ਧਨੌਲਾ, 16 ਜੁਲਾਈ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਧਨੌਲਾ ਰੋਡ ਬਰਨਾਲਾ ਵਿਖੇ ਗਣਿਤ ਵਿਸ਼ੇ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਗਣਿਤ ਅਧਿਆਪਕਾਂ ਨੇ ਗਣਿਤ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਜੀਵਨ ਵਿਚ ਸਫਲਤਾ ਹਾਸਲ ਕਰਨ ਲਈ ਅਤੇ ਕੰਮਾਂ ਕਾਰਾਂ ਦਾ ਹਿਸਾਬ ਕਿਤਾਬ ਰੱਖਣ ਲਈ ਗਣਿਤ ਬਹੁਤ ਜ਼ਰੂਰੀ ਵਿਸ਼ਾ ਹੈ। ਜ਼ਿੰਦਗੀ ਜਿਊਣ ਲਈ ਪੈਸਾ ਬਹੁਤ ਜ਼ਰੂਰੀ ਹੈ ਅਤੇ ਹਰ ਇਨਸਾਨ ਨੂੰ ਉਸ ਦਾ ਹਿਸਾਬ ਕਿਤਾਬ ਵੀ ਆਉਣਾ ਬਹੁਤ ਜ਼ਰੂਰੀ ਹੈ। ਇਹ ਸਾਰਾ ਕੁੱਝ ਗਣਿਤ ਦੇ ਦੁਆਲੇ ਹੀ ਘੁੰਮਦਾ ਹੈ। ਅਧਿਆਪਕਾਂ ਨੇ ਮਾਡਲਾਂ ਰਾਹੀਂ ਬੱਚਿਆਂ ਨੂੰ ਗਣਿਤ ਹੱਲ ਕਰਨਾ ਸਿਖਾਇਆ। ਇਨ੍ਹਾਂ ਗਤੀਵਿਧੀਆਂ ਵਿਚ ਬੱਚਿਆਂ ਨੇ ਬਹੁਤ ਉਤਸ਼ਾਹ ਦਿਖਾਇਆ। ਪ੍ਰਿੰਸੀਪਲ ਮੈਡਮ ਸ੍ਰੀਮਤੀ ਸਿਮਰਨ ਕੌਰ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।