05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਇੰਸਪੈਕਟਰ ਸਰਬਜੀਤ ਸਿੰਘ ਰੰਗੀਆਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 21-07-2026
ਟੱਲੇਵਾਲ, 20 ਜੁਲਾਈ (ਸੋਨੀ ਚੀਮਾ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਥਾਨਕ ਥਾਣਾ ਮੁਖੀ ਇੰਸਪੈਕਟਰ ਸਰਬਜੀਤ ਸਿੰਘ ਰੰਗੀਆ ਵਲੋਂ ਪਿੰਡ ਦੇ ਪਤਵੰਤਿਆਂ ਅਤੇ ਮੁਹਤਬਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਇੰਸਪੈਕਟਰ ਸਰਬਜੀਤ ਸਿੰਘ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਨੂੰ ਜੜ੍ਹੋਂ ਖ਼ਤਮ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਹੈ। ਥਾਣਾ ਮੁਖੀ ਨੇ ਮੁਹਤਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿਚ ਨਸ਼ਾ ਵਿਰੋਧੀ ਕਮੇਟੀਆਂ ਬਣਾਉਣ ਅਤੇ ਪੁਲਿਸ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਤ ਦੇ ਸ਼ਿਕਾਰ ਨੌਜਵਾਨਾਂ ਨੂੰ ਮੁੜ-ਵਸੇਬਾ ਕੇਂਦਰਾਂ ਵਿਚ ਦਾਖ਼ਲ ਕਰਵਾਉਣ ਲਈ ਪਿੰਡ ਵਾਸੀਆਂ ਦਾ ਸਹਿਯੋਗ ਮੰਗਿਆ ਗਿਆ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੁਹਿੰਮ ਤਹਿਤ ਪੁਲਿਸ ਵਲੋਂ ਪਿੰਡ-ਪਿੰਡ ਜਾ ਕੇ ਜਾਗਰੂਕਤਾ ਫੈਲਾਈ ਜਾ ਰਹੀ ਹੈ। ਜੇਕਰ ਕੋਈ ਵਿਅਕਤੀ ਆਪਣੇ ਇਲਾਕੇ ਵਿਚ ਨਸ਼ਾ ਤਸਕਰੀ ਬਾਰੇ ਕੋਈ ਜਾਣਕਾਰੀ ਜਾਂ ਸ਼ਿਕਾਇਤ ਦੇਣਾ ਚਾਹੁੰਦਾ ਹੈ, ਤਾਂ ਉਹ ਪੰਜਾਬ ਪੁਲਿਸ ਦੇ ਨਸ਼ਾ ਵਿਰੋਧੀ ਹੈਲਪਲਾਈਨ ਨੰਬਰ ’ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਇਕ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਕਰਨ ਵਿਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਸਰਪੰਚ ਕੁਲਦੀਪ ਸਿੰਘ ਕੀਪਾ ਭੋਤਨਾ, ਸੁਖੰਮਦਰ ਸਿੰਘ ਭੋਤਨਾ, ਬਲਦੀਪ ਸਿੰਘ ਕੀਤੂ, ਬਲਦੇਵ ਖ਼ਾਨ, ਨਰਦੀਪ ਸਿੰਘ ਗਾਗੇਵਾਲ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਡਬਰ, ਮੱਲੀਆਂ ਕੋਲ ਟੋਲ ਪਲਾਜ਼ੇ ਫ਼੍ਰੀ ਕਰਨ ਅਤੇ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਅੱਗੇ ਧਰਨੇ ਦੀਆਂ ਤਿਆਰੀਆਂ ਮੁਕੰਮਲ-ਜਗ... ਅਗਲੀ ਖ਼ਬਰ ਲੋੜਵੰਦ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ
Ad Position 24
No active advertisement