06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਦਿੱਲੀ ਵਿਖੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਦੀ ਵੱਖ-ਵੱਖ ਆਗੂਆਂ ਨੇ ਕੀਤੀ ਨਿਖੇਧੀ

Ad Position 21
No active advertisement
ਅਜੀਤ ਡੈਸਕ 23-07-2026
ਭਦੌੜ, 22 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਬੀਤੇ ਦਿਨੀਂ ਨੀਟ ਦੇ ਪੇਪਰ ਲੀਕ ਮੁੱਦੇ ਸਮੇਤ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਜੰਤਰ-ਮੰਤਰ ਤੋਂ ਸੰਸਦ ਭਵਨ ਤੱਕ ਰੋਸ ਮਾਰਚ ਕਰ ਰਹੇ ਵਿਦਿਆਰਥੀਆਂ ’ਤੇ ਦਿੱਲੀ ਪੁਲਿਸ ਵਲੋਂ ਅੰਨ੍ਹੇਵਾਹ ਕੀਤਾ ਲਾਠੀਚਾਰਜ, ਅੱਥਰੂ ਗੈਸ ਦੇ ਗੋਲੇ ਸੁੱਟਣ ਤੇ ਗਿ੍ਰਫ਼ਤਾਰੀਆਂ ਕਰਨ ਅਤੇ ਪੰਡਾਲ ਦੀ ਤੋੜ-ਭੰਨ ਕਰ ਕੇ ਧਰਨਾ ਜਬਰੀ ਉਠਾਉਣ ਦੀ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਵਿਪਨ ਗੁਪਤਾ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਹਰੀਸ਼ ਗਰਗ, ਸੁਪਰੀਮ ਕਾਨਵੈਂਟ ਸਕੂਲ ਦੇ ਡਾਇਰੈਕਟਰ ਡਾ: ਚਰਨ ਸਿੰਘ ਅਤੇ ਦਸਮੇਸ਼ ਪਬਲਿਕ ਸਕੂਲ ਦੇ ਐਮ.ਡੀ ਪ੍ਰਿੰ: ਭੁਪਿੰਦਰ ਸਿੰਘ ਢਿੱਲੋਂ, ਕ੍ਰਾਂਤੀ ਯੂਥ ਕਲੱਬ ਦੇ ਸਰਪ੍ਰਸਤ ਅਮਰਜੀਤ ਸਿੰਘ ਜੀਤਾ, ਕਾਂਗਰਸੀ ਆਗੂ ਮੱਖਣ ਸਿੰਘ ਨੈਣੇਵਾਲੀਆ ਅਤੇ ਮਾ: ਗਗਨਦੀਪ ਸਿੰਘ ਕੈਨੇਡਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਪੇਪਰ ਲੀਕ, ਬੇਰੁਜ਼ਗਾਰੀ, ਭਿ੍ਰਸ਼ਟ ਸਿੱਖਿਆ ਪ੍ਰਣਾਲੀ ਅਤੇ ਹੋਰ ਲੋਕ-ਹਿੱਤ ਨਾਲ ਜੁੜੇ ਮੁੱਦਿਆਂ ’ਤੇ ਸ਼ਾਂਤੀਪੂਰਨ ਤੇ ਜਮਹੂਰੀ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣ ਦਾ ਸੰਵਿਧਾਨਕ ਹੱਕ ਹੈ। ਉਕਤ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਗੱਲਬਾਤ ਦਾ ਰਸਤਾ ਅਪਣਾਉਣ ਦੀ ਬਜਾਏ ਆਵਾਜ਼ਾਂ ਨੂੰ ਦਬਾਉਣ ਲਈ ਪੁਲਿਸ ਕਾਰਵਾਈ ਦਾ ਸਹਾਰਾ ਲੈ ਰਹੀ ਹੈ, ਪਰ ਕਿਸੇ ਵੀ ਲੋਕਤੰਤਰੀ ਦੇਸ਼ ਵਿਚ ਵਿਦਿਆਰਥੀਆਂ ਦੀ ਆਵਾਜ਼ ਨੂੰ ਲਾਠੀ ਤੇ ਜ਼ਬਰ ਨਾਲ ਨਹੀਂ ਦਬਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਗੰਭੀਰ ਮੁੱਦਿਆਂ ਦਾ ਹੱਲ ਗੱਲਬਾਤ ਅਤੇ ਪਾਰਦਰਸ਼ੀ ਨੀਤੀਆਂ ਰਾਹੀਂ ਕੀਤਾ ਜਾਣਾ ਚਾਹੀਦਾ ਹੈ, ਨਾ ਕਿ ਅਜਿਹੀਆਂ ਕਾਰਵਾਈਆਂ ਰਾਹੀਂ। ਉਕਤ ਆਗੂਆਂ ਨੇ ਮੰਗ ਕੀਤੀ ਕਿ ਵਿਦਿਆਰਥੀਆਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਤੁਰੰਤ ਵਾਪਸ ਲਏ ਜਾਣ, ਗਿ੍ਰਫ਼ਤਾਰ ਕੀਤੇ ਗਏ ਵਿਦਿਆਰਥੀਆਂ ਨੂੰ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਢੁਕਵੇਂ ਕਦਮ ਚੁੱਕੇ ਜਾਣ।
Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਘਟਨਾ ’ਤੇ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ, ਪੰਜਾਬ ਸਰਕਾਰ ਤੋਂ 7 ਦਿਨਾਂ ਵਿਚ ਮੰਗੀ ਰਿ... ਅਗਲੀ ਖ਼ਬਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬਰਨਾਲਾ ’ਚ 20 ਸਕੂਲੀ ਬੱਸਾਂ ਦੀ ਚੈਕਿੰਗ
Ad Position 24
No active advertisement