03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੇ ਬੀ.ਕਾਮ ਭਾਗ ਤੀਜਾ ਦੇ ਸਮੈਸਟਰ ਪੰਜਵੇਂ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 19-07-2026
ਭਦੌੜ, 18 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਸੈਸ਼ਨ 2025-26 ਦੇ ਬੀ. ਕਾਮ ਭਾਗ ਤੀਜਾ ਦੇ ਪੰਜਵੇਂ ਸਮੈਸਟਰ ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਕਮਰਸ ਵਿਭਾਗ ਦੇ ਪ੍ਰੋ: ਸਾਲੂ ਜਿੰਦਲ ਨੇ ਦੱਸਿਆ ਕਿ ਬੀ. ਕਾਮ ਭਾਗ ਤੀਜਾ ਦੇ ਐਲਾਨੇ ਨਤੀਜੇ ਵਿਚ ਵਿਦਿਆਰਥਣ ਰਵਦੀਪ ਕੌਰ ਨੇ 84 ਫ਼ੀਸਦੀ ਅੰਕ ਲੈ ਕੇ ਪਹਿਲਾ, ਅਨਮੋਲ ਕੌਰ ਨੇ 81 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਜੋਤੀ ਕੌਰ ਨੇ 80 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਪਿ੍ਰੰਸੀਪਲ ਮਲਵਿੰਦਰ ਸਿੰਘ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਸਟਾਫ਼ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਵਿਦਿਆਰਥਣਾਂ ਨੇ ਵਧੀਆ ਅੰਕ ਲੈ ਕੇ ਆਪਣੇ ਮਾਪਿਆਂ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਸੰਸਥਾ ਵਿਚ ਬੀ. ਕਾਮ ਤੋਂ ਇਲਾਵਾ ਜਗਤ ਗੁਰੂ ਨਾਨਕ ਦੇਵ ਪੰਜਾਬ ਓਪਨ ਸਟੇਟ ਯੂਨੀਵਰਸਿਟੀ ਦੀ ਮਾਨਤਾ ਅਧੀਨ ਡਿਪਲੋਮਾ ਇਨ ਐਨਕਾਉਂਟਿੰਗ ਐਂਡ ਟੈਕਸੇਸਨ (ਇਕ ਸਾਲ) ਲਈ ਦਾਖ਼ਲੇ ਸ਼ੁਰੂ ਹਨ। ਇਸ ਮੌਕੇ ਪ੍ਰੋ: ਸਾਲੂ ਜਿੰਦਲ, ਪ੍ਰੋ: ਹਰਜਿੰਦਰ ਕੌਰ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਉਹ ਦਿਨ ਦੂਰ ਨਹੀਂ ਜਦ ਪੰਜਾਬ ਅੰਦਰ ਭਾਜਪਾ ਲੋਕਾਂ ਦੀ ਸੇਵਾ ਕਰਦੇ ਦਿਖਾਈ ਦੇਵੇਗੀ-ਵਿਜੇ ਸਾਂਪਲਾ ਅਗਲੀ ਖ਼ਬਰ ਅਕਾਲ ਅਕੈਡਮੀ ਮਨਾਲ ਵਿਖੇ ਸੰਤ ਬਾਬਾ ਤੇਜਾ ਸਿੰਘ ਦੀ ਬਰਸੀ ਮਨਾਈ
Ad Position 24
No active advertisement