05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸਮੇਂ ਸਿਰ ਇਲਾਜ ਨਾ ਹੋਣ ਕਾਰਨ ਔਰਤ ਦੀ ਮੌਤ

Ad Position 21
No active advertisement
ਅਜੀਤ ਡੈਸਕ 21-07-2026
ਧਨੌਲਾ, 20 ਜੁਲਾਈ (ਜਤਿੰਦਰ ਸਿੰਘ ਧਨੌਲਾ)-ਨਵੀਂ ਬਸਤੀ ਧਨੌਲਾ ਦੀ ਵਸਨੀਕ ਕਰਮਜੀਤ ਕੌਰ (50) ਪਤਨੀ ਬਿੱਕਰ ਸਿੰਘ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਨਾ ਮਿਲਣ ਕਰ ਕੇ, ਉਨ੍ਹਾਂ ਦੀ ਮੌਤ ਹੋ ਜਾਣ ਉਪਰੰਤ ਮ੍ਰਿਤਕ ਦੇਹ ਸਿਵਲ ਹਸਪਤਾਲ ਧਨੌਲਾ ਅੱਗੇ ਮੁੱਖ ਮਾਰਗ ’ਤੇ ਰੱਖ ਕੇ ਭਾਰੀ ਰੋਸ ਮੁਜਾਹਰਾ ਕੀਤਾ ਗਿਆ। ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਕਰਮਜੀਤ ਕੌਰ ਦੇ ਤਿੰਨ ਸਪੁੱਤਰ ਹਨ ਜਿਨ੍ਹਾਂ ਵਿਚੋਂ ਦੋ ਵਿਆਹੇ ਹਨ, ਇਕ ਅਣਵਿਆਹਿਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਚਾਨਕ ਬੀ.ਪੀ ਵਧਣ ਉਪਰੰਤ ਉਨ੍ਹਾਂ ਨੂੰ ਤੁਰੰਤ ਹਸਪਤਾਲ ਧਨੌਲਾ ਲਿਜਾਇਆ ਗਿਆ। ਪਰਮਜੀਤ ਕੌਰ ਦੇ ਸਪੁੱਤਰ ਨੇ ਦੱਸਿਆ ਕਿ ਉਨ੍ਹਾਂ ਦਾ ਢੁਕਵਾਂ ਇਲਾਜ ਨਹੀਂ ਕੀਤਾ ਗਿਆ। ਨਾ ਰੈਫ਼ਰ ਕਰਨ ਲਈ ਐਮਰਜੈਂਸੀ ਐਂਬੂਲੈਂਸ ਦਿੱਤੀ ਗਈ ਨਾ ਹੀ ਆਕਸੀਜਨ ਸਿਲੰਡਰ ਦਿੱਤਾ ਗਿਆ। ਬਲਕਿ ਘੰਟੇ ਦੀ ਖੱਜਲ ਖ਼ੁਆਰੀ ਉਪਰੰਤ ਲੈ ਜਾਣ ਲਈ ਵਾਰ-ਵਾਰ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਬਰਨਾਲਾ ਲਿਜਾਂਦੇ ਸਮੇਂ ਕਰਮਜੀਤ ਕੌਰ ਦੀ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ ਨੇ ਅਗਲੀ ਸਵੇਰ ਕਰਮਜੀਤ ਕੌਰ ਦੀ ਮ੍ਰਿਤਕ ਦੇਹ ਸਰਕਾਰੀ ਹਸਪਤਾਲ ਦੇ ਅੱਗੇ ਮੁੱਖ ਮਾਰਗ ’ਤੇ ਰੱਖ ਕੇ ਰੋਸ ਮੁਜਾਹਰਾ ਸ਼ੁਰੂ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਿਵਲ ਹਸਪਤਾਲ ਦੇ ਕਰਮਚਾਰੀਆਂ ਦੀ ਲਾਪਰਵਾਹੀ, ਡਿਊਟੀ ’ਤੇ ਡਾਕਟਰ ਦਾ ਤਾਇਨਾਤ ਨਾ ਹੋਣਾ ਅਤੇ ਲੰਬੇ ਸਮੇਂ ਤੱਕ ਕੀਤੀ ਗਈ ਖੱਜਲ ਖ਼ੁਆਰੀ ਉਨ੍ਹਾਂ ਦੀ ਮਾਂ ਦੀ ਮੌਤ ਦਾ ਕਾਰਨ ਬਣਿਆ। ਵੱਡੀ ਗਿਣਤੀ ਵਿਚ ਇਕੱਤਰ ਔਰਤਾਂ ਅਤੇ ਪੁਰਸ਼ਾਂ ਨੇ ਪੰਜਾਬ ਸਰਕਾਰ ਦਾ ਪਿੱਟਸਿਆਪਾ ਕੀਤਾ ਅਤੇ ਸਰਕਾਰੀ ਹਸਪਤਾਲ ਅੰਦਰ ਵਰਤੀ ਜਾ ਰਹੀ ਲਾਪਰਵਾਹੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਕੌਂਸਲਰ ਸੁਖਵਿੰਦਰ ਸਿੰਘ ਮੁੰਦਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਧਨੌਲਾ ਹਸਪਤਾਲ ਚਿੱਟਾ ਹਾਥੀ ਬਣ ਕੇ ਰਹਿ ਗਿਆ ਹੈ। ਇੱਥੇ ਵਰਤੀਆਂ ਜਾਂਦੀਆਂ ਮਨਮਾਨੀਆਂ ਤੇ ਲਾਪਰਵਾਹੀਆਂ ਦੀ ਲੰਬੀ ਸੂਚੀ ਹੈ। ਪ੍ਰੰਤੂ ਕੋਈ ਵੀ ਉੱਚ ਅਧਿਕਾਰੀ ਇਲਾਜ ਦੀ ਆਸ ਨਾਲ ਆਏ ਮਰੀਜ਼ਾਂ ਦੀ ਮਦਦ ਕਰਨਾ ਜੁਰਮ ਸਮਝਣ ਲੱਗ ਪਏ ਹਨ। ਸੁਖਵਿੰਦਰ ਸਿੰਘ ਨੇ ਆਖਿਆ ਕਿ ਜਦ ਤੱਕ ਕਰਮਜੀਤ ਕੌਰ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ ਉਨ੍ਹਾਂ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇੱਥੋਂ ਤੱਕ ਆਖਿਆ ਕਿ ਇੱਥੇ ਲੰਬੇ ਸਮੇਂ ਤੋਂ ਨਾ ਤਾਂ ਕੋਈ ਕਾਬਲ ਐਸ.ਐਮ.ਓ ਹੀ ਲਾਇਆ ਗਿਆ ਹੈ। ਵੱਖ-ਵੱਖ ਬਿਮਾਰੀਆਂ ਦੇ ਡਾਕਟਰ ਨਾ ਹੋਣ ਕਰ ਕੇ ਮਰੀਜ਼ਾਂ ਨੂੰ ਲੁੱਟ ਦਾ ਸ਼ਿਕਾਰ ਹੋਣਾ ਪੈਂਦਾ ਹੈ। ਇਕੱਠ ਵਿਚ ਚਰਚਾ ਇਹ ਵੀ ਸੁਣੀ ਗਈ ਕਿ ਸਸਤੇ ਰੇਟਾਂ ’ਤੇ ਦਿੱਤੀਆਂ ਜਾਂਦੀਆਂ ਦਵਾਈਆਂ ਅਤੇ ਲੈਬ ਟੈਸਟਾਂ ਵਿਚ ਵੀ ਵੱਡੀਆਂ ਧਾਂਦਲੀਆਂ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਆਖ਼ਰ ਤਿੰਨ ਵਜੇ ਨਾਇਬ ਤਸੀਲਦਾਰ ਧਨੌਲਾ ਤੇ ਐਸ.ਐਚ.ਓ ਧਨੌਲਾ ਦੇ ਇਹ ਭਰੋਸਾ ਦੇਣ ਉਪਰੰਤ ਕਿ ਛੇਤੀ ਹੀ ਤਿੰਨ ਵੱਖ ਵੱਖ ਵਿਸ਼ਿਆਂ ਦੇ ਮਾਹਿਰ ਡਾਕਟਰ ਐਡੀਸ਼ਨਲ ਚਾਰਜ ਦੇ ਤਹਿਤ ਧਨੌਲੇ ਤਾਇਨਾਤ ਕਰ ਦਿੱਤੇ ਗਏ ਹਨ। ਇਸ ਫ਼ੈਸਲੇ ਉਪਰੰਤ ਧਰਨਾਕਾਰੀਆਂ ਨੇ ਧਰਨਾ ਚੁੱਕ ਲਿਆ ਅਤੇ ਮ੍ਰਿਤਕ ਦੇਹ ਦਾ ਸਸਕਾਰ ਕਰ ਦਿੱਤਾ। ਇਸ ਮੌਕੇ ਸੈਂਕੜੇ ਦੀ ਗਿਣਤੀ ਵਿਚ ਪੁਰਸ਼ ਅਤੇ ਔਰਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ: ਅੰਬੇਡਕਰ ਕਰਮਚਾਰੀ ਮਹਾਂ ਸੰਘ ਪੰਜਾਬ ਤੇ ਡਾ: ਅੰਬੇਦਕਰ ਕਿਰਤੀ ਮਜ਼ਦੂਰ ਸੰਘ ਨੇ ਡੀ.ਸੀ. ਰਾਹੀਂ ਮੁੱਖ ਮੰਤਰੀ ਨੂੰ ਭੇ... ਅਗਲੀ ਖ਼ਬਰ ਡਾ: ਅੰਬੇਡਕਰ ਲੋਕ ਇਨਸਾਫ ਕਮੇਟੀ ਨੇ ਦੋ ਪਰਿਵਾਰਾਂ ਦੇ ਆਪਸੀ ਮਸਲੇ ਨੂੰ ਸੁਲਝਾਇਆ
Ad Position 24
No active advertisement