ਸੁਨਾਮ ਊਧਮ ਸਿੰਘ ਵਾਲਾ, 23 ਜੁਲਾਈ (ਰੁਪਿੰਦਰ ਸਿੰਘ ਸੱਗੂ)–ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਵੱਲੋਂ ਕੌਮੀ ਸੇਵਾ ਯੋਜਨਾ ਇਕਾਈ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਹਿਲਾਂ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਦੇ ਜੀਵਨ ਬਾਰੇ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ। ਇਸ ਵਿਚਾਰ ਚਰਚਾ ਦੌਰਾਨ ਸ਼ਹੀਦ ਉਧਮ ਸਿੰਘ ਦੇ ਜੀਵਨ ਬਾਰੇ ਖੋਜ ਕਾਰਜਾਂ ਵਿੱਚ ਲੱਗੇ ਹੋਏ ਸ਼੍ਰੀ ਰਕੇਸ਼ ਕੁਮਾਰ ਸੁਨਾਮੀ ਅਤੇ ਮਾਲਵੇ ਦੇ ਸ਼ਹੀਦਾਂ ਦੇ ਜੀਵਨ ਬਾਰੇ ਖੋਜ ਕਰਤਾ ਅਤੇ ਮੁਲਾਜ਼ਮ ਆਗੂ ਬਲਵੀਰ ਚੰਦ ਲੌਂਗੋਵਾਲ ਮੁੱਖ ਬੁਲਾਰਿਆਂ ਵਲੋਂ ਸ਼ਾਮਲ ਹੋਏ। ਇਸ ਮੌਕੇ ਸਕੂਲ ਇੰਚਾਰਜ ਪਰਮਿੰਦਰ ਕੁਮਾਰ ਲੌਂਗੋਵਾਲ ਵੱਲੋਂ ਸਕੂਲ ਵਿੱਚ ਪਹੁੰਚੀਆਂ ਇਨ੍ਹਾਂ ਖੋਜੀ ਸ਼ਖਸੀਅਤਾਂ ਦਾ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਸਕੂਲ ਵੱਲੋਂ ਵੱਖ ਵੱਖ ਸਮਿਆਂ ਤੇ ਆਯੋਜਿਤ ਗਿਆਨ ਵਧਾਊ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਰਕੇਸ਼ ਕੁਮਾਰ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਦੇ ਜੀਵਨ ਨਾਲ ਸਬੰਧਿਤ ਬਹੁਤ ਸਾਰੀਆਂ ਦੁਰਲੱਭ ਫਾਈਲਾਂ, ਨਿਸ਼ਾਨੀਆਂ ਅਤੇ ਹੱਥ ਲਿਖਤਾਂ ਉਨ੍ਹਾਂ ਨੇ ਇੰਗਲੈਂਡ ਤੋਂ ਮੰਗਵਾਈਆਂ ਹਨ ਤਾਂ ਜੋ ਇਸ ਧਰੋਹਰ ਨੂੰ ਸੰਭਾਲ ਕੇ ਰੱਖਿਆ ਜਾ ਸਕੇ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਸਾਡੇ ਵਿਰਾਸਤੀ ਮਾਣਾਮੱਤੇ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ। ਮੰਚ ਸੰਚਾਲਨ ਕਰਦਿਆਂ ਲੈਕਚਰਰ ਹਿਸਟਰੀ ਸ਼੍ਰੀ ਰਾਜੇਸ਼ ਕੁਮਾਰ ਨੇ ਕਵਿਤਾ ਦੇ ਰਾਹੀਂ ਸ਼ਹੀਦਾਂ ਦੇ ਜੀਵਨ ਤੇ ਚਾਨਣਾ ਪਾਇਆ। ਵਿਚਾਰ ਚਰਚਾ ਭਾਗ ਲੈਂਦਿਆਂ ਕਿਸਾਨ ਮਜਦੂਰ ਯੂਨੀਅਨ ਆਗੂ ਚਮਕੌਰ ਸਿੰਘ ਮਹਿਲਾਂ ਨੇ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ ਉਹ ਕੌਮਾਂ ਹੀ ਸਮਾਜ ਵਿੱਚ ਆਪਣਾ ਸਥਾਨ ਬਣਾ ਕੇ ਰੱਖਦੀਆਂ ਹਨ। ਸੰਸਥਾਂ ਦੀ ਤਰਫ ਤੋਂ ਵਿਚਾਰ ਮੰਚ ਦੇ ਬੁਲਾਰਿਆਂ ਦਾ ਧੰਨਵਾਦ ਕਰਦੇ ਹੋਏ ਮੈਡਮ ਨਵਰਾਜ ਕੌਰ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਇਸ ਮੌਕੇ ਮੈਡਮ ਚਰਨਦੀਪ ਸੋਨੀਆ, ਗੁਰਦੀਪ ਸਿੰਘ, ਗੁਰਮੀਤ ਕੌਰ, ਸੁਖਵਿੰਦਰ ਕੌਰ, ਗਗਨਜੋਤ ਕੌਰ, ਵੰਦਨਾ ਸਿੰਗਲਾ, ਅੰਜਨ ਅੰਜੂ, ਪ੍ਰੀਤੀ ਰਾਣੀ, ਸਵੇਤਾ ਅਗਰਵਾਲ, ਕੰਚਨ ਸਿੰਗਲਾ,ਸੁਖਪਾਲ ਕੌਰ, ਮਨਵਿੰਦਰ ਕੌਰ, ਕਰਨੈਲ ਸਿੰਘ, ਰਣਜੀਤ ਸਿੰਘ, ਦੀਪਸ਼ਿਖਾ ਬਹਿਲ, ਸਵਿਤਾ ਰਾਣੀ, ਕੁਸਮ ਲਤਾ,ਅੰਸੂ ਰਾਓ, ਹਰਵਿੰਦਰ ਸਿੰਘ, ਮਨਜੀਤ ਸਿੰਘ ਅਤੇ ਸਮੂਹ ਸਟਾਫ਼ ਹਾਜਰ ਸੀ।