨੇ ਕੈਡਿਟਾਂ ਅਤੇ ਏ.ਐੱਨ.ਓ. ਕੋਹਲ ਸਿੰਘ ਨੂੰ ਇਸ ਉਪਲਬਧੀ ਲਈ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਹੋਰ ਮਿਹਨਤ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਕਾਲਾ ਮਹਿਰ ਜੀ ਵਿਖੇ ਜਥੇਦਾਰ ਕਰਤਾਰ ਸਿੰਘ ਜੋਸ਼ੀਲਾ ਦੀ 31ਵੀਂ ਬਰਸੀ ਮਨਾਈ ਅਗਲੀ ਖ਼ਬਰ ਸਫ਼ਾਈ ਸੇਵਕ ਸਮਾਜ ਦਾ ਮਹੱਤਵਪੂਰਨ ਅੰਗ, ਸੂਬਾ ਸਰਕਾਰ ਆਪਣੇ ਵਾਅਦੇ ਅਨੁਸਾਰ ਇਨ੍ਹਾਂ ਨੂੰ ਪੱਕਾ ਕਰੇ-ਕੈਪਟਨ ਸਿੱਧੂ
Ad Position 24