08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪਿੰਡ ਕੁਤਬਾ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਭਰਵੀਂ ਇਕੱਤਰਤਾ

Ad Position 21
No active advertisement
ਅਜੀਤ ਡੈਸਕ 17-07-2026
ਮਹਿਲ ਕਲਾਂ, 16 ਜੁਲਾਈ (ਅਵਤਾਰ ਸਿੰਘ ਅਣਖੀ)-ਇਤਿਹਾਸਕ ਪਿੰਡ ਕੁਤਬਾ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਭਰਵੀਂ ਇਕੱਤਰਤਾ ਪਾਰਟੀ ਦੇ ਆਗੂ ਗੁਰਮੀਤ ਸਿੰਘ ਮਾਹਮਦਪੁਰ, ਭਾਈ ਅਵਤਾਰ ਸਿੰਘ ਰਾਏਸਰ, ਗਿਆਨੀ ਰਣਜੀਤ ਸਿੰਘ ਚੰਨਣਵਾਲ ਦੀ ਅਗਵਾਈ ਹੇਠ ਹੋਈ। ਇਸ ਮੌਕੇ ਭਾਈ ਅਵਤਾਰ ਸਿੰਘ ਰਾਏਸਰ ਨੇ ਕਿਹਾ ਕਿ ਅੱਜ ਪੰਜਾਬ ਅਤੇ ਸਿੱਖ ਕੌਮ ਨੂੰ ਅਜਿਹੀ ਅਗਵਾਈ ਦੀ ਲੋੜ ਹੈ ਜੋ ਆਪਣੇ ਸਵੈਮਾਣ ਅਤੇ ਹੱਕਾਂ ਦੀ ਬੇਬਾਕੀ ਨਾਲ ਗੱਲ ਕਰ ਸਕੇ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਦੇ ਉੱਜਵਲ ਭਵਿੱਖ ਲਈ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਮੁੱਖ ਮੰਤਰੀ ਬਣਾਉਣ ਦੇ ਮਕਸਦ ਨਾਲ ਹਰ ਵਰਗ ਨੂੰ ਇੱਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮੌਕੇ ’ਤੇ ਅਣਗਹਿਲੀ ਕੀਤੀ ਗਈ ਤਾਂ ਇਤਿਹਾਸ ਕਦੇ ਮੁਆਫ਼ ਨਹੀਂ ਕਰੇਗਾ। ਪਾਰਟੀ ਆਗੂ ਗੁਰਮੀਤ ਸਿੰਘ ਮਾਹਮਦਪੁਰ ਨੇ ਕਿਹਾ ਕਿ ਭਾਈ ਦੀਪ ਸਿੱਧੂ ਵਲੋਂ ਸ਼ੁਰੂ ਕੀਤੀ ਗਈ ਲਹਿਰ ਨੂੰ ਅੱਗੇ ਵਧਾਉਣ ਲਈ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡ ਕੁਤਬਾ ਇਤਿਹਾਸਕ ਮਹੱਤਵ ਰੱਖਦਾ ਹੈ ਅਤੇ ਪਾਰਟੀ ਦੇ ਵਿਸਥਾਰ ਲਈ ਇਹ ਅਹਿਮ ਕੇਂਦਰ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਪਿੰਡ ਕੁਤਬਾ ਵਿਖੇ ਵਿਸ਼ਾਲ ਇਕੱਠ ਕਰ ਕੇ ਵੱਡੀ ਪੱਧਰ ’ਤੇ ਹਰ ਵਰਗ ਦੇ ਲੋਕਾਂ ਨੂੰ ਪਾਰਟੀ ਦੇ ਮੁੱਖ ਧੁਰੇ ਨਾਲ ਜੋੜਨ ਦੀ ਮੁਹਿੰਮ ਚਲਾਈ ਜਾਵੇਗੀ। ਗਿਆਨੀ ਰਣਜੀਤ ਸਿੰਘ ਚੰਨਣਵਾਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਹੱਕ ਵਿਚ ਵੱਡਾ ਲੋਕ ਸਮਰਥਨ ਦੇਖਣ ਨੂੰ ਮਿਲੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਲੋਕਾਂ ਤੱਕ ਪਹੁੰਚ ਕਰ ਕੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਗਰੂਕ ਕਰਨ ਅਤੇ ਨਵੇਂ ਮੈਂਬਰ ਬਣਾਉਣ ਦੀ ਅਪੀਲ ਕੀਤੀ। ਨੌਜਵਾਨ ਆਗੂ ਗੁਰਪ੍ਰੀਤ ਸਿੰਘ ਕਾਲਾਬੂਲਾ ਨੇ ਕਿਹਾ ਕਿ ਪਾਰਟੀ ਪੰਜਾਬ ਵਿਚ ਸੁਚੱਜੇ ਅਤੇ ਲੋਕ-ਹਿਤੈਸ਼ੀ ਪ੍ਰਸ਼ਾਸਨ ਦੀ ਸਥਾਪਨਾ ਲਈ ਵਚਨਬੱਧ ਹੈ। ਉਨ੍ਹਾਂ ਇਤਿਹਾਸਕ ਹਵਾਲੇ ਦਿੰਦਿਆਂ ਮੌਜੂਦਾ ਆਰਥਿਕ ਅਤੇ ਰਾਜਨੀਤਿਕ ਹਲਾਤਾਂ ’ਤੇ ਵੀ ਟਿੱਪਣੀ ਕੀਤੀ। ਪਿੰਡ ਛਾਪਾ ਇਕਾਈ ਦੇ ਪ੍ਰਧਾਨ ਬਲਵਿੰਦਰ ਸਿੰਘ, ਮੇਜਰ ਸਿੰਘ ਮਹਿਲ ਖੁਰਦ, ਰਾਜਪ੍ਰੀਤ ਸਿੰਘ ਚੰਨਣਵਾਲ, ਗੁਰਭਿੰਦਰ ਸਿੰਘ ਮਹਿਲ ਕਲਾਂ ਸਮੇਤ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਪੰਜਾਬ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24