ਟੱਲੇਵਾਲ, 16 ਜੁਲਾਈ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਦਾ ਬੀ.ਸੀ.ਏ. ਭਾਗ ਤੀਸਰਾ (ਸਮੈਸਟਰ ਪੰਜਵਾਂ) ਦਾ ਨਤੀਜਾ ਸ਼ਾਨਦਾਰ ਰਿਹਾ। ਇਹ ਜਾਣਕਾਰੀ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ: ਨਰਪ੍ਰੀਤ ਕੌਰ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਜਸ਼ਨਦੀਪ ਕੌਰ ਨੇ 83 ਫ਼ੀਸਦੀ ਅੰਕ ਲੈ ਕੇ ਪਹਿਲਾ, ਰਮਨਦੀਪ ਕੌਰ ਨੇ 81 ਫ਼ੀਸਦੀ ਅੰਕ ਲੈ ਕੇ ਦੂਜਾ, ਕੋਮਲਪ੍ਰੀਤ ਕੌਰ ਸੰਧੂ ਨੇ 79 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਲਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਚਰਨਦੀਪ ਸਿੰਘ (ਡਾ:), ਪ੍ਰੋ: ਜਸਪ੍ਰੀਤ ਕੌਰ ਠੀਕਰੀਵਾਲਾ, ਪ੍ਰੋ: ਨਰਪ੍ਰੀਤ ਕੌਰ ਅਤੇ ਪ੍ਰੋ: ਜਸਪ੍ਰੀਤ ਕੌਰ (ਰਾਏਕੋਟ) ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।