ਅਮਰਗੜ੍ਹ, 22 ਜੁਲਾਈ (ਜਤਿੰਦਰ ਮੰਨਵੀ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਇੰਚਾਰਜ ਨੌਜਵਾਨ ਆਗੂ ਜਸਵੀਰ ਸਿੰਘ ਜੱਸੀ ਮੰਨਵੀ ਵੱਲੋਂ ਹਲਕੇ ‘ਚ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਅਮਰਗੜ੍ਹ ਦੇ ਗਿਆਨੀ ਜੈਲ ਸਿੰਘ ਨਗਰ ਸਥਿਤ ਭਗਵਾਨ ਸ੍ਰੀ ਬਾਲਮੀਕੀ ਭਵਨ ਵਿਖੇ ਇੱਕ ਭਰਵੀਂ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿੱਥੇ ਅਕਾਲੀ ਆਗੂਆਂ ਅਤੇ ਵਰਕਰਾਂ ਸਮੇਤ ਵੱਡੀ ਗਿਣਤੀ ‘ਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਜੱਸੀ ਮੰਨਵੀ ਨੇ ਅਕਾਲੀ ਸਰਕਾਰ ਦੇ ਸੁਨਹਿਰੀ ਕਾਰਜਕਾਲ ਦੌਰਾਨ ਲੋਕ ਹਿੱਤ ‘ਚ ਕੀਤੇ ਗਏ ਵਿਕਾਸ ਕਾਰਜਾਂ ਅਤੇ ਪ੍ਰਾਪਤੀਆਂ ਨੂੰ ਬਾਖ਼ੂਬੀ ਉਜਾਗਰ ਕੀਤਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਭਲੇ ਲਈ ਵਚਨਬੱਧ ਰਿਹਾ ਹੈ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਹਰ ਵਰਗ ਦੇ ਵਿਕਾਸ ਦੀ ਗਾਰੰਟੀ ਹਨ।ਇਸ ਮੌਕੇ ਮੌਜੂਦ ਅਕਾਲੀ ਆਗੂ ਸ਼ੇਰ ਸਿੰਘ,ਸਾਬਕਾ ਸਰਪੰਚ ਰਾਮ ਸਿੰਘ ਤੇ ਰੋਹਤਾਸ ਵਰਮਾ ਨੇ ਆਖਿਆ ਕਿ ਜੱਸੀ ਮੰਨਵੀ ਵਲੋਂ ਪਿੰਡਾਂ ‘ਚ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਪਾਰਟੀ ਦਾ ਸੁਨੇਹਾ ਪਹੁੰਚਾਉਣ ਦੀ ਇਸ ਮੁਹਿੰਮ ਨੂੰ ਇਲਾਕੇ ਭਰ ‘ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ,ਜਿਸਦੇ ਚੋਣਾਂ ਵਿਚ ਸਾਰਥਕ ਨਤੀਜੇ ਨਿਕਲਣਗੇ।ਇਸ ਮੌਕੇ ਨਿਰਭੈ ਸਿੰਘ ਬਿੱਲੂ,ਜਗਜੀਤ ਸਿੰਘ ਜੱਗੀ, ਸਤਿੰਦਰ ਸਿੰਘ ਕਾਲਾ,ਜਸਵੰਤ ਸਿੰਘ ਜੱਸਾ ਤੋਂ ਇਲਾਵਾ ਕੁਲਦੀਪ ਕੌਰ ਤੇ ਅਰਸ਼ਦੀਪ ਕੌਰ ਸਮੇਤ ਵੱਡੀ ਗਿਣਤੀ ‘ਚ ਮਹਿਲਾਵਾਂ ਹਾਜ਼ਰ ਸਨ।
ਜੱਸੀ ਮੰਨਵੀ ਵਲੋਂ ਲੋਕਾਂ ਨੂੰ ਅਕਾਲੀ ਦਲ ਨਾਲ ਜੋੜਨ ਲਈ ਅਮਰਗੜ੍ਹ ਹਲਕੇ ’ਚ ਮੁਹਿੰਮ ਤੇਜ਼
ਅਜੀਤ ਡੈਸਕ
23-07-2026