05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਛੀਨੀਵਾਲ ਕਲਾਂ ’ਚ ਸੀਚੇਵਾਲ ਮਾਡਲ ਦੇ ਓਵਰ ਫਲੋਅ ਹੋਣ ਨਾਲ ਗੰਦੇ ਪਾਣੀ ਨੇ ਗਲੀਆਂ ਵਿਚ ਧਾਰਿਆ ਛੱਪੜ ਦਾ ਰੂਪ

Ad Position 21
No active advertisement
ਅਜੀਤ ਡੈਸਕ 21-07-2026
ਮਹਿਲ ਕਲਾਂ, 20 ਜੁਲਾਈ (ਤਰਸੇਮ ਸਿੰਘ ਗਹਿਲ)-ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਪਿੰਡ ਛੀਨੀਵਾਲ ਕਲਾਂ ਦੇ ਸਰਪੰਚ ਸੁਖਦੀਪ ਕੌਰ ਨੂੰ ਅਹੁਦੇ ਤੋਂ ਮੁਅੱਤਲ ਕਰਨ ਦੇ ਮਾਮਲੇ ਤੋਂ ਬਾਅਦ ਸਿਆਸੀ ਭੇਟ ਚੜੇ੍ਹ ਪਿੰਡ ਛੀਨੀਵਾਲ ਕਲਾਂ ਦੇ ਵਿਕਾਸ ਕਾਰਜਾਂ ਦੀ ਹਾਲਤ ਦਿਨੋਂ ਦਿਨ ਬਦਤਰ ਹੁੰਦੀ ਜਾ ਰਹੀ ਹੈ, ਗ੍ਰਾਮ ਸਭਾ ਦੇ ਮੈਂਬਰ ਪਿੰਡ ਦੇ ਮੁੱਢਲੇ ਵਿਕਾਸ ਕਾਰਜਾਂ ਲਈ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਬੂਹੇ ਖੜਕਾ ਹੰਭ ਚੁੱਕੇ ਹਨ। ਪਿੰਡ ਛੀਨੀਵਾਲ ਕਲਾਂ ਤੋਂ ਬਲਾਕ ਸੰਮਤੀ ਮੈਂਬਰ ਚਮਕੌਰ ਸਿੰਘ ਉਰਫ ਕੌਰ ਸਿੰਘ ਨੇ ਸਾਥੀਆਂ ਸਮੇਤ ਪਿੰਡ ਦੇ ਨਰਕ ਭਰੇ ਹਲਾਤਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਪਿੰਡ ਵਿਚਲੀ ਸਿਆਸੀ ਰੰਜਸ਼ ਨੇ ਪਿੰਡ ਦੇ ਵਿਕਾਸ ਕਾਰਜਾਂ ਦਾ ਅਥਾਹ ਨੁਕਸਾਨ ਕੀਤਾ ਹੈ। ਗ੍ਰਾਮ ਪੰਚਾਇਤ ਦੇ ਸਰਪੰਚ ਨੂੰ ਅਹੁਦੇ ਤੋਂ ਮੁਅੱਤਲ ਕਰਨ ਤੋਂ ਬਾਅਦ ਧੜਿਆਂ ਵਿਚ ਵੰਡੇ ਗਏ ਪਿੰਡ ਕਰ ਕੇ ਵਿਕਾਸ ਕਾਰਜਾਂ ਦੀ ਸਥਿਤੀ ਹਾਸੋਹੀਣੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡ ਛੀਨੀਵਾਲ ਕਲਾਂ ਤੋਂ ਕਲਾਲਾ ਨੂੰ ਜਾਂਦੀ ਲਿੰਕ ਸੜਕ ’ਤੇ ਲੱਖਾਂ ਰੁਪਏ ਖ਼ਰਚ ਕਰ ਕੇ ਬਣਾਏ ਗਏ ਸੀਚੇਵਾਲ ਮਾਡਲ ਬੇਧਿਆਨੀ ਦਾ ਸ਼ਿਕਾਰ ਹੋ ਚੁੱਕਿਆ ਹੈ, ਸੀਚੇਵਾਲ ਮਾਡਲ ਦਾ ਛੱਪੜ ਦਾ ਪਾਣੀ ਓਵਰ ਫਲੋਅ ਹੋਣ ਕਰ ਕੇ ਪਿੰਡ ਦੀਆਂ ਗਲੀਆਂ ਸੜਕਾਂ ’ਤੇ ਗੰਦੇ ਪਾਣੀ ਨੇ ਆਪਣਾ ਪੱਕਾ ਸਥਾਨ ਬਣਾ ਲਿਆ ਹੈ ਤੇ ਛੱਪੜ ਦਾ ਰੂਪ ਧਾਰਨ ਕਰ ਚੁੱਕਾ ਹੈ, ਕਿਉਂਕਿ ਸੀਚੇਵਾਲ ਮਾਡਲ ਦੇ ਓਵਰ ਫਲੋਅ ਹੋਣ ਕਰਕੇ ਨਿਕਾਸੀ ਪ੍ਰਬੰਧ ਵਿਗੜ ਚੁੱਕੇ ਹਨ। ਇਸ ਸਮੇਂ ਸਥਾਨਕ ਲੋਕਾਂ ਨੇ ਮੰਗ ਕੀਤੀ ਕਿ ਗੰਦੇ ਪਾਣੀ ਤੋਂ ਰਾਹਗੀਰ ਅਤੇ ਸਥਾਨਕ ਵਾਸੀਆਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਸੀਚੇਵਾਲ ਮਾਡਲ ਤੋਂ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਪਾਈ ਜਾਵੇ ਤਾਂ ਗੰਦੇ ਪਾਣੀ ਦੀ ਨਿਕਾਸ ਸਮੱਸਿਆ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬਰਸਾਤ ਦੇ ਦਿਨ ਹੋਣ ਕਰ ਕੇ ਅਤੇ ਅੱਤ ਦੀ ਗਰਮੀ ਤੋਂ ਇਲਾਵਾ ਮੱਛਰ ਤੇ ਗੰਦਗੀ ਤੋਂ ਪੈਦਾ ਹੋਣ ਵਾਲੇ ਜੀਵਾਂ ਕਰ ਕੇ ਪਿੰਡ ਵਿਚ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਇਸ ਕਰ ਕੇ ਪਿੰਡ ਦੀ ਇਸ ਗੰਭੀਰ ਸਮੱਸਿਆ ਦਾ ਹੱਲ ਜਲਦ ਤੋਂ ਜਲਦ ਕੀਤਾ ਜਾਵੇ। ਇਸ ਸਮੇਂ ਪੰਚ ਗੁਰਪ੍ਰੀਤ ਸਿੰਘ, ਲਖਵੀਰ ਸਿੰਘ, ਨਿਰਮਲ ਸਿੰਘ, ਸੋਹਣ ਸਿੰਘ, ਸਤਨਾਮ ਸਿੰਘ ਸੱਤਾ ਅਤੇ ਮੇਜਰ ਸਿੰਘ ਆਦਿ ਹਾਜ਼ਰ ਸਨ। ਇਸ ਸਮੇਂ ਕਿਸਾਨ ਆਗੂ ਜਗਸੀਰ ਸਿੰਘ ਛੀਨੀਵਾਲ ਕਲਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਿੰਡ ਦੀ ਇਸ ਗੰਭੀਰ ਸਮੱਸਿਆ ਦਾ ਹੱਲ ਜਲਦ ਤੋਂ ਜਲਦ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਦੇ ਗੰਦੇ ਪਾਣੀ ਕਾਰਨ ਗਊਆਂ ਦੇ ਪੈਰ ਖ਼ਰਾਬ ਹੋਣ ਕੰਢੇ, ਦੁਖੀ ਗਊ ਭਗਤਾਂ ਨੇ ਨਗਰ ਕੌਂਸਲ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ 114 ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ
Ad Position 24
No active advertisement