06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਐੱਸ.ਡੀ.ਐਮ. ਤਪਾ ਵਲੋਂ ਡਰੇਨਾਂ ਦੀ ਸਫ਼ਾਈ ਦੇ ਪ੍ਰਬੰਧਾਂ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 23-07-2026

ਤਪਾ ਮੰਡੀ, 22 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਮੌਨਸੂਨ ਸੀਜ਼ਨ ਦੌਰਾਨ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਲਈ ਐਸ.ਡੀ.ਐਮ ਤਪਾ ਆਯੂਸ਼ ਗੋਇਲ ਆਈ.ਏ.ਐੱਸ ਵਲੋਂ ਤਪਾ ਸਬ-ਡਵੀਜ਼ਨ ਅਧੀਨ ਆਉਂਦੀਆਂ ਵੱਖ-ਵੱਖ ਡਰੇਨਾਂ ਦੇ ਸਫ਼ਾਈ ਪ੍ਰਬੰਧਾਂ ਦਾ ਮੌਕੇ ’ਤੇ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਪਿੰਡ ਘੁੰਨਸ ਵਿਖੇ ਧਨੌਲਾ ਡਰੇਨ ਅਤੇ ਪਿੰਡ ਜਗਜੀਤਪੁਰਾ ਵਿਖੇ ਕੁਰੜ ਡਰੇਨ ਅਤੇ ਲਸਾੜਾ ਡਰੇਨ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਡਰੇਨਾਂ ਵਿਚੋਂ ਗਾਦ, ਜੰਗਲੀ ਬੂਟੀ ਅਤੇ ਹੋਰ ਰੁਕਾਵਟਾਂ ਨੂੰ ਸਮੇਂ ਸਿਰ ਹਟਾਉਣ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਦਾ ਕੰਮ ਤਰਜੀਹੀ ਆਧਾਰ ’ਤੇ ਮੁਕੰਮਲ ਕੀਤਾ ਜਾਵੇ, ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬਰਸਾਤ ਦੌਰਾਨ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਸਬੰਧਿਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਫ਼ੀਲਡ ਪੱਧਰ ’ਤੇ ਲਗਾਤਾਰ ਨਿਗਰਾਨੀ ਬਣਾਈ ਰੱਖਣ, ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਡਰੇਨੇਜ ਵਿਭਾਗ ਦੇ ਅਧਿਕਾਰੀ ਅਤੇ ਸੁਪਰਡੈਂਟ ਤਪਾ ਵਿੱਕੀ ਡਾਬਲਾ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਕੂੜਾ ਚੁਕਵਾਉਣ ਨੂੰ ਲੈ ਕੇ ਪ੍ਰਸ਼ਾਸਨ ਅਤੇ ਸਫ਼ਾਈ ਸੇਵਕ ਹੋਏ ਆਹਮੋ-ਸਾਹਮਣੇ ਅਗਲੀ ਖ਼ਬਰ ਜੱਸੀ ਮੰਨਵੀ ਵਲੋਂ ਲੋਕਾਂ ਨੂੰ ਅਕਾਲੀ ਦਲ ਨਾਲ ਜੋੜਨ ਲਈ ਅਮਰਗੜ੍ਹ ਹਲਕੇ ’ਚ ਮੁਹਿੰਮ ਤੇਜ਼
Ad Position 24
No active advertisement