02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪਿੰਡ ਜਗਜੀਤਪੁਰਾ ਵਿਖੇ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 18-07-2026
ਸ਼ਹਿਣਾ, 17 ਜੁਲਾਈ (ਸੁਰੇਸ਼ ਗੋਗੀ)-ਪਿੰਡ ਜਗਜੀਤਪੁਰਾ ਦੇ ਗੁਰਦੁਆਰਾ ਧਰਮਸਰ ਵਿਖੇ ਭਾਈ ਤਾਰੂ ਸਿੰਘ ਦੇ ਸ਼ਹੀਦੀ ਸਮਾਗਮ ਨੂੰ ਸਮਰਪਿਤ ਸਮਾਗਮ ਸ਼ਾਮ ਤੋਂ ਦੇਰ ਰਾਤ ਤੱਕ ਕਰਵਾਇਆ ਗਿਆ। ਇਸ ਮੌਕੇ ਭਾਈ ਅਮਰਜੀਤ ਸਿੰਘ ਹੈਡ ਗ੍ਰੰਥੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਉਚੇਚੇ ਤੌਰ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਭਾਈ ਤਾਰੂ ਸਿੰਘ ਨੂੰ ਇਸ ਕਰ ਕੇ ਸ਼ਹੀਦ ਕੀਤਾ ਗਿਆ ਕਿ ਉਹ ਉਸ ਸਮੇਂ ਦੇ ਜੰਗਲਾਂ ਵਿਚ ਬੈਠੇ ਬਾਗ਼ੀਆਂ ਨੂੰ ਰੋਟੀ ਦਿੰਦੇ ਸਨ। ਉਨ੍ਹਾਂ ਕਿਹਾ ਕਿ ਸਿੱਖੀ ਕੇਸਾਂ ਸੰਗ ਨਿਭਾਉਣ ਵਾਲੇ ਸਿੱਖ ਭਾਈ ਤਾਰੂ ਸਿੰਘ ਦੀ ਸ਼ਹਾਦਤ ਬਾਰੇ ਅੱਜ ਦੀ ਨੌਜਵਾਨ ਪੀੜੀ ਨੂੰ ਜਾਣੂ ਕਰਵਾਉਣਾ ਸਮੇਂ ਦੀ ਬੇਹੱਦ ਲੋੜ ਹੈ, ਕਿਉਂਕਿ ਅਜੋਕੇ ਸਮੇਂ ਦੌਰਾਨ ਬੱਚੇ ਅਤੇ ਨੌਜਵਾਨ ਵਰਗ ਕੇਸਾਂ ਦੇ ਕਤਲ ਲਗਾਤਾਰ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਪਰਿਵਾਰ ਸਮੇਤ ਸ੍ਰੀ ਹਰਮੰਦਰ ਸਾਹਿਬ ਦੇ ਦਰਸ਼ਨ ਹਰ ਮਹੀਨੇ ਕਰਨੇ ਚਾਹੀਦੇ ਹਨ, ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀ ਸਿੱਖ ਵਿਰੋਧੀ ਅਤੇ ਧਰਮ ਵਿਰੋਧੀ ਅਨਸਰ ਕੂੜ ਪ੍ਰਚਾਰ ਕਰਦੇ ਹਨ। ਜਿਸ ਤੋਂ ਬਚਣ ਦੀ ਲੋੜ ਹੈ ਅਤੇ ਗੁਰੂ ਘਰਾਂ ਨਾਲ ਜੁੜਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀਆਂ ਲੋਕਲ ਪ੍ਰਬੰਧਕ ਕਮੇਟੀਆਂ ਸਹੀਦੀ ਦਿਹਾੜੇ ਵੀ ਸਾਦੇ ਢੰਗ ਨਾਲ ਮਨਾਇਆ ਕਰਨ। ਉਨ੍ਹਾਂ ਕਿਹਾ ਕਿ ਕੋਈ ਵੀ ਅਜਿਹਾ ਦਿਨ ਨਹੀਂ ਜਿਸ ਦਿਨ ਸਿੱਖ ਕੌਮ ਦੇ ਕਿਸੇ ਸਿੱਖ ਨੇ ਸਹੀਦੀ ਪ੍ਰਾਪਤ ਨਾ ਕੀਤੀ ਹੋਵੇ। ਦੁਨੀਆਂ ਦੇ ਇਤਿਹਾਸ ਵਿਚ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੀ ਕੌਮ ਨੂੰ ਸਾਜ਼ਿਸ਼ ਤਹਿਤ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੇ ਵਿਰਸੇ ਨੂੰ ਸੰਭਾਲਣ ਲਈ ਸਾਨੂੰ ਆਪਣੇ ਆਪ ਅੱਗੇ ਆਉਣਾ ਹੋਵੇਗਾ। ਇਸ ਮੌਕੇ ਭਾਈ ਪਰਮਜੀਤ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਸਮੇਂ ਤੋਂ ਲਗਾਤਾਰ ਪਿੰਡਾਂ ਵਿਚ ਸਿੱਖੀ ਦਾ ਪ੍ਰਸਾਰ ਤੇਜ਼ ਕੀਤਾ ਗਿਆ ਹੈ ਅਤੇ ਲਗਾਤਾਰ ਪਿੰਡਾਂ ਵਿਚ ਵਿਦਿਆਰਥੀਆਂ ਨੂੰ ਗੁਰਬਾਣੀ ਦੀ ਸੰਥਿਆ ਦੇਣ ਲਈ ਯਤਨ ਤੇਜ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀਆਂ ਕਮੇਟੀਆਂ ਆਪਸੀ ਮਤਭੇਦ ਭੁਲਾ ਕੇ ਆਪਣੇ ਇਤਿਹਾਸ ਅਤੇ ਵਿਰਸੇ ਨੂੰ ਸੰਭਾਲਣ ਲਈ ਯਤਨ ਕਰਨ। ਇਸ ਮੌਕੇ ਭਾਈ ਬਲਦੇਵ ਸਿੰਘ ਲੌਂਗੋਵਾਲ ਦੇ ਢਾਡੀ ਜੱਥੇ ਨੇ ਵੀ ਭਾਈ ਤਾਰੂ ਸਿੰਘ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਪ੍ਰਭਾਵਿਤ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਅਮਰਜੀਤ ਸਿੰਘ ਹੈਡ ਗ੍ਰੰਥੀ ਦਰਬਾਰ ਸਾਹਿਬ ਅਤੇ ਭਾਈ ਪਰਮਜੀਤ ਸਿੰਘ ਖ਼ਾਲਸਾ ਨੂੰ ਸਨਮਾਨਿਤ ਕੀਤਾ। ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਖ਼ਜ਼ਾਨਚੀ, ਮੱਖਣ ਸਿੰਘ, ਜਗਰਾਜ ਸਿੰਘ, ਬੂਟਾ ਸਿੰਘ, ਦਰਬਾਰਾ ਸਿੰਘ,ਜੰਗੀਰ ਸਿੰਘ, ਗੁਰਜੰਟ ਸਿੰਘ, ਬਹਾਦਰ ਸਿੰਘ, ਸਰਪੰਚ ਪਰਦੀਪ ਕੌਰ, ਗੁਰਦੀਪ ਸਿੰਘ ਅਕਲੀਆ, ਜਸਨਵੀਰ ਸਿੰਘ, ਪਰਮਵੀਰ ਸਿੰਘ, ਬੇਅੰਤ ਸਿੰਘ ਧਾਲੀਵਾਲ, ਗੁਰਜੰਟ ਸਿੰਘ, ਬੀਬੀ ਬੇਅੰਤ ਕੌਰ ਖ਼ਾਲਸਾ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੈਂਡ ਪੂਲਿੰਗ ਨੀਤੀ ਰਾਹੀਂ ਕਿਸਾਨਾਂ ਦੀ ਜ਼ਮੀਨ ਹੜੱਪਣ ਦੇ ਸਰਕਾਰੀ ਮਨਸੂਬਿਆਂ ਨੂੰ ਬਰਦਾਸ਼ਤ ਨਹੀਂ ਕਰਾਂਗੇ-ਧੰਨਾ ਸਿੰਘ ਗਰ... ਅਗਲੀ ਖ਼ਬਰ ਡਾ. ਅਮਰੀਕ ਸਿੰਘ ਚੀਮਾ ਨੂੰ ਯਾਦ ਕਰਦਿਆਂ
Ad Position 24
No active advertisement