02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

Ad Position 21
No active advertisement
19-07-2026

ਬਰਨਾਲਾ, 18 ਜੁਲਾਈ (ਰਾਜ ਪਨੇਸਰ)-ਪੁਲਿਸ ਨੇ ਸਥਾਨਕ ਕਪਾਹ ਮੰਡੀ ਵਿਖੇ ਇਕ ਔਰਤ ਨੂੰ 70 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਹੌਲਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਸੁਨੀਤਾ ਵਾਸੀ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ ਜੋ ਕਿ ਅੱਜ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ। ਜਿਸ ਨੂੰ ਕਪਾਹ ਮੰਡੀ ਬਰਨਾਲਾ ਵਿਖੇ ਘੁੰਮਦੀ ਦੇਖਿਆ ਗਿਆ ਹੈ। ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਔਰਤ ਨੂੰ 70 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਬੀਬੜੀਆਂ ਮਾਈਆਂ ਮੰਦਰ ਨੂੰ ਛੇਤੀ ਕੀਤਾ ਜਾਵੇਗਾ ਏਅਰ ਕੰਡੀਸ਼ਨ-ਅਮਰੀਕ ਸਿੰਘ ਬੀਕਾ ਪ੍ਰਧਾਨ ਅਗਲੀ ਖ਼ਬਰ ਬਿਜਲੀ ਦਾ ਸਮਾਨ ਚੋਰੀ ਕਰਨ ਵਾਲੇ ਦੋ ਖ਼ਿਲਾਫ਼ ਮਾਮਲਾ ਦਰਜ
Ad Position 24
No active advertisement