09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਗੁਰਦੁਆਰਾ ਬਾਬਾ ਕਾਲਾ ਮਹਿਰ ਜੀ ਵਿਖੇ ਜਥੇਦਾਰ ਕਰਤਾਰ ਸਿੰਘ ਜੋਸ਼ੀਲਾ ਦੀ 31ਵੀਂ ਬਰਸੀ ਮਨਾਈ

Ad Position 21
No active advertisement
ਅਜੀਤ ਡੈਸਕ 17-07-2026
ਬਰਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਕਰਤਾਰ ਸਿੰਘ ਜੋਸ਼ੀਲਾ ਦੀ 31ਵੀਂ ਬਰਸੀ ਗੁਰਦੁਆਰਾ ਬਾਬਾ ਕਾਲਾ ਮਹਿਰ ਜੀ ਦੀ ਪ੍ਰਬੰਧਕ ਕਮੇਟੀ ਅਤੇ ਸੰਧੂ ਪੱਤੀ ਭਾਈਚਾਰੇ ਵਲੋਂ ਬਹੁਤ ਸ਼ਰਧਾ ਨਾਲ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹੈੱਡ ਗ੍ਰੰਥੀ ਅਤੇ ਹਜ਼ੂਰੀ ਰਾਗੀ ਭਾਈ ਸੋਹਣ ਸਿੰਘ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਸੰਤ ਬਲਵੀਰ ਸਿੰਘ ਘੁੰਨਸ, ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਅਤੇ ਸਟੇਜ ਸਕੱਤਰ ਹਰਬਖ਼ਸ਼ ਸਿੰਘ ਗਿੱਲ ਨੇ ਜਿੱਥੇ ਜਥੇਦਾਰ ਜੋਸ਼ੀਲਾ ਦੇ ਜੀਵਨ ਬਾਰੇ ਚਾਨਣਾ ਪਾਇਆ ਉੱਥੇ ਦੱਸਿਆ ਕਿ ਜਥੇਦਾਰ ਜੋਸ਼ੀਲਾ ਨੇ ਹਮੇਸ਼ਾ ਸਾਦਾ ਅਤੇ ਤਿਆਗ ਭਰਿਆ ਜੀਵਨ ਬਤੀਤ ਕੀਤਾ। ਜਥੇਦਾਰ ਜੋਸ਼ੀਲਾ ਵਲੋਂ ਸ਼ਹਿਰ ਬਰਨਾਲਾ ਦੇ ਵਿਕਾਸ ਵਿਚ ਵੀ ਵੱਡਾ ਯੋਗਦਾਨ ਪਾਇਆ ਗਿਆ ਹੈ ਜਿਸ ਵਿਚ ਉਨ੍ਹਾਂ ਵਲੋਂ ਬਰਨਾਲਾ ਦਾ ਬੱਸ ਸਟੈਂਡ ਰੋਡ, 22 ਏਕੜ, 25 ਏਕੜ, ਸੰਧੂ ਪੱਤੀ ਸਮੇਤ ਹੋਰ ਆਲੇ-ਦੁਆਲੇ ਦੇ ਇਲਾਕੇ ਦੇ ਵੱਡੀ ਪੱਧਰ ’ਤੇ ਵਿਕਾਸ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਸੰਧੂ, ਖ਼ਜ਼ਾਨਚੀ ਦਵਿੰਦਰ ਸਿੰਘ ਸੰਧੂ ਅਤੇ ਹੋਰ ਅਹੁਦੇਦਾਰਾਂ ਵਲੋਂ ਆਏ ਪਤਵੰਤਿਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਮਹੰਤ ਮੁਖਜੀਤ ਦਾਸ, ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਸੋਨੀ ਜਾਗਲ, ਸਰਕਲ ਪ੍ਰਧਾਨ ਬੇਅੰਤ ਸਿੰਘ ਬਾਠ, ਸਮਾਜ ਸੇਵੀ ਕੇਵਲ ਸਿੰਘ ਵੀਨਸ, ਬਿੰਦਰ ਸਿੰਘ ਸੰਧੂ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਬਰਨਾਲਾ, ਕਾਂਗਰਸੀ ਆਗੂ ਕੈਪਟਨ ਭੁਪਿੰਦਰ ਸਿੰਘ ਝਲੂਰ, ਕੁਲਦੀਪ ਸਿੰਘ ਗੁੱਗ, ਜੱਗਾ ਸੰਧੂ, ਕਾਂਗਰਸ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਸੰਧੂ, ਬਲਵੀਰ ਸਿੰਘ ਸੰਧੂ, ਜਥੇਦਾਰ ਕ੍ਰਿਸ਼ਨ ਸਿੰਘ, ਗੁਰਚਰਨ ਸਿੰਘ ਟੋਹੜਾ, ਗੁਰਮੇਲ ਸਿੰਘ ਸੰਧੂ ਜੇ.ਈ. ਮੰਡੀ ਬੋਰਡ, ਰਾਮਪਾਲ ਸਿੰਘ ਪ੍ਰਧਾਨ ਰਿਟਾ: ਮਿਊਂਸਪਲ ਕਰਮਚਾਰੀ ਯੂਨੀਅਨ ਬਰਨਾਲਾ, ਗੁਰਜੀਤ ਸਿੰਘ ਖੁੱਡੀ, ਬੇਅੰਤ ਸਿੰਘ ਧਾਲੀਵਾਲ, ਗੁਰਜੰਟ ਸਿੰਘ ਸੋਨਾ, ਗੁ: ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਜੀਤਪਾਲ ਸਿੰਘ ਸੰਧੂ, ਮੈਂਬਰ ਨਾਜਰ ਸਿੰਘ ਸੰਧੂ, ਸੁਖਪਾਲ ਸਿੰਘ ਸੰਧੂ, ਸੁਖਦੇਵ ਸਿੰਘ ਸੰਧੂ, ਪਰਮਜੀਤ ਸਿੰਘ ਸੰਧੂ, ਹਰਦੇਵ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਕੂਲ ਦੇ ਬਾਹਰ ਲੱਗੇ ਕੂੜੇ ਦੇ ਢੇਰਾਂ ਕਾਰਨ ਸਕੂਲੀ ਬੱਚੇ ਵੀ ਮਾਯੂਸੀ ਦੇ ਆਲਮ ’ਚ ਅਗਲੀ ਖ਼ਬਰ ਪੀ.ਪੀ.ਐੱਸ. ਚੀਮਾ ਦੇ ਕੈਡਿਟਾਂ ਨੇ ਐਨ.ਸੀ.ਸੀ. ਟ੍ਰੇਨਿੰਗ ਕੈਂਪ ’ਚ ਮਾਰੀਆਂ ਮੱਲਾਂ
Ad Position 24