02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ’ਚ ਸਫਲਤਾ ਕੀਤੀ ਹਾਸਲ

Ad Position 21
No active advertisement
ਅਜੀਤ ਡੈਸਕ 19-07-2026

ਮਹਿਲ ਕਲਾਂ, 18 ਜੁਲਾਈ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪੁਲਿਸ ਸਬ-ਡਵੀਜ਼ਨ ਮਹਿਲ ਕਲਾਂ ਅਧੀਨ ਥਾਣਾ ਠੁੱਲੀਵਾਲ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ’ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਕਾਰਵਾਈ ਦੌਰਾਨ ਇਕ ਵਿਅਕਤੀ ਕੋਲੋਂ 50 ਨਸ਼ੀਲੀਆਂ ਗੋਲੀਆਂ ਅਤੇ ਦੂਜੇ ਮਾਮਲੇ ’ਚ 10 ਪੇਟੀਆਂ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਵੱਖ-ਵੱਖ ਕੇਸ ਦਰਜ ਕੀਤੇ ਹਨ। ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਟੀਮਾਂ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਇੰਸਪੈਕਟਰ ਅਜੈਬ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਮਹਿਲ ਕਲਾਂ ਸਤਵਿੰਦਰ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰੀਆਂ ਵਿਰੁੱਧ ਵਿਸ਼ੇਸ਼ ਮੁਹਿੰਮ ਪੂਰੀ ਸਖ਼ਤੀ ਨਾਲ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਏ.ਐੱਸ.ਆਈ. ਜਸਵਿੰਦਰ ਸਿੰਘ ਅਤੇ ਏ.ਐੱਸ.ਆਈ. ਗੁਰਨਾਮ ਸਿੰਘ ਦੀਆਂ ਟੀਮਾਂ ਨੇ ਇਹ ਕਾਰਵਾਈ ਅਮਲ ’ਚ ਲਿਆਂਦੀ ਹੈ। ਪਹਿਲੇ ਮਾਮਲੇ ’ਚ ਮਿਲੀ ਸੂਚਨਾ ’ਤੇ ਅਮਲਾ ਸਿੰਘ ਵਾਲਾ ਡਰੇਨ ਪੁਲ ਨੇੜੇ ਇਕ ਸ਼ੱਕੀ ਵਿਅਕਤੀ ਦੀ ਤਲਾਸ਼ੀ ਦੌਰਾਨ 50 ਨਸ਼ੀਲੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਦੀ ਪਹਿਚਾਣ ਜੇਕੀ ਕੁਮਾਰ ਵਾਸੀ ਭੱਦਲਵੱਡ ਵਜੋਂ ਹੋਈ, ਜਿਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੂਜੇ ਮਾਮਲੇ ’ਚ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ 10 ਪੇਟੀਆਂ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸ ਮਾਮਲੇ ਚ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁੱਝ ਵਿਅਕਤੀ ਥਾਣੇ ਦੇ ਅਧਿਕਾਰ ਖੇਤਰ ’ਚ ਗੱਡੀ ਵਿਚ ਨਾਜਾਇਜ਼ ਸ਼ਰਾਬ ਸਮੇਤ ਘੁੰਮ ਰਹੇ ਹਨ। ਜਦੋਂ ਪੁਲਿਸ ਨੇ ਰੇਡ ਕੀਤੀ ਤਾਂ ਉਹ ਪੁਲਿਸ ਨੂੰ ਦੇਖ ਕੇ ਸਮੇਤ ਗੱਡੀ ਮੌਕੇ ’ਤੇ ਛੱਡ ਕੇ ਫ਼ਰਾਰ ਹੋ ਗਏ। ਪੁਲਿਸ ਨੇ ਸ਼ਰਾਬ ਅਤੇ ਵਾਹਨ ਨੂੰ ਕਬਜ਼ੇ ਵਿਚ ਲੈ ਕੇ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਥਾਣਾ ਮੁਖੀ ਇੰਸਪੈਕਟਰ ਅਜੈਬ ਸਿੰਘ ਨੇ ਕਿਹਾ ਕਿ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਕਾਨੂੰਨ ਦੇ ਘੇਰੇ ਵਿਚ ਲਿਆ ਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਨਸ਼ਾ ਤਸਕਰੀ ਖ਼ਿਲਾਫ਼ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਤੇਜ਼ ਕੀਤੀ ਜਾਵੇਗੀ। ਇਸ ਮੌਕੇ ਮੁਨਸ਼ੀ ਹਰਦੀਪ ਸਿੰਘ, ਹੌਲਦਾਰ ਜਗਜੀਤ ਕੌਰ, ਮਨਪ੍ਰੀਤ ਕੌਰ ਤੇ ਹੌਲਦਾਰ ਦੀਪ ਸਿੰਘ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਵਕੀਲਾਂ ਵਲੋਂ ਕੌਮੀ ਲੋਕ ਅਦਾਲਤ ਦਾ ਬਾਈਕਾਟ ਅਗਲੀ ਖ਼ਬਰ ਹਲਕਾ ਮਹਿਲ ਕਲਾਂ ਦੀਆਂ ਟੁੱਟੀਆਂ ਲਿੰਕ ਸੜਕਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ
Ad Position 24
No active advertisement