ਧਨੌਲਾ, 18 ਜੁਲਾਈ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਅਸਿਸਟੈਂਟ ਕੋਆਰਡੀਨੇਟਰ ਮੈਡਮ ਨੋਵਲਪ੍ਰੀਤ ਦੀ ਅਗਵਾਈ ਹੇਠ ਬੱਚਿਆਂ ਨੂੰ ਜਾਗਰੂਕ ਕਰਨ ਲਈ ਕੌਮਾਂਤਰੀ ਨੈਲਸਨ ਮੰਡੇਲਾ ਦਿਵਸ ਮੌਕੇ ਬੱਚਿਆਂ ਦੇ ਪੋਸਟਰ ਮੁਕਾਬਲੇ ਕਰਵਾਏ ਗਏ। ਜਿਸ ਵਿਚ ਬੱਚਿਆਂ ਨੂੰ ਦੁਨੀਆਂ ਦੇ ਪ੍ਰਸਿੱਧ ਸਿਆਸਤਦਾਨ ਨੈਲਸਨ ਮੰਡੇਲਾ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆਂ ਵਲੋਂ ਚਿੱਤਰ ਤਿਆਰ ਕੀਤੇ ਗਏ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ, ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ ਨੇ ਕਿਹਾ ਕਿ ਨੈਲਸਨ ਮੰਡੇਲਾ ਉਹ ਇਨਸਾਨ ਸਨ, ਜਿਨ੍ਹਾਂ ਨੇ ਹਮੇਸ਼ਾ ਲੋਕਾਂ ਦੇ ਭਲੇ ਲਈ ਕੰਮ ਕੀਤੇ। ਇਨ੍ਹਾਂ ਨੇ ਆਪਣੇ ਸਕੂਲ ਦੇ ਪਹਿਲੇ ਦਿਨ ਹੀ ਆਪਣੇ ਅਧਿਆਪਕ ਤੋਂ ‘ਨੈਲਸਨ’ ਦਾ ਨਾਮ ਪ੍ਰਾਪਤ ਕੀਤਾ ਸੀ। ਇਹ ਦੱਖਣੀ ਅਫ਼ਰੀਕਾ ਦੇਸ਼ ਦੇ ਉਹ ਸਿਆਸਤਦਾਨ ਸਨ ਜੋ 1994 ਤੋਂ 1999 ਤੱਕ ਇਸ ਦੇਸ਼ ’ਚ ਪੂਰਨ ਲੋਕਰਾਜ ਦੀ ਸਥਾਪਤੀ ਤੋਂ ਬਾਅਦ ਪਹਿਲੇ ਰਾਸ਼ਟਰਪਤੀ ਬਣੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਨੋਬਲ ਸ਼ਾਂਤੀ ਪੁਰਸਕਾਰ ਵੀ ਦਿੱਤਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਮੈਡਮ ਜਸਵੀਰ, ਇੰਚਾਰਜ ਅਜਿੰਦਰਪਾਲ ਟਿਵਾਣਾ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।