02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਬਸਪਾ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂਆਂ ਨੇ ਲਾਠੀਚਾਰਜ ਦੌਰਾਨ ਜ਼ਖ਼ਮੀ ਹੋਏ ਸਫ਼ਾਈ ਸੇਵਕਾਂ ਦਾ ਹਾਲ-ਚਾਲ ਜਾਣਿਆ

Ad Position 21
No active advertisement
ਅਜੀਤ ਡੈਸਕ 24-07-2026
ਬਰਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਬੀਤੇ ਕੱਲ੍ਹ ਬਰਨਾਲਾ ਪੁਲਿਸ ਵਲੋਂ ਨਗਰ ਨਿਗਮ ਬਰਨਾਲਾ ਦੇ ਸਫ਼ਾਈ ਸੇਵਕਾਂ ’ਤੇ ਕੀਤੇ ਗਏ ਲਾਠੀਚਾਰਜ ਨਾਲ ਜ਼ਖ਼ਮੀ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਣ ਲਈ ਬਹੁਜਨ ਸਮਾਜ ਪਾਰਟੀ ਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਸਿਵਲ ਹਸਪਤਾਲ ਬਰਨਾਲਾ ਦੇ ਐਮਰਜੈਂਸੀ ਵਾਰਡ ਵਿਚ ਪੁੱਜੇ। ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਡਾ: ਮੱਖਣ ਸਿੰਘ ਤੇ ਲੈਕ: ਅਮਰਜੀਤ ਸਿੰਘ ਝਲੂਰ, ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ, ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਖੇੜੀ, ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਪ੍ਰਧਾਨ ਤੇ ਹਲਕਾ ਬਰਨਾਲਾ ਦੇ ਇੰਚਾਰਜ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਨੇ ਜ਼ਖ਼ਮੀ ਸਫ਼ਾਈ ਸੇਵਕਾਂ ਦਾ ਹਾਲ ਚਾਲ ਜਾਣਿਆ। ਉਪਰੰਤ ਐਸ.ਐਮ.ਓ. ਬਰਨਾਲਾ ਡਾ: ਇੰਦੂ ਬਾਂਸਲ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਮਰੀਜ਼ਾਂ ਦਾ ਇਲਾਜ ਸਹੀ ਢੰਗ ਨਾਲ ਕਰਨ ਲਈ ਕਿਹਾ। ਇਸ ਮੌਕੇ ਆਗੂਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸ਼ਹਿ ’ਤੇ ਬਰਨਾਲਾ ਪੁਲਿਸ ਵਲੋਂ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਕਰਨਾ ਮੰਦਭਾਗਾ ਹੈ। ਇਸ ਮੌਕੇ ਹਲਕਾ ਬਰਨਾਲਾ ਦੇ ਗੁਰਦਿੱਤ ਸਿੰਘ, ਹਲਕਾ ਮਹਿਲ ਕਲਾਂ ਦੇ ਇੰਚਾਰਜ ਦਰਸ਼ਨ ਸਿੰਘ ਬਾਜਵਾ, ਹਲਕਾ ਭਦੌੜ ਦੇ ਇੰਚਾਰਜ ਜਗਰੂਪ ਸਿੰਘ ਪੱਖੋ, ਹਲਕਾ ਧੂਰੀ ਦੇ ਇੰਚਾਰਜ ਬਲਵਿੰਦਰ ਸਿੰਘ ਧਾਲੀਵਾਲ, ਪੂਰਨ ਸਿੰਘ ਗੰਡੇਵਾਲਾ, ਹੋਰ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੈਗੂਲਰ ਅਤੇ ਆਊਟਸੋਰ­ਸ ਮਿਊਂਸਪਲ ਕਾਮਿਆਂ ਵਲੋਂ ਅੱਜ ਤੋਂ ਕਲਮਛੋੜ ਹੜਤਾਲ ਦਾ ਐਲਾਨ ਅਗਲੀ ਖ਼ਬਰ ਪਿੰਡ ਮਾਂਗੇਵਾਲ ਵਿਖੇ ਬਰਨਾਲਾ ਲਾਠੀਚਾਰਜ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ...
Ad Position 24
No active advertisement