02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸਿਹਤ ਵਿਭਾਗ ਵਲੋਂ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਮੁਫ਼ਤ ਅੱਖਾਂ ਦੀ ਜਾਂਚ ਅਤੇ ਐਨਕਾਂ ਦੇ ਵਿਸ਼ੇਸ਼ ਕੈਂਪ

Ad Position 21
No active advertisement
ਅਜੀਤ ਡੈਸਕ 18-07-2026
ਬਰਨਾਲਾ, 17 ਜੁਲਾਈ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ‘ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਈਂਡਨੈਸ’ ਤਹਿਤ ਜ਼ਿਲ੍ਹੇ ਵਿਚ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਅੱਖਾਂ ਦੀ ਜਾਂਚ ਦੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਮੁਫ਼ਤ ਨੇੜੇ ਦੀ ਨਜ਼ਰ ਦੀਆਂ ਐਨਕਾਂ ਅਤੇ ਦਵਾਈਆਂ ਵੀ ਵੰਡੀਆਂ ਜਾਣਗੀਆਂ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਹਰਜੀਤ ਸਿੰਘ ਅਤੇ ਅੱਖਾਂ ਦੇ ਮਾਹਿਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਡਾ: ਅਮੋਲਦੀਪ ਕੌਰ ਨੇ ਦੱਸਿਆ ਕਿ ਇਹ ਕੈਂਪ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਲਗਾਏ ਜਾ ਰਹੇ ਹਨ। ਪਹਿਲਾ ਕੈਂਪ 18 ਜੁਲਾਈ, ਸ਼ਨੀਵਾਰ ਨੂੰ ਪਿੰਡ ਦਰਾਜ (ਤਪਾ) ਦੇ ਗੁਰਦੁਆਰਾ ਸਾਹਿਬ ਬਾਬਾ ਗੁਰਦਿੱਤਾ ਜੀ ਵਿਖੇ ਲਗਾਇਆ ਜਾਵੇਗਾ। ਇਸ ਵਿਚ ਡਾ: ਗੁਰਸਿਮਰਨ ਸਿੰਘ ਮਰੀਜ਼ਾਂ ਦੀ ਜਾਂਚ ਕਰਨਗੇ। ਦੂਜਾ ਕੈਂਪ 21 ਜੁਲਾਈ ਮੰਗਲਵਾਰ ਨੂੰ ਬਾਬਾ ਸ੍ਰੀ ਚੰਦ ਜੀ ਗੁਰਦੁਆਰਾ ਸਾਹਿਬ, ਸੇਖਾ ਰੋਡ ਗਲੀ ਨੰਬਰ 12 ਬਰਨਾਲਾ ਵਿਖੇ ਲਗਾਇਆ ਜਾਵੇਗਾ। ਇੱਥੇ ਡਾ: ਅਮੋਲਦੀਪ ਕੌਰ ਅਤੇ ਅਪਥਾਲਮਿਕ ਅਫ਼ਸਰ ਰੁਪਿੰਦਰ ਸਿੰਘ ਸੇਵਾਵਾਂ ਦੇਣਗੇ। ਦੱਸਿਆ ਕਿ ਕੈਂਪਾਂ ਦੌਰਾਨ ਮੌਕੇ ’ਤੇ ਹੀ ਦਵਾਈਆਂ ਅਤੇ ਐਨਕਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਜੇਕਰ ਜਾਂਚ ਦੌਰਾਨ ਕਿਸੇ ਮਰੀਜ਼ ਦੀਆਂ ਅੱਖਾਂ ਵਿਚ ਚਿੱਟਾ ਮੋਤੀਆ ਪਾਇਆ ਜਾਂਦਾ ਹੈ ਤਾਂ ਉਸ ਦਾ ਆਪ੍ਰੇਸ਼ਨ ਅਤੇ ਇਲਾਜ ਸਰਕਾਰੀ ਹਸਪਤਾਲ ਵਿਚ ਬਿਲਕੁਲ ਮੁਫ਼ਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਸਹਾਇਕ ਐਨ.ਪੀ.ਸੀ.ਬੀ. ਅਧਿਕਾਰੀ ਆਰਾਧਨਾ ਨੇ ਦੱਸਿਆ ਮੁਫ਼ਤ ਐਨਕਾਂ ਲੈਣ ਲਈ ਮਰੀਜ਼ਾਂ ਨੂੰ ਆਪਣਾ ਕੋਈ ਵੀ ਸਰਕਾਰੀ ਪਛਾਣ ਪੱਤਰ ਜਿਵੇਂ ਕਿ ਆਧਾਰ ਕਾਰਡ, ਵੋਟਰ ਕਾਰਡ, ਰਾਸ਼ਨ ਕਾਰਡ ਜਾਂ ਪੈਨ ਕਾਰਡ ਨਾਲ ਲਿਆਉਣਾ ਲਾਜ਼ਮੀ ਹੈ।
Ad Position 22
No active advertisement
ਪਿਛਲੀ ਖ਼ਬਰ ਡਾ. ਅਮਰੀਕ ਸਿੰਘ ਚੀਮਾ ਨੂੰ ਯਾਦ ਕਰਦਿਆਂ ਅਗਲੀ ਖ਼ਬਰ ਲਿਖਤੀ ਰੂਪ ਵਿਚ ਨਾਜਾਇਜ਼ ਕਬਜ਼ੇ ਛੱਡਣ ਦਾ ਭਰੋਸਾ ਦੇਣ ਦੇ ਬਾਵਜੂਦ, ਪੰਚਾਇਤਾਂ ਅਤੇ ਸੰਬੰਧਿਤ ਵਿਭਾਗ ਪਿਛਲੇ 6 ਸਾਲਾਂ ਵਿਚ...
Ad Position 24
No active advertisement