ਹੰਡਿਆਇਆ, 18 ਜੁਲਾਈ (ਗੁਰਜੀਤ ਸਿੰਘ ਖੁੱਡੀ)-ਪੰਜਾਬ ਵਿਧਾਨ ਸਭਾ-2027 ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਵਲੋਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜਿਸ ਦੇ ਤਹਿਤ ਕਸਬਾ ਹੰਡਿਆਇਆ ਤੋਂ ਆਮ ਆਦਮੀ ਪਾਰਟੀ ਦੇ ਆਗੂ ਤੇ ਨਗਰ ਪੰਚਾਇਤ ਹੰਡਿਆਇਆ ਦੇ ਮੈਂਬਰ ਕੌਂਸਲਰ ਬਸਾਵਾ ਸਿੰਘ ਭਰੀ ਨੂੰ ਰਾਮਗੜ੍ਹੀਆ ਭਲਾਈ ਬੋਰਡ ਜ਼ਿਲ੍ਹਾ ਬਰਨਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਹ ਨਿਯੁਕਤੀ ਸੰਸਦ ਮੈਂਬਰ ਸ: ਗੁਰਮੀਤ ਸਿੰਘ ਮੀਤ ਹੇਅਰ ਤੇ ਹਲਕਾ ਬਰਨਾਲਾ ਦੇ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਦੀ ਸਿਫ਼ਾਰਸ਼ ’ਤੇ ਕੀਤੀ ਗਈ ਹੈ। ਇਸ ਨਿਯੁਕਤੀ ’ਤੇ ਬਸਾਵਾ ਸਿੰਘ ਭਰੀ ਨੇ ਮੁੱਖ ਮੰਤਰੀ (ਪੰਜਾਬ) ਸ: ਭਗਵੰਤ ਮਾਨ, ਐਮ.ਪੀ. ਸ: ਗੁਰਮੀਤ ਸਿੰਘ ਮੀਤ ਹੇਅਰ, ਹਰਿੰਦਰ ਸਿੰਘ ਧਾਲੀਵਾਲ ਸਮੇਤ ਬਲਾਕ ਪ੍ਰਧਾਨ ਹਰਦੇਵ ਕਾਲਾ ਤੇ ਸਮੂਹ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ। ਪਾਰਟੀ ਵਲੋਂ ਲਗਾਈ ਗਈ ਸੇਵਾ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।