02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸਰਕਾਰੀ ਖਾਲ ਢਾਹੇ ਜਾਣ ਦੇ ਦੋਸ਼ਾਂ ਉਪਰੰਤ ਔਰਤ ਸਮੇਤ 4 ਵਿਅਕਤੀਆਂ ’ਤੇ ਪਰਚਾ ਦਰਜ

Ad Position 21
No active advertisement
ਅਜੀਤ ਡੈਸਕ 18-07-2026

ਟੱਲੇਵਾਲ, 17 ਜੁਲਾਈ (ਸੋਨੀ ਚੀਮਾ)-ਥਾਣਾ ਟੱਲੇਵਾਲ ਵਿਖੇ ਸਰਕਾਰੀ ਖਾਲਾ ਢਾਹੇ ਜਾਣ ਦੇ ਮਾਮਲੇ ਵਿਚ ਇਕ ਔਰਤ ਸਮੇਤ 4 ਵਿਅਕਤੀਆਂ ’ਤੇ ਪਰਚਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਜਸਮੇਲ ਸਿੰਘ ਨੇ ਦੱਸਿਆ ਕਿ ਨਹਿਰੀ ਵਿਭਾਗ ਦੇ ਜਿਲੇ੍ਹਦਾਰ ਮਨਦੀਪ ਸਿੰਘ ਜਿਲੇ੍ਹਦਾਰੀ ਸੈਕਸਨ ਰਾਏਕੋਟ ਵਲੋਂ ਥਾਣੇ ਨੂੰ ਪੱਤਰ ਜਾਰੀ ਕੀਤਾ ਗਿਆ ਸੀ ਕਿ ਪਿੰਡ ਛੀਨੀਵਾਲ ਖ਼ੁਰਦ ਨਾਲ ਸਬੰਧਿਤ ਕੁੱਝ ਵਿਅਕਤੀਆਂ ਵਲੋਂ ਸਰਕਾਰੀ ਖਾਲ ਨੂੰ ਢਾਹ ਕੇ ਇੱਟਾਂ ਪੁੱਟ ਕੇ ਆਪਣੇ ਪਾਸ ਰੱਖ ਲਈਆਂ ਅਤੇ ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ ਪ੍ਰਾਪਤ ਹੋਇਆ ਸੀ। ਉਕਤ ਪੱਤਰ ਉਪਰੰਤ ਉਨ੍ਹਾਂ ਵਲੋਂ ਪਿੰਡ ਛੀਨੀਵਾਲ ਖ਼ੁਰਦ ਵਿਖੇ ਜਾ ਕੇ ਮੌਕਾ ਦੇਖਿਆ ਗਿਆ ਅਤੇ ਜਾਂਚ ਉਪਰੰਤ ਪ੍ਰਗਟ ਸਿੰਘ ਪੁੱਤਰ ਜਰਨੈਲ ਸਿੰਘ, ਚਰਨਜੀਤ ਕੌਰ ਪਤਨੀ ਪ੍ਰਗਟ ਸਿੰਘ, ਇਵਨਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ ਪੁੱਤਰਾਨ ਪ੍ਰਗਟ ਸਿੰਘ ਅਤੇ ਬਲਵੰਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀਅਨ ਛੀਨੀਵਾਲ ਖ਼ੁਰਦ ਤੇ ਪਬਲਿਕ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਦੇ ਐਕਟ 1984 ਧਾਰਾ 324 (3),3 (5), 61 (2) ਬੀ.ਐਨ.ਐਸ, 34, 120ਬੀ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਵਿਧਾਤੇ ਵਿਖੇ ਸੰਤ ਮਹਾਂਪੁਰਸ਼ਾਂ ਦੇ ਬਰਸੀ ਸਮਾਗਮਾਂ ਮੌਕੇ ਗਰਮੀ ਦੇ ਬਾਵਜੂਦ ਸੰਗਤ ਦਾ ਉਮੜਿਆ ਜਨ ਸੈਲਾਬ ਅਗਲੀ ਖ਼ਬਰ ਬੀ.ਵੀ.ਐਮ ਇੰਟਰਨੈਸ਼ਨਲ ਸਕੂਲ ਵਿਖੇ ਕੁਇਜ਼ ਮੁਕਾਬਲੇ ਕਰਵਾਏ
Ad Position 24
No active advertisement