03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪਾਵਰਕਾਮ ਮੁਲਾਜ਼ਮਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਦੋ ਦਿਨ ਸਮੂਹਿਕ ਛੁੱਟੀ ਦਾ ਬਜਾਇਆ ਬਿਗੁਲ

Ad Position 21
No active advertisement
ਅਜੀਤ ਡੈਸਕ 22-07-2026

ਤਪਾ ਮੰਡੀ, 21 ਜੁਲਾਈ (ਪ੍ਰਵੀਨ ਗਰਗ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਅਤੇ ਟਰਾਂਸਕੋ ਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਸੂਬਾ ਪੱਧਰ ’ਤੇ ਦਿੱਤੇ ਗਏ ਸੰਘਰਸ਼ ਦੇ ਸੱਦੇ ਨੂੰ ਕਾਮਯਾਬ ਬਣਾਉਣ ਲਈ ਅੱਜ ਤਪਾ ਵਿਖੇ ਪਾਵਰਕਾਮ ਦੇ ਦਫ਼ਤਰ ਬੰਦ ਰਹੇ। ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਆਪਣੀਆਂ ਮੰਗਾਂ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੀ.ਐੱਸ.ਪੀ.ਸੀ.ਐਲ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ-ਟਰਾਂਸਕੋ ਪੈਨਸ਼ਨਰ ਯੂਨੀਅਨ ਅਤੇ ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਦੇ ਵੱਡੀ ਗਿਣਤੀ ਆਗੂ ਅਤੇ ਕਰਮਚਾਰੀ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਨਿਰਭੈ ਸਿੰਘ, ਅਮਨਦੀਪ ਸਿੰਘ ਅਤੇ ਦਰਸ਼ਨ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਪੰਜਾਬ ਸਰਕਾਰ ਲਗਾਤਾਰ ਨਜ਼ਰ ਅੰਦਾਜ਼ ਕਰ ਰਹੀ ਹੈ, ਜਿਸ ਕਾਰਨ ਸਮੂਹ ਜਥੇਬੰਦੀਆਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਕਮੇਟੀ ਦੇ ਸੱਦੇ ਅਨੁਸਾਰ 21 ਅਤੇ 22 ਜੁਲਾਈ ਨੂੰ ਦੋ ਰੋਜ਼ਾ ਸਮੂਹਿਕ ਛੁੱਟੀ ਕਰ ਕੇ ਦਫ਼ਤਰ ਬੰਦ ਰੱਖੇ ਜਾਣਗੇ ਅਤੇ ਕੋਈ ਵੀ ਕਰਮਚਾਰੀ ਡਿਊਟੀ ’ਤੇ ਹਾਜ਼ਰ ਨਹੀਂ ਹੋਵੇਗਾ। ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਦੇ ਹੱਕਾਂ ’ਤੇ ਲਗਾਤਾਰ ਹਮਲੇ ਕਰ ਰਹੀਆਂ ਹਨ। ਉਨ੍ਹਾਂ ਸਮੂਹ ਬਿਜਲੀ ਮੁਲਾਜ਼ਮਾਂ ਨੂੰ ਇੱਕਜੁੱਟ ਹੋ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਅਤੇ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਨੂੰ ਕਾਮਯਾਬ ਬਣਾਉਣ ਦਾ ਸੱਦਾ ਦਿੱਤਾ। ਉੱਧਰ, ਬਿਜਲੀ ਸਪਲਾਈ ਪ੍ਰਭਾਵਿਤ ਨਾ ਹੋਵੇ, ਇਸ ਲਈ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਨੂੰ ਗਰਿੱਡ ਸਬ-ਸਟੇਸ਼ਨਾਂ ’ਤੇ ਤਾਇਨਾਤ ਕੀਤਾ ਗਿਆ, ਤਾਂ ਜੋ ਆਮ ਲੋਕਾਂ ਨੂੰ ਬਿਜਲੀ ਸੇਵਾ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉੱਧਰ ਦੂਜੇ ਪਾਸੇ ਪਾਵਰਕਾਮ ਦਫ਼ਤਰ ਵਿਖੇ ਆਪਣੇ ਕੰਮਾਂ ਸਬੰਧੀ ਆਏ ਖਪਤਕਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ।

Ad Position 22
No active advertisement
ਪਿਛਲੀ ਖ਼ਬਰ ਇਲਾਕੇ ਦੀਆਂ ਸੜਕਾਂ ’ਤੇ ਘੁੰਮਦੇ ਅਵਾਰਾ ਪਸ਼ੂ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਮਹਿਲ ਕਲਾਂ ਪੁਲਿਸ ਦੀ ਵੱਡੀ ਕਾਰਵਾਈ, ਮੁਕਾਬਲੇ ਮਗਰੋਂ ਦੋ ਗੈਂਗਸਟਰ ਅਸਲ੍ਹੇ ਅਤੇ ਵਰਨਾ ਕਾਰ ਸਮੇਤ ਕਾਬੂ
Ad Position 24
No active advertisement