08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਨਸ਼ੇ ਦੀ ਦਲਦਲ ਵਿੱਚ ਫਸੇ ਚਾਰ ਨੌਜਵਾਨਾਂ ਨੂੰ ਪ੍ਰੇਰਿਤ ਕਰ ਕੇ ਚੇਅਰਮੈਨ ਈਲਵਾਲ ਨੇ ਕਰਵਾਇਆ ਹਸਪਤਾਲ ਦਾਖ਼ਲ

Ad Position 21
No active advertisement
ਅਜੀਤ ਡੈਸਕ 20-07-2026
ਸੰਗਰੂਰ, 19 ਜੁਲਾਈ (ਧੀਰਜ ਪਸੋਰੀਆ) – ਸਥਾਨਕ ਰਾਮ ਨਗਰ ਬਸਤੀ ਦੇ ਪੰਜ ਨੌਜਵਾਨਾਂ ਜੋ ਨਸ਼ੇ ਦੀ ਦਲਦਲ ਵਿੱਚ ਫਸੇ ਹੋਏ ਸਨ ਨੂੰ ਆਮ ਆਰਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਗਲੇ ਲਗਾ ਕੇ ਇਲਾਜ ਲਈ ਪ੍ਰੇਰਿਤ ਕਰਨ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਸੰਗਰੂਰ ਲਿਆਂਦਾ ਜਿਨਾਂ ਵਿੱਚੋਂ ਚਾਰ ਨੌਜਵਾਨਾਂ ਨੂੰ ਇਲਾਜ ਲਈ ਪੁਨਰਵਾਸ ਕੇਂਦਰ ਘਾਬਦਾਂ ਵਿਖੇ ਦਾਖਲ ਕਰਵਾਇਆ ਗਿਆ ਹੈ ਜਦੋਂ ਕਿ ਇੱਕ ਨੌਜਵਾਨ ਨੂੰ ਦਵਾਈ ਦੇ ਕੇ ਉਸ ਦਾ ਘਰੇ ਹੀ ਇਲਾਜ ਸ਼ੁਰੂ ਕਰ ਦਿੱਤਾ ਹੈ।ਇਹ ਉਪਰਾਲਾ ਕਰਨ ਤੋਂ ਬਾਅਦ “ਅਜੀਤ “ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਦੱਸਿਆ ਕਿ ਇਨ੍ਹਾਂ ਪੰਜਾਂ ਨੌਜਵਾਨਾਂ ਨੂੰ ਪ੍ਰੇਰਿਤ ਕਰ ਕੇ ਪਹਿਲਾਂ ਸਿਵਲ ਹਸਪਤਾਲ ਸੰਗਰੂਰ ਦੇ ਐਸਐਮਓ ਡਾ ਵਿਨੋਦ ਕੁਮਾਰ ਕੋਲ ਲਿਆਂਦਾ ਗਿਆ। ਉਸ ਤੋਂ ਬਾਅਦ ਇਨ੍ਹਾਂ ਨੂੰ ਸਬੰਧਤ ਡਾਕਟਰ ਕੋਲ ਚੈੱਕ ਅਪ ਲਈ ਲਿਜਾਇਆ ਗਿਆ। ਇਸ ਤੋਂ ਪੰਜੇ ਨੌਜਵਾਨ ਅਤੇ ਇਨ੍ਹਾਂ ਦੇ ਪਰਿਵਾਰਿਕ ਮੈਂਬਰ ਪੂਰੀ ਤਰ੍ਹਾਂ ਸੰਤੁਸ਼ਟ ਹਨ। ਸ੍ਰੀ ਈਲਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਨਸ਼ਿਆਂ ਵਿਰੁੱਧ ਜੰਗ ਤਹਿਤ ਨਸ਼ਿਆਂ ਦੀ ਦਲਦਲ ਵਿੱਚ ਫਸੇ ਹਰ ਨੌਜਵਾਨ ਨੂੰ ਬਾਹਰ ਕੱਢ ਕੇ ਉਸ ਦਾ ਇਲਾਜ ਕਰਵਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਾਡੀ ਜਵਾਨੀ ਸਾਡਾ ਸਰਮਾਇਆ ਹਨ। ਇਸ ਨੂੰ ਬਚਾਉਣ ਦੀ ਬਹੁਤ ਜਿਆਦਾ ਜਰੂਰਤ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਦੇ ਵਿਰੁੱਧ ਫੈਸਲਾ ਕੁਨ ਜੰਗ ਲੜ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਦਿੜ੍ਹਬਾ ਵਿਖੇ ਹੋਈ ਕਾਨਫਰੰਸ ਅਗਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦਾਂ ਅਤੇ ਅਪਾਹਜਾਂ ਨੂੰ ਪੈਨਸ਼ਨ ਦੇ ਚੈੱਕ ਵੰਡੇ
Ad Position 24