03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਬਰਨਾਲਾ ਦੇ ਅਰਨਵ ਗੋਇਲ ਨੇ ਇੰਟਰਨੈਸ਼ਨਲ ਬੁੱਕ ਆਫ਼ ਰਿਕਾਰਡਜ਼ ਵਿਚ ਨਾਂਅ ਦਰਜ ਕਰਵਾਇਆ

Ad Position 21
No active advertisement
ਅਜੀਤ ਡੈਸਕ 19-07-2026
ਬਰਨਾਲਾ, 18 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਦੇ ਵਿਦਿਆਰਥੀ ਅਰਨਵ ਕੁਮਾਰ ਗੋਇਲ ਨੇ ਅਬੈਕਸ (ਮੈਂਟਲ ਮੈਥ) ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੰਟਰਨੈਸ਼ਨਲ ਬੁੱਕ ਆਫ਼ ਰਿਕਾਰਡਜ਼ ਵਿਚ ਆਪਣਾ ਨਾਮ ਦਰਜ ਕਰਵਾ ਕੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਇਸ ਪ੍ਰਾਪਤੀ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਵਿਵੇਕ ਕੁਮਾਰ ਮੋਦੀ ਨੇ ਅਰਨਵ ਕੁਮਾਰ ਗੋਇਲ ਨੂੰ ਸਨਮਾਨਿਤ ਕੀਤਾ ਅਤੇ ਉਸ ਦੇ ਪਿਤਾ ਵਿਕਾਸ ਗੋਇਲ ਅਤੇ ਮਾਤਾ ਨੇਹਾ ਗੋਇਲ ਨੂੰ ਮੁਬਾਰਕਬਾਦ ਦਿੱਤੀ ਅਤੇ ਅਰਨਵ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀਆਂ ਅਜਿਹੀਆਂ ਉਪਲਬਧੀਆਂ ਹੋਰ ਵਿਦਿਆਰਥੀਆਂ ਲਈ ਪੇ੍ਰਰਨਾ ਸਰੋਤ ਹਨ ਅਤੇ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਅਰਨਵ ਕੁਮਾਰ ਗੋਇਲ ਨੇ ਚਾਰ ਅੰਕਾਂ ਵਾਲੀਆਂ ਸੰਖਿਆਵਾਂ ਦੇ ਵਰਗਮੂਲ ਨਾਲ ਸਬੰਧਿਤ 50 ਪ੍ਰਸ਼ਨ ਸਿਰਫ਼ 47 ਸਕਿੰਟ 89 ਮਿਲੀਸੈਕਿੰਡ ਵਿਚ ਹੱਲ ਕਰ ਕੇ ਅਤੇ ਲਿਖ ਕੇ ਇਹ ਰਿਕਾਰਡ ਆਪਣੇ ਨਾਮ ਕੀਤਾ ਹੈ। ਅਰਨਵ ਕੁਮਾਰ ਗੋਇਲ ਸੈਕਰਡ ਹਾਰਟ ਸਕੂਲ ਦਾ 9ਵੀਂ ਜਮਾਤ ਦਾ ਵਿਦਿਆਰਥੀ ਹੈ। ਉਸ ਨੇ ਇਹ ਉਪਲਬਧੀ ਸਟੱਡੀ ਪੁਆਇੰਟ ਅਕੈਡਮੀ ਦੇ ਯੂਸੀਮਾਸ ਅਬੈਕਸ ਕੋਰਸ ਅਧੀਨ ਆਪਣੇ ਅਧਿਆਪਕ ਆਸ਼ੀਸ਼ ਸਿੰਗਲਾ ਅਤੇ ਸ਼ਿਖਾ ਬਾਂਸਲ ਦੀ ਰਹਿਨੁਮਾਈ ਹੇਠ ਹਾਸਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਬੂਟੇ ਵੰਡੇ ਅਗਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਡੀ-ਮਾਰਟ ਦਾ ਕੀਤਾ ਦੌਰਾ
Ad Position 24
No active advertisement