06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਐੱਸ.ਬੀ.ਐੱਸ. ਪਬਲਿਕ ਸਕੂਲ ਦੀ ਵਿਦਿਆਰਥਣ ਗੁਨੀਤ ਕੌਰ ਦੀ ਨੈਸ਼ਨਲ ਪੱਧਰੀ ਕਰਾਟੇ ਚੈਂਪੀਅਨਸ਼ਿਪ ਲਈ ਚੋਣ

Ad Position 21
No active advertisement
ਅਜੀਤ ਡੈਸਕ 23-07-2026
ਬਰਨਾਲਾ, 22 ਜੁਲਾਈ (ਅਸ਼ੋਕ ਭਾਰਤੀ)-ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਦੀ ਹੋਣਹਾਰ ਵਿਦਿਆਰਥਣ ਗੁਨੀਤ ਕੌਰ (ਜਮਾਤ ਅੱਠਵੀਂ) ਦੀ ਅੰਡਰ-12 ਸਾਲ ਵਰਗ ਵਿਚ ਨੈਸ਼ਨਲ ਪੱਧਰੀ ਕਰਾਟੇ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਹ ਜਾਣਕਾਰੀ ਡੀ.ਪੀ.ਈ. ਰਣਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਗੁਨੀਤ ਕੌਰ ਨੇ ਪਹਿਲਾਂ ਬਰਨਾਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਭਾਗ ਲਿਆ। ਜਿਸ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਆਪਣੀ ਜਗ੍ਹਾ ਪੱਕੀ ਕੀਤੀ। ਇਸ ਤੋਂ ਬਾਅਦ ਜਲੰਧਰ ਵਿਖੇ ਹੋਈ ਰਾਜ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿਚ ਗੁਨੀਤ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਜਿਸ ਦੇ ਆਧਾਰ ’ਤੇ ਉਸ ਦੀ ਚੋਣ ਹੁਣ ਨੈਸ਼ਨਲ ਪੱਧਰੀ ਕਰਾਟੇ ਚੈਂਪੀਅਨਸ਼ਿਪ ਲਈ ਕੀਤੀ ਗਈ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਕਮਲਜੀਤ ਕੌਰ, ਵਾਈਸ ਪ੍ਰਿੰਸੀਪਲ ਡਾ: ਸੰਜੇ ਕੁਮਾਰ ਨੇ ਗੁਨੀਤ ਕੌਰ ਨੂੰ ਵਧਾਈ ਦਿੱਤੀ ਤੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵਲੋਂ ਗੁਰਪ੍ਰੀਤ ਸਿੰਘ ਗੋਲਡੀ ਕਰਮਗੜ੍ਹ ਮੰਡਲ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਤਹਿਸੀਲ ਕੰਪਲੈਕਸ ਤਪਾ ’ਚ ਸ੍ਰੀ ਗੁਰੂ ਨਾਨਕ ਬਗੀਚੀ ਲਈ ਬੂਟੇ ਲਗਾਏ
Ad Position 24
No active advertisement