03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪਿੰਡ ਲਸੋਈ ਬਣੇਗਾ ਮਾਲੇਰਕੋਟਲਾ ਦਾ ਪਹਿਲਾ ਮਾਡਲ ਸੋਲਰ ਪਿੰਡ

Ad Position 21
No active advertisement
ਅਜੀਤ ਡੈਸਕ 24-07-2026
ਮਲੇਰਕੋਟਲਾ, 23 ਜੁਲਾਈ (ਮੁਹੰਮਦ ਹਨੀਫ਼ ਥਿੰਦ) - ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਪ੍ਰਧਾਨ ਮੰਤਰੀ ਸੂਰਿਆ ਘਰ, ਮੁਫ਼ਤ ਬਿਜਲੀ ਯੋਜਨਾ ਅਧੀਨ ਮਾਡਲ ਸੋਲਰ ਵਿਲੇਜ (ਐਮ.ਐਸ.ਵੀ.) ਯੋਜਨਾ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਜ਼ਿਲ੍ਹਾ ਮਲੇਰਕੋਟਲਾ ਦੇ ਚੁਣੇ ਪਿੰਡ ਲਸੋਈ ਵਿਚ ਕੀਤੇ ਜਾਣ ਵਾਲੇ ਸੋਲਰ ਵਿਕਾਸ ਕਾਰਜਾਂ ਲਈ ਤਿਆਰ ਕੀਤੀ ਗਈ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ (ਡੀ.ਪੀ.ਆਰ.) ਅਤੇ ਡਿਵੈਲਪਮੈਂਟ ਪਲਾਨ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ। ਜ਼ਿਲ੍ਹਾ ਮੈਨੇਜਰ, ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਹਰਮਿੰਦਰ ਸਿੰਘ ਨੇ ਕਮੇਟੀ ਮੈਂਬਰਾਂ ਨੂੰ ਮਾਡਲ ਸੋਲਰ ਵਿਲੇਜ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਤਹਿਤ ਹਰੇਕ ਜ਼ਿਲ੍ਹੇ ‘ਚੋਂ ਇਕ ਪਿੰਡ ਨੂੰ ਮਾਡਲ ਸੋਲਰ ਵਿਲੇਜ ਵਜੋਂ ਵਿਕਸਤ ਕਰਨ ਲਈ ਭਾਰਤ ਸਰਕਾਰ ਵਲੋਂ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜ਼ੂਰਸ਼ੁਦਾ ਯੋਜਨਾ ਅਨੁਸਾਰ ਪਿੰਡ ਲਸੋਈ ਵਿਚ ਲਗਭਗ 200 ਸੋਲਰ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ, ਕਮਿਊਨਿਟੀ ਸੈਂਟਰ ਅਤੇ ਸਿਹਤ ਕੇਂਦਰਾਂ ਦੀਆਂ ਛੱਤਾਂ ‘ਤੇ ਸੋਲਰ ਪਾਵਰ ਪਲਾਂਟ, ਜਨਤਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਕਰੀਬ 50 ਸੋਲਰ ਪਾਵਰਡ ਸੀ.ਸੀ.ਟੀ.ਵੀ. ਕੈਮਰੇ ਅਤੇ ਪਿੰਡ ਦੇ ਤਲਾਬਾਂ ‘ਤੇ 2 ਸੋਲਰ ਵਾਟਰ ਪੰਪ ਸਥਾਪਤ ਕੀਤੇ ਜਾਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਨਜ਼ੂਰਸ਼ੁਦਾ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਉੱਚ ਗੁਣਵੱਤਾ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡ ਲਸੋਈ ਨੂੰ ਜ਼ਿਲ੍ਹੇ ਦਾ ਇਕ ਆਦਰਸ਼ ਮਾਡਲ ਸੋਲਰ ਵਿਲੇਜ ਬਣਾਉਣ ਦੇ ਨਾਲ-ਨਾਲ ਨਵਿਆਉ­ਣਯੋਗ ਊਰਜਾ ਦੀ ਵਰਤੋਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਰਿੰਪੀ ਗਰਗ, ਐਕਸੀਅਨ (ਪੀ.ਐਸ.ਪੀ.ਸੀ.ਐਲ.) ਇੰਜੀਨੀਅਰ ਹਰਵਿੰਦਰ ਸਿੰਘ ਧੀਮਾਨ, ਐਲ.ਡੀ.ਐਮ. ਸ੍ਰੀ ਰਾਜਨ ਕੁਮਾਰ, ਸ੍ਰੀ ਮੁਹੰਮਦ ਤਾਹਿਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ: ਜਸਪਾਲ ਸਿੰਘ ਸੰਧੂ ਨੇ ਪ੍ਰਾਇਮਰੀ ਸਕੂਲ ਨੈਣੇਵਾਲ ਨੂੰ ਏ.ਸੀ. ਦਿੱਤਾ ਅਗਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਮਿਆਂ ਨੇ ਹਲਕਾ ਸਾਹਨੇਵਾਲ ਤੋਂ 27 ਨੂੰ ਝੰਡਾ ਮਾਰਚ ਕਰਨ ਦਾ ਕੀਤਾ ਐਲਾਨ
Ad Position 24
No active advertisement