03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਮਿਆਂ ਨੇ ਹਲਕਾ ਸਾਹਨੇਵਾਲ ਤੋਂ 27 ਨੂੰ ਝੰਡਾ ਮਾਰਚ ਕਰਨ ਦਾ ਕੀਤਾ ਐਲਾਨ

Ad Position 21
No active advertisement
ਅਜੀਤ ਡੈਸਕ 24-07-2026

ਸੰਗਰੂਰ, 23 ਜੁਲਾਈ (ਅਮਨਦੀਪ ਸਿੰਘ ਬਿੱਟਾ)–ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ, ਸੂਬਾ ਪ੍ਰੈਸ ਸਤਨਾਮ ਸਿੰਘ ਫਲੀਆਵਾਲਾ ਨੇ ਦੱਸਿਆ ਕਿ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਹਲਕਾ ਸਾਹਨੇਵਾਲ ਵਿਖੇ 27 ਜੁਲਾਈ ਨੂੰ ਪਿੰਡਾਂ, ਸ਼ਹਿਰਾਂ ਵਿਚ ਝੰਡਾ ਮਾਰਚ ਕੀਤਾ ਜਾਵੇਗਾ ਅਤੇ 30 ਜੁਲਾਈ ਤੋਂ ਪੱਕਾ ਮੋਰਚਾ ਪਰਿਵਾਰਾਂ, ਬੱਚਿਆਂ ਸਮੇਤ ਸਾਹਨੇਵਾਲ ਤੋਂ ਆਰੰਭ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨਾਲ ਪੰਜਾਬ ਭਵਨ ਚੰਜੀਗੜ੍ਹ ਵਿਖੇ ਯੂਨੀਅਨ ਦੀ 8 ਜੁਲਾਈ ਨੂੰ ਪੈਨਲ ਮੀਟਿੰਗ ਰਾਹੀਂ ਜਾਣੂ ਕਰਵਾਇਆ ਸੀ ਕਿ ਪੰਜਾਬ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿੱਲ ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਬਿੱਲ 2026 ਅਤੇ ਪੰਜਾਬ ਕੰਟਰੈਕਚੁਅਲ ਪ੍ਰਸੋਨਲ ਬਿਲ ਵਿਚ ਆਊਟਸੋਰਸ ਕਾਮਿਆਂ ਦੇ ਨਾਲ ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ ਕਾਮਿਆਂ ਨੂੰ ਵੀ 20 ਜੁਲਾਈ ਤੱਕ ਐਕਟ ਵਿਚ ਸ਼ਾਮਲ ਕੀਤਾ ਜਾਵੇਗਾ। ਡਿਊਟੀ ਲਗਾਈ ਸੀ ਪਰ ਅੱਜ ਉਨ੍ਹਾਂ ਨੂੰ ਉਸ ਵੇਲੇ ਵੱਡਾ ਧੱਕਾ ਲੱਗਿਆ ਜਦ 8 ਜੁਲਾਈ ਦੀ ਪੈਨਲ ਮੀਟਿੰਗ ਦੇ ਉਲਟ ਇਨਲਿਸਟਮੈਂਟ ਕਾਮਿਆਂ ਨੂੰ ਹੁਣ ਤੱਕ ਨਵੇਂ ਐਕਟ ਤੋਂ ਬਾਹਰ ਰੱਖਿਆ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਪੰਜਾਬ ਸਰਕਾਰ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਲਈ ਬਨਾਏ ਜਾ ਰਹੇ ਕਾਨੂੰਨ 2026 ਵਿਚ ਸ਼ਾਮਲ ਕਰਨ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਤਾਂ 27 ਜੁਲਾਈ ਤੋਂ ਸੰਘਰਸ਼ ਦਾ ਬਿਗੁਲ ਵਜਾ ਦੇਣਗੇ। ਇਸ ਮੌਕੇ ਹਾਕਮ ਸਿੰਘ ਧਨੇਠਾ, ਜਗਰੂਪ ਸਿੰਘ, ਭੁਪਿੰਦਰ ਸਿੰਘ ਕੁਤਬੇਵਾਲ, ਰੁਪਿੰਦਰ ਸਿੰਘ, ਗੁਰਵਿੰਦਰ ਸਿੰਘ ਬਾਠ, ਮਨਪ੍ਰੀਤ ਸਿੰਘ, ਤੇਜਿੰਦਰ ਸਿੰਘ ਮਾਨ, ਬਲਜੀਤ ਸਿੰਘ ਭੱਟੀ, ਪ੍ਰਦੂਮਣ ਸਿੰਘ, ਮੇਜਰ ਸਿੰਘ, ਓਂਕਾਰ ਸਿੰਘ, ਜਸਵੀਰ ਸਿੰਘ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਲਸੋਈ ਬਣੇਗਾ ਮਾਲੇਰਕੋਟਲਾ ਦਾ ਪਹਿਲਾ ਮਾਡਲ ਸੋਲਰ ਪਿੰਡ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਭੇਜੀ ਗਈ ਸਹਾਇਤਾ ਰਾਸ਼ੀ ਦੇ ਚੈੱਕ ਲੋੜਵੰਦਾਂ ਨੂੰ ਵੰਡੇ
Ad Position 24
No active advertisement