03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਡਾ: ਜਸਪਾਲ ਸਿੰਘ ਸੰਧੂ ਨੇ ਪ੍ਰਾਇਮਰੀ ਸਕੂਲ ਨੈਣੇਵਾਲ ਨੂੰ ਏ.ਸੀ. ਦਿੱਤਾ

Ad Position 21
No active advertisement
ਅਜੀਤ ਡੈਸਕ 24-07-2026
ਭਦੌੜ, 23 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਪ੍ਰਾਇਮਰੀ ਸਕੂਲ ਨੈਣੇਵਾਲ ਵਿਖੇ ਡਾ: ਜਸਪਾਲ ਸਿੰਘ ਸੰਧੂ ਕੋਟ ਈਸੇ ਖਾਂ ਨੇ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਅੱਗੇ ਵਧਾਉਂਦੇ ਹੋਏ ਬੱਚਿਆਂ ਲਈ ਏ.ਸੀ. ਦਾਨ ਵਜੋਂ ਦਿੱਤਾ। ਸਕੂਲ ਦੀ ਹੈੱਡ ਟੀਚਰ ਅਮਨਦੀਪ ਕੌਰ ਨੇ ਦੱਸਿਆ ਕਿ ਜਿੱਥੇ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਡਾ: ਜਸਪਾਲ ਸਿੰਘ ਸੰਧੂ ਵਲੋਂ ਬੱਚਿਆਂ ਲਈ ਏ.ਸੀ. ਦਿੱਤਾ ਗਿਆ ਹੈ ਉੱਥੇ ਇਨ੍ਹਾਂ ਵਲੋਂ ਸਾਨੂੰ ਸਿੱਖਿਆ ਖੇਤਰ ਲਈ ਹਰ ਲੋੜੀਂਦੀ ਸਹਾਇਤਾ ਦੇਣ ਦਾ ਵਾਅਦਾ ਵੀ ਕੀਤਾ ਹੈ। ਇਸ ਸਮੇਂ ਮੁੱਖ ਅਧਿਆਪਕ ਹਾਈ ਸਕੂਲ ਮੈਡਮ ਸੁਰੇਸ਼ਟਾ ਸ਼ਰਮਾ, ਪ੍ਰਧਾਨ ਗੁਰਤੇਜ ਸਿੰਘ ਸੰਧੂ, ਮੈਡਮ ਜਸਪ੍ਰੀਤ ਕੌਰ, ਕੁਲਦੀਪ ਕੌਰ, ਮਾ: ਰਵਿੰਦਰ ਸਿੰਘ, ਡਾ: ਦਰਸ਼ਨ ਸਿੰਘ, ਬੂਟਾ ਸਿੰਘ ਕੋਚ ਵਲੋਂ ਡਾ: ਜਸਪਾਲ ਸਿੰਘ ਸੰਧੂ ਦਾ ਧੰਨਵਾਦ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਅਭਿਆਨ ਫਾਊਡੇਸ਼ਨ ਨੇ ਕਰਵਾਇਆ ਸਮਾਗਮ ਅਗਲੀ ਖ਼ਬਰ ਪਿੰਡ ਲਸੋਈ ਬਣੇਗਾ ਮਾਲੇਰਕੋਟਲਾ ਦਾ ਪਹਿਲਾ ਮਾਡਲ ਸੋਲਰ ਪਿੰਡ
Ad Position 24
No active advertisement