03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਮਹਿਲ ਕਲਾਂ ਪੁਲਿਸ ਦੀ ਵੱਡੀ ਕਾਰਵਾਈ, ਮੁਕਾਬਲੇ ਮਗਰੋਂ ਦੋ ਗੈਂਗਸਟਰ ਅਸਲ੍ਹੇ ਅਤੇ ਵਰਨਾ ਕਾਰ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 22-07-2026

ਮਹਿਲ ਕਲਾਂ, 21 ਜੁਲਾਈ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਜ਼ਿਲ੍ਹਾ ਬਰਨਾਲਾ ਵਿਚ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਮਹਿਲ ਕਲਾਂ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਵਿਭਾਗ ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਮਹਿਲ ਕਲਾਂ ਸਤਵਿੰਦਰ ਸਿੰਘ ਵਿਰਕ ਪੀ.ਪੀ.ਐਸ. ਦੀ ਨਿਗਰਾਨੀ ਹੇਠ ਮੁੱਖ ਅਫ਼ਸਰ ਥਾਣਾ ਮਹਿਲ ਕਲਾਂ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ, ਕਾਊਂਟਰ ਇੰਟੈਲੀਜੈਂਸ ਬਰਨਾਲਾ ਅਤੇ ਸੀ.ਆਈ.ਏ. ਸਟਾਫ਼ ਦੀ ਸਾਂਝੀ ਟੀਮ ਵਲੋਂ ਸਵੇਰੇ ਕਰੀਬ 5:30 ਵਜੇ ਪੁਰਾਣੇ ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਵਿਸ਼ੇਸ਼ ਨਾਕਾਬੰਦੀ ਕਰ ਕੇ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਮਹਿਲ ਕਲਾਂ ਤੋਂ ਰਾਏਕੋਟ ਵੱਲ ਜਾ ਰਹੀ ਇੱਕ ਚਿੱਟੇ ਰੰਗ ਦੀ ਵਰਨਾ ਕਾਰ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਕਾਰ ਚਾਲਕ ਨੇ ਰੁਕਣ ਦੀ ਬਜਾਏ ਪੁਲਿਸ ਪਾਰਟੀ ’ਤੇ ਸਿੱਧੀ ਗੋਲੀ ਚਲਾ ਦਿੱਤੀ। ਬੈਰੀਕੇਡ ਤੋੜ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ। ਜਿਸ ਦੇ ਜਵਾਬ ਵਿਚ ਪੁਲਿਸ ਵਲੋਂ ਵੀ ਮੁਸਤੈਦੀ ਦਿਖਾਉਂਦਿਆਂ ਜਵਾਬੀ ਫਾਇਰਿੰਗ ਕੀਤੀ ਗਈ। ਖ਼ੁਦ ਨੂੰ ਘਿਰਿਆ ਹੋਇਆ ਦੇਖ ਕੇ ਕਾਰ ਸਵਾਰ ਦੋਵੇਂ ਨੌਜਵਾਨ ਗੱਡੀ ਛੱਡ ਕੇ ਝੋਨੇ ਦੇ ਖੇਤਾਂ ਵੱਲ ਦੌੜਨ ਲੱਗੇ, ਜਿੱਥੇ ਡਰਾਈਵਰ ਵਲੋਂ ਪੁਲਿਸ ’ਤੇ ਮੁੜ ਇੱਕ ਹੋਰ ਫਾਇਰ ਕੀਤਾ ਗਿਆ। ਪਰ ਪੁਲਿਸ ਪਾਰਟੀ ਨੇ ਦਲੇਰੀ ਨਾਲ ਪਿੱਛਾ ਕਰ ਕੇ ਦੋਵਾਂ ਨੂੰ ਦਬੋਚ ਲਿਆ ਜਿਨ੍ਹਾਂ ਦੀ ਪਛਾਣ ਕਾਰ ਚਾਲਕ ਅਰਸ਼ਦੀਪ ਸਿੰਘ ਉਰਫ਼ ਅਰਸ਼ੀ ਵਾਸੀ ਬਖਤਗੜ੍ਹ, ਹਾਲ ਵਾਸੀ ਮਹਿਲ ਕਲਾਂ ਅਤੇ ਗੁਰਸ਼ਰਨ ਸਿੰਘ ਉਰਫ਼ ਸਰਨਾ ਵਾਸੀ ਰੌਂਤਾ, ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਇਨ੍ਹਾਂ ਦੇ ਕਬਜ਼ੇ ਵਿਚੋਂ ਪੁਲਿਸ ਨੇ ਇੱਕ .30 ਬੋਰ ਪਿਸਤੌਲ, ਦੋ ਜ਼ਿੰਦਾ ਕਾਰਤੂਸਾਂ ਸਮੇਤ, ਇੱਕ ਦੇਸੀ .32 ਬੋਰ ਪਿਸਤੌਲ ਦੋ ਜ਼ਿੰਦਾ ਕਾਰਤੂਸਾਂ ਸਮੇਤ, ਉਕਤ ਚਿੱਟੇ ਰੰਗ ਦੀ ਵਰਨਾ ਕਾਰ ਅਤੇ ਘਟਨਾ ਸਥਾਨ ਤੋਂ ਪੰਜ ਖ਼ੋਲ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਮੁਤਾਬਿਕ ਦੋਵਾਂ ਮੁਲਜ਼ਮਾਂ ਖ਼ਿਲਾਫ਼ ਸਬੰਧਿਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਨੂੰ ਜਲਦ ਹੀ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਸ ਮਾਮਲੇ ਵਿਚ ਸਖ਼ਤੀ ਨਾਲ ਪੁੱਛਗਿੱਛ ਕਰ ਕੇ ਹੋਰ ਵੱਡੇ ਖ਼ੁਲਾਸੇ ਕੀਤੇ ਜਾ ਸਕਣ।

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਮੁਲਾਜ਼ਮਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਦੋ ਦਿਨ ਸਮੂਹਿਕ ਛੁੱਟੀ ਦਾ ਬਜਾਇਆ ਬਿਗੁਲ ਅਗਲੀ ਖ਼ਬਰ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਦੀ ਗੱਲ ਸੁਣੀ ਜਾਵੇ-‘ਆਪ’ ਆਗੂ
Ad Position 24
No active advertisement