02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਿਟੀ ਇੰਚਾਰਜ ਨੇ ਨਾਕਾਬੰਦੀ ਕਰ ਕੇ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਪਾਈਆਂ ਭਾਜੜਾਂ

Ad Position 21
No active advertisement
ਅਜੀਤ ਡੈਸਕ 24-07-2026
ਤਪਾ ਮੰਡੀ, 23 ਜੁਲਾਈ (ਪ੍ਰਵੀਨ ਗਰਗ)-ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਪੁਲਿਸ ਨੇ ਇਲਾਕੇ ਦੀਆਂ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰ ਕੇ ਦੋ ਪਹੀਆ ਵਾਹਨਾਂ ਦੀ ਚੈਕਿੰਗ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਕਿਹਾ ਕਿ ਸੰਭਾਵਿਤ ਹੁੱਲੜਬਾਜ਼ੀ, ਆਪਸੀ ਝਗੜਿਆਂ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਹੈ। ਇਸ ਮੌਕੇ ਉਨ੍ਹਾਂ ਦੋ ਪਹੀਆ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੇ ਦਸਤਾਵੇਜ਼ ਚੈੱਕ ਕੀਤੇ ਅਤੇ ਅਧੂਰੇ ਦਸਤਾਵੇਜ਼, ਬਿਨਾਂ ਨੰਬਰ ਪਲੇਟ ਤੇ ਡਰਾਈਵਿੰਗ ਲਾਇਸੰਸ ਵਾਲੇ ਵਾਹਨਾਂ ਦੇ ਚਲਾਨ ਕੀਤੇ। ਉਨ੍ਹਾਂ ਕਿਹਾ ਕਿ ਸੀਨੀਅਰ ਅਧਿਕਾਰੀਆਂ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਇਲਾਕਿਆਂ ਵਿਚ ਅਮਨ ਕਾਨੂੰਨ ਦੀ ਸਥਿਤੀ ਹਰ ਹਾਲ ’ਚ ਬਹਾਲ ਰੱਖੀ ਜਾਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਇਲਾਕੇ ਅੰਦਰ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ। ਸ਼ਾਂਤੀ ਭੰਗ ਕਰਨ ਵਾਲੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਾਂਗੇਵਾਲ ਵਿਖੇ ਬਰਨਾਲਾ ਲਾਠੀਚਾਰਜ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ... ਅਗਲੀ ਖ਼ਬਰ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ
Ad Position 24
No active advertisement