02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਮਨਿਸਟਰੀਅਲ ਕਾਮਿਆਂ ਨੇ ਕੀਤੀ ਕਲਮ ਛੋੜ ਹੜਤਾਲ

Ad Position 21
No active advertisement
ਅਜੀਤ ਡੈਸਕ 24-07-2026

ਤਪਾ ਮੰਡੀ, 23 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਤਪਾ ਦੇ ਮਨਿਸਟਰੀਅਲ ਕਾਮਿਆਂ ਨੇ ਹੜਤਾਲ ਕਰ ਕੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਵਿੱਕੀ ਡਾਬਲਾ, ਭਗਵਾਨ ਦਾਸ, ਕਮਲਜੀਤ ਕੌਰ, ਨਨਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਉਨ੍ਹਾਂ ਦੀਆਂ ਮੰਗਾਂ ਜਿਵੇਂ ਡੀ.ਸੀ. ਦਫ਼ਤਰਾਂ ਵਿਚ ਸੀਨੀਅਰ ਸਹਾਇਕ ਦੀ ਪ੍ਰਮੋਸ਼ਨ ਦੇ ਬਹੁਤ ਘੱਟ ਮੌਕੇ ਹੋਣ ਕਰ ਕੇ ਨੌਕਰੀ ਵਿਚ ਆਉਣ ਤੋਂ ਬਾਅਦ ਲਗਭਗ 25-26 ਸਾਲ ਤੱਕ ਪ੍ਰਮੋਸ਼ਨ ਨਾ ਹੋਣ ਕਰ ਕੇ ਸੀਨੀਅਰ ਸਹਾਇਕ ਦਾ ਪ੍ਰਮੋਸ਼ਨ ਕੋਟਾ 100 ਫ਼ੀਸਦੀ ਕਰਨ ਬਾਰੇ, ਸੁਪਰਡੈਂਟ ਗ੍ਰੇਡ-2 (ਮਾਲ ਤੇ ਰਿਕਾਰਡ) ਤੋਂ ਤਹਿਸੀਲਦਾਰ ਤਰੱਕੀ ਲਈ ਤਜਰਬੇ ਦੀ ਸ਼ਰਤ 4 ਸਾਲ ਤੋਂ ਘਟਾ ਕੇ 2 ਸਾਲ ਕਰਨ ਬਾਰੇ, ਸੀਨੀਅਰ ਸਹਾਇਕ ਤੋਂ ਨਾਇਬ ਤਹਿਸੀਲਦਾਰ ਪ੍ਰਮੋਸ਼ਨ ਦੇ ਮੌਕੇ ਬਹੁਤ ਘੱਟ ਹੋਣ ਕਰ ਕੇ ਕੋਟਾ ਵਧਾਉਣ ਬਾਰੇ, ਨਾਰਮਜ ਅਨੁਸਾਰ ਡੀ.ਸੀ. ਦਫ਼ਤਰਾਂ, ਐਸ.ਡੀ.ਐਮ., ਤਹਿਸੀਲ ਅਤੇ ਸਬ ਤਹਿਸੀਲ ਦਫ਼ਤਰਾਂ ਵਿਚ ਜਿੱਥੇ ਸੀਨੀਅਰ ਸਹਾਇਕਾਂ, ਕਲਰਕਾਂ ਦੀਆਂ ਅਸਾਮੀਆਂ ਦੀ ਰਚਨਾ ਨਹੀਂ ਹੋਈ, ਕਰਨ ਬਾਰੇ, ਸੁਪਰਡੈਂਟ ਗ੍ਰੇਡ-1 ਦੀਆਂ ਖ਼ਾਲੀ ਪੋਸਟਾਂ ਤੇ ਪ੍ਰਮੋਸ਼ਨਾਂ ਕਰਨ ਬਾਰੇ, 5 ਫ਼ੀਸਦੀ ਪ੍ਰਸ਼ਾਸ਼ਕੀ ਭੱਤਾ ਦੇਣ ਬਾਰੇ, ਆਊਟਸੋਰਸ ਅਤੇ ਠੇਕੇ ’ਤੇ ਕੰਮ ਕਰਦੇ ਕਰਮਚਾਰੀਆਂ ਦੀ ਤਨਖ਼ਾਹ ਵਿਚ ਵਾਧਾ ਕਰਨ ਅਤੇ ਪੱਕੇ ਕਰਨ ਬਾਰੇ, ਸਟੈਨੋ ਕਾਡਰ ਦੇ ਪਦ-ਉੱਨਤੀ ਮੌਕੇ ਵਧਾਉਣ ਲਈ ਸਮੂਹ ਮੰਡਲ ਕਮਿਸ਼ਨਰਾਂ ਨਾਲ ਨਿੱਜੀ ਸਕੱਤਰ, ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਨਿੱਜੀ ਸਹਾਇਕ, ਉਪ ਮੰਡਲ ਮੈਜਿਸਟਰੇਟਾਂ ਨਾਲ ਸੀਨੀਅਰ ਸਕੇਲ ਸਟੈਨੋਗ੍ਰਾਫ਼ਰ, ਸਹਾਇਕ ਕਮਿਸ਼ਨਰ (ਜ)/ਮੁੱਖ ਮੰਤਰੀ ਫ਼ੀਲਡ ਅਫ਼ਸਰਾਂ/ਕਾਰਜਕਾਰੀ ਮੈਜਿਸਟਰੇਟ/ਜ਼ਿਲ੍ਹਾ ਮਾਲ ਅਫ਼ਸਰਾਂ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨਾਲ ਜੂਨੀਅਰ ਸਕੇਲ ਸਟੈਨੋਗ੍ਰਾਫ਼ਰ ਦੀਆਂ ਪੋਸਟਾਂ ਅਪਗ੍ਰੇਡ ਕਰਨ ਅਤੇ ਜੂਨੀਅਰ ਸਕੇਲ ਸਟੈਨੋਗ੍ਰਾਫ਼ਰ ਤੋਂ ਸੀਨੀਅਰ ਸਕੇਲ ਸਟੈਨੋਗ੍ਰਾਫ਼ਰ ਦੀਆਂ ਪਦਉਨਤੀਆਂ ਬਿਨਾਂ ਟੈੱਸਟ ਕਰਨ ਬਾਰੇ ਆਦਿ ਹੋਰ ਮੰਗਾਂ ਨੂੰ ਅਣਦੇਖਿਆ ਕੀਤਾ ਹੈ ਰਿਹਾ ਹੈ, ਜਿਸ ਕਰ ਕੇ ਸਮੂਹ ਮੁਲਾਜ਼ਮ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ। ਜਿਸ ਤਹਿਤ ਸਬ ਡਵੀਜ਼ਨ ਤਪਾ ਵਿਖੇ ਤਹਿਸੀਲ ਅਤੇ ਐਸ.ਡੀ.ਐਮ ਦਫ਼ਤਰ ਦੇ ਸਮੂਹ ਸਟਾਫ਼ ਵਲੋਂ ਕੰਮ ਬੰਦ ਕਰ ਕੇ ਧਰਨਾ ਦਿੱਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਹੜਤਾਲ ਮਿਤੀ 23 ਤੋਂ 26 ਜੁਲਾਈ ਤੱਕ ਜਾਰੀ ਰਹੇਗੀ। ਇਸ ਮੌਕੇ ਅਸ਼ਵਨੀ ਕੁਮਾਰ, ਗਗਨਦੀਪ ਸਿੰਘ, ਬੂਟਾ ਸਿੰਘ, ਹਰਜਿੰਦਰ ਸਿੰਘ ਹੈਰੀ, ਸਿਮਰਤ ਸਿੰਘ, ਸੁਖਜਿੰਦਰ ਸਿੰਘ, ਆਸੀਤੋਸ਼ ਬਾਵਾ, ਜਗਜੀਤ ਸਿੰਘ, ਮਨਜੀਤ ਕੌਰ, ਰਾਜਵਿੰਦਰ ਸਿੰਘ, ਜਸਵਿੰਦਰ ਕੌਰ ਆਦਿ ਹਾਜਰ ਸਨ।

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਅਧਿਕਾਰੀਆਂ ਦੀ ਅਰਥੀ ਫ਼ੂਕ ਕੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਸਫ਼ਾਈ ਸੇਵਕਾਂ ਉੱਪਰ ਕੀਤੇ ਗਏ ਜ਼ਬਰ ਵਿਰੁੱਧ ਬਰਨਾਲਾ ਵਿਖੇ ਜਨਤਕ ਜਥੇਬੰਦੀਆਂ ਵਲੋਂ ਭਰਪੂਰ ਮੁਜ਼ਾਹਰਾ
Ad Position 24
No active advertisement