05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਅੰਤਰ-ਸਦਨ ਪ੍ਰਸ਼ਨੋਤਰੀ ਮੁਕਾਬਲਾ ਉਤਸ਼ਾਹ ਨਾਲ ਕਰਵਾਇਆ

Ad Position 21
No active advertisement
ਅਜੀਤ ਡੈਸਕ 21-07-2026
ਮਹਿਲ ਕਲਾਂ, 20 ਜੁਲਾਈ (ਅਵਤਾਰ ਸਿੰਘ ਅਣਖੀ)-ਬਰੌਡਵੇ ਪਬਲਿਕ ਸਕੂਲ, ਮਨਾਲ ਵਿਖੇ ਅੰਤਰ-ਸਦਨ ਪ੍ਰਸ਼ਨੋਤਰੀ ਮੁਕਾਬਲਾ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਛੇਵੀਂ ਤੋਂ ਅੱਠਵੀਂ ਸ਼੍ਰੇਣੀ ਤੱਕ ਦੇ ਵਿਦਿਆਰਥੀਆਂ ਲਈ ਅੰਤਰ-ਸਦਨ ਪ੍ਰਸ਼ਨੋਤਰੀ ਮੁਕਾਬਲਾ ਬਹੁਤ ਹੀ ਉਤਸ਼ਾਹ, ਜੋਸ਼ ਅਤੇ ਰੋਚਕ ਮਾਹੌਲ ’ਚ ਕਰਵਾਇਆ ਗਿਆ। ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਦੇ ਗਿਆਨ, ਤਰਕਸ਼ੀਲ ਸੋਚ, ਹਾਜ਼ਰ ਜਵਾਬੀ ਅਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕਰਨਾ ਸੀ। ਮੁਕਾਬਲੇ ਦੌਰਾਨ ਹਰੇਕ ਸਦਨ ਦੇ ਵਿਦਿਆਰਥੀਆਂ ਨੇ ਪਾਠਕ੍ਰਮ, ਸਾਧਾਰਨ ਗਿਆਨ, ਵਿਗਿਆਨ, ਗਣਿਤ, ਪੰਜਾਬੀ, ਅੰਗਰੇਜ਼ੀ ਅਤੇ ਸਮਕਾਲੀ ਵਿਸ਼ਿਆਂ ਨਾਲ ਸਬੰਧਿਤ ਪ੍ਰਸ਼ਨਾਂ ਦੇ ਬਹੁਤ ਹੀ ਆਤਮ-ਵਿਸ਼ਵਾਸ ਅਤੇ ਸੂਝਬੂਝ ਨਾਲ ਉੱਤਰ ਦਿੱਤੇ। ਮੁਕਾਬਲੇ ਦਾ ਸੁਚੱਜਾ ਸੰਚਾਲਨ ਨਵਜੋਤ ਸਿੰਘ ਅਤੇ ਮੈਡਮ ਈਸ਼ਾ ਵਲੋਂ ਕੀਤਾ ਗਿਆ, ਜਿਨ੍ਹਾਂ ਨੇ ਹਰ ਗੇੜ ਦੀ ਬਹੁਤ ਹੀ ਸੁਚੱਜੀ ਯੋਜਨਾਬੰਦੀ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਕਰ ਕੇ ਮੁਕਾਬਲੇ ਨੂੰ ਹੋਰ ਵੀ ਰੋਚਕ ਅਤੇ ਦਿਲਚਸਪ ਬਣਾ ਦਿੱਤਾ। ਸਾਰੇ ਸਦਨਾਂ ਵਿਚਾਲੇ ਸਖ਼ਤ ਪਰ ਸਿਹਤਮੰਦ ਮੁਕਾਬਲਾ ਦੇਖਣ ਨੂੰ ਮਿਲਿਆ ਅਤੇ ਹਰ ਟੀਮ ਨੇ ਆਪਣੀ ਸ਼ਾਨਦਾਰ ਤਿਆਰੀ ਅਤੇ ਗਿਆਨ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਦੇ ਆਖ਼ਰੀ ਅਤੇ ਸਭ ਤੋਂ ਰੋਚਕ ਤੇਜ਼ ਸਵਾਲ–ਜਵਾਬ ਗੇੜ ਵਿਚ ਹਰੇ ਸਦਨ ਦੇ ਵਿਦਿਆਰਥੀ ਪ੍ਰੀਤਜੋਤ ਸਿੰਘ (ਅੱਠਵੀ-ਈ) ਨੇ ਆਪਣੀ ਸੂਝ-ਸਮਝ, ਹਾਜ਼ਰ ਜਵਾਬੀ ਅਤੇ ਤੁਰੰਤ ਫ਼ੈਸਲਾ ਕਰਨ ਦੀ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਦਨ ਦਾ ਪਹਿਲਾ ਸਥਾਨ ਆਪਣੇ ਨਾਂਅ ਕੀਤਾ, ਜਦ ਕਿ ਨੀਲੇ ਸਦਨ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੁਕਾਬਲੇ ਲਈ ਇੱਕ ਖ਼ਾਸ ਗੇੜ ਵੀ ਰੱਖਿਆ ਗਿਆ ਜਿਸ ਵਿਚ ਚਾਰੇ ਸਦਨਾਂ ਦੇ ਦੋ-ਦੋ ਵਿਦਿਆਰਥੀ ਆਡੀਐਂਸ ਵਿਚੋਂ ਚੁਣੇ ਗਏ ਅਤੇ ਉਨ੍ਹਾਂ ਤੋਂ ਪ੍ਰਸ਼ਨ ਪੁੱਛੇ ਗਏ ਜਿਸ ਵਿਚ ਪੀਲੇ ਸਦਨ ਦੇ ਦੋ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਆਪਣੇ ਸਦਨ ਦਾ ਮਾਣ ਵਧਾਇਆ। ਸਮਾਪਤੀ ਸਮਾਰੋਹ ਦੌਰਾਨ ਸਕੂਲ ਦੇ ਪ੍ਰਿੰਸੀਪਲ ਮੁਹੰਮਦ ਆਰਿਫ਼ ਸੈਫੀ ਨੇ ਜੇਤੂ ਅਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟ ਭੇਟ ਕਰ ਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਗਿਆਨ-ਆਧਾਰਿਤ ਮੁਕਾਬਲੇ ਵਿਦਿਆਰਥੀਆਂ ਦੀ ਬੌਧਿਕ ਸਮਰੱਥਾ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਸਾਰੇ ਭਾਗੀਦਾਰਾਂ ਨੂੰ ਭਵਿੱਖ ਵਿਚ ਵੀ ਇਸੇ ਜੋਸ਼ ਅਤੇ ਲਗਨ ਨਾਲ ਅਜਿਹੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਹ ਪ੍ਰਸ਼ਨੋਤਰੀ ਮੁਕਾਬਲਾ ਵਿਦਿਆਰਥੀਆਂ ਲਈ ਗਿਆਨ, ਸਿਹਤਮੰਦ ਮੁਕਾਬਲੇ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਨ ਵਾਲਾ ਇੱਕ ਯਾਦਗਾਰ ਅਤੇ ਪੇ੍ਰਰਨਾ ਦਾਇਕ ਅਨੁਭਵ ਸਾਬਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਬਲਾਕ ਮਹਿਲ ਕਲਾਂ ਦੀ ਮੀਟਿੰਗ ’ਚ ਅਹਿਮ ਮਸਲੇ ਵਿਚਾਰੇ ਅਗਲੀ ਖ਼ਬਰ ਬਡਬਰ, ਮੱਲੀਆਂ ਕੋਲ ਟੋਲ ਪਲਾਜ਼ੇ ਫ਼੍ਰੀ ਕਰਨ ਅਤੇ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਅੱਗੇ ਧਰਨੇ ਦੀਆਂ ਤਿਆਰੀਆਂ ਮੁਕੰਮਲ-ਜਗ...
Ad Position 24
No active advertisement