05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਜਮਹੂਰੀ ਅਧਿਕਾਰ ਸਭਾ ਬਰਨਾਲਾ ਦਾ ਇਜਲਾਸ 26 ਨੂੰ

Ad Position 21
No active advertisement
ਅਜੀਤ ਡੈਸਕ 21-07-2026
ਬਰਨਾਲਾ, 20 ਜੁਲਾਈ (ਅਸ਼ੋਕ ਭਾਰਤੀ)-ਜਮਹੂਰੀ ਅਧਿਕਾਰ ਸਭਾ ਬਰਨਾਲਾ ਦਾ ਦੋ ਸਾਲਾਂ ਬਾਅਦ ਹੋਣ ਵਾਲਾ ਇਜਲਾਸ 26 ਜੁਲਾਈ ਨੂੰ ਸਵੇਰੇ 10 ਵਜੇ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਵੇਗਾ ਜਿਸ ਦੀ ਨਿਗਰਾਨੀ ਸਭਾ ਦੇ ਸੂਬਾਈ ਸਕੱਤਰ ਪ੍ਰਿਤਪਾਲ ਸਿੰਘ ਮੰਡੀ ਕਲਾਂ ਕਰਨਗੇ। ਇਹ ਜਾਣਕਾਰੀ ਸਭਾ ਜ਼ਿਲ੍ਹਾ ਪ੍ਰਧਾਨ ਸੋਹਣ ਸਿੰਘ ਮਾਝੀ ਅਤੇ ਸਕੱਤਰ ਬਿੱਕਰ ਸਿੰਘ ਔਲਖ ਨੇ ਦਿੱਤੀ ਤੇ ਦੱਸਿਆ ਕਿ ਅੱਜ ਜਦੋਂ ਲੋਕਾਂ ਦੇ ਜਮਹੂਰੀ ਅਧਿਕਾਰਾਂ ਉੱਪਰ ਚੌਤਰਫ਼ਾ ਹਮਲੇ ਹੋ ਰਹੇ ਹਨ, ਅਜਿਹਿਆਂ ਜਥੇਬੰਦਕ ਕਾਰਵਾਈਆਂ ਦੀ ਅਹਿਮੀਅਤ ਹੋਰ ਵੀ ਵਧ ਜਾਂਦੀ ਹੈ। ਜਦੋਂ ਐਸ.ਆਈ.ਆਰ ਜਿਹੀਆਂ ਕਾਰਵਾਈਆਂ ਰਾਹੀਂ ਲੋਕਾਂ ਦੀ ਨਾਗਰਿਕਤਾ ਖੋਹਣ ਦੀ ਤਿਆਰੀ ਕੀਤੀ ਜਾ ਰਹੀ ਹੋਵੇ, ਨੌਜਵਾਨਾਂ ਦੇ ਸਿੱਖਿਆ ਸਬੰਧੀ ਮਸਲਿਆਂ ਲੈ ਕੇ ਭੁੱਖ ਹੜਤਾਲ ਕਰਨ ਜਿਹਾ ਸ਼ਾਂਤਮਈ ਅੰਦੋਲਨ ਕਰ ਰਹੇ ਸੋਨਮ ਵਾਂਗਚੁੱਕ ਨੂੰ ਪੁਲਿਸ ਜਬਰੀ ਚੁੱਕ ਲੈ ਜਾਂਦੀ ਹੋਵੇ ਤਾਂ ਅਜਿਹੀਆਂ ਹਾਲਤਾਂ ਵਿਚ ਜਮਹੂਰੀ ਅਧਿਕਾਰ ਸਭਾ ਨੂੰ ਹੋਰ ਵੀ ਸਰਗਰਮ ਕਰਨ ਦੀ ਜ਼ਰੂਰਤ ਹੈ। ਇਹ ਇਜਲਾਸ ਇਸੇ ਕਵਾਇਦ ਦਾ ਹਿੱਸਾ ਹੈ। ਆਗੂਆਂ ਨੇ ਦੱਸਿਆ ਕਿ ਇਜਲਾਸ ਦੇ ਪਹਿਲੇ ਸੈਸ਼ਨ ਦੌਰਾਨ ਮੌਜੂਦਾ ਦੌਰ ਵਿਚ ਜਮਹੂਰੀ ਅਧਿਕਾਰਾਂ ਦੀ ਦਸ਼ਾ ਤੇ ਦਿਸ਼ਾ ਬਾਰੇ ਚਰਚਾ ਕੀਤੀ ਜਾਵੇਗੀ। ਉਪਰੰਤ ਸਭਾ ਦੀ ਪਿਛਲੇ ਦੋ ਸਾਲਾਂ ਦੀ ਕਾਰਗੁਜ਼ਾਰੀ ਬਾਰੇ ਰਿਪੋਰਟ ਪੇਸ਼ ਕੀਤੀ ਜਾਵੇਗੀ। ਇਜਲਾਸ ਦੇ ਦੂਸਰੇ ਸੈਸ਼ਨ ਦੌਰਾਨ ਅਗਲੇ ਦੋ ਸਾਲ ਲਈ ਜ਼ਿਲ੍ਹਾ ਕਾਰਜਕਾਰਨੀ ਦੀ ਅਤੇ ਸੂਬਾਈ ਇਜਲਾਸ ਲਈ ਡੈਲੀਗੇਟਾਂ ਦੀ ਚੋਣ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਐਗਰੀ ਇਨਪੁਟ ਡੀਲਰਜ਼ ਐਸੋਸੀਏਸ਼ਨ ਬਰਨਾਲਾ ਦੀ ਹੋਈ ਮੀਟਿੰਗ ਅਗਲੀ ਖ਼ਬਰ ਸ਼ਹਿਰ ਵਿਚ ਭਗਵਾਨ ਸ੍ਰੀ ਜਗਨਨਾਥ ਜੀ ਦੀ ਭਵਿਆ ਰੱਥ ਯਾਤਰਾ ਕੱਢੀ
Ad Position 24
No active advertisement