02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਐੱਸ.ਬੀ.ਐੱਸ. ਪਬਲਿਕ ਸਕੂਲ ਵਿਖੇ ਗੁਰਮਤਿ, ਸਿੱਖੀ ਅਤੇ ਜੀਵਨ ਮੁੱਲਾਂ ਬਾਰੇ ਪ੍ਰੇਰਣਾਦਾਇਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 18-07-2026
ਬਰਨਾਲਾ, 17 ਜੁਲਾਈ (ਅਸ਼ੋਕ ਭਾਰਤੀ)-ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਵਿਦਿਆਰਥੀਆਂ ਦੇ ਨੈਤਿਕ, ਅਧਿਆਤਮਿਕ ਅਤੇ ਚਰਿੱਤਰ ਨਿਰਮਾਣ ਦੇ ਉਦੇਸ਼ ਨਾਲ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਸੰਸਥਾਪਕ ਸ: ਸਤਨਾਮ ਸਿੰਘ ਸੋਲੋਪੁਰੀ ਨੇ ਕਿਹਾ ਕਿ ਸਿੱਖਿਆ ਦਾ ਅਸਲ ਮਕਸਦ ਸਿਰਫ਼ ਉੱਚੇ ਅੰਕ ਪ੍ਰਾਪਤ ਕਰਨਾ ਨਹੀਂ, ਸਗੋਂ ਇਕ ਚੰਗਾ ਇਨਸਾਨ ਬਣਨਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਹਰ ਰੋਜ਼ ਗੁਰਬਾਣੀ ਨਾਲ ਜੁੜਨਾ ਚਾਹੀਦਾ ਹੈ, ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਸੱਚ, ਸੇਵਾ, ਸਿਮਰਨ, ਅਨੁਸ਼ਾਸਨ ਅਤੇ ਮਿਹਨਤ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ, ਮਾੜੀ ਸੰਗਤ ਅਤੇ ਸੋਸ਼ਲ ਮੀਡੀਆ ਦੀ ਗ਼ਲਤ ਵਰਤੋਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਸਮੇਂ ਦੀ ਕਦਰ ਕਰਨ ਵਾਲੇ ਅਤੇ ਮਿਹਨਤ ਨਾਲ ਪੜ੍ਹਨ ਵਾਲੇ ਵਿਦਿਆਰਥੀ ਹੀ ਦੇਸ਼ ਅਤੇ ਸਮਾਜ ਦਾ ਭਵਿੱਖ ਬਣਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਬੱਚੇ ਹੀ ਕੱਲ੍ਹ ਦੇ ਡਾਕਟਰ, ਇੰਜੀਨੀਅਰ, ਵਿਗਿਆਨੀ, ਅਧਿਆਪਕ ਅਤੇ ਦੇਸ਼ ਦੇ ਆਗੂ ਬਣਨਗੇ, ਇਸ ਲਈ ਉਨ੍ਹਾਂ ਨੂੰ ਆਪਣੇ ਚਰਿੱਤਰ, ਵਿਹਾਰ ਅਤੇ ਪੜ੍ਹਾਈ ਵੱਲ ਪੂਰਾ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਚੜ੍ਹਦੀ ਕਲਾ ਵਿਚ ਰਹਿਣ, ਮਨੁੱਖਤਾ ਦੀ ਸੇਵਾ ਕਰਨ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਦਾ ਸੰਦੇਸ਼ ਵੀ ਦਿੱਤਾ। ਪ੍ਰਿੰਸੀਪਲ ਕਮਲਜੀਤ ਕੌਰ, ਵਾਈਸ ਪ੍ਰਿੰਸੀਪਲ ਡਾ: ਸੰਜੇ ਕੁਮਾਰ ਨੇ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਵੀ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਆਪਣੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਮੇਲ ਸਿੰਘ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਸੇਖਾ ਵਿਖੇ ਗ੍ਰੰਥੀ ਸਿੰਘਾਂ ਲਈ 6 ਕਮਰਿਆਂ ਦਾ ਲੈਂਟਰ ਪਾਇਆ ਅਗਲੀ ਖ਼ਬਰ ਮੁਸਲਿਮ ਵੈੱਲਫੇਅਰ ਕਮੇਟੀ ਵਲੋਂ ਨਵੇਂ ਚੁਣੇ ਕੌਂਸਲਰਾਂ ਦਾ ਸਨਮਾਨ
Ad Position 24
No active advertisement