08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਬਰਨਾਲਾ ਦੇ ਸਫ਼ਾਈ ਕਰਮਚਾਰੀਆਂ ਉੱਪਰ ਕੀਤੇ ਲਾਠੀਚਾਰਜ ਦੀ ਯੂਥ ਆਗੂਆਂ ਵਲੋਂ ਜ਼ੋਰਦਾਰ ਨਿਖੇਧੀ

Ad Position 21
No active advertisement
ਅਜੀਤ ਡੈਸਕ 25-07-2026
ਭਦੌੜ, 24 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਹੜਤਾਲ ਉੱਪਰ ਬੈਠੇ ਬਰਨਾਲਾ ਦੇ ਸਫ਼ਾਈ ਕਰਮਚਾਰੀਆਂ ਉੱਪਰ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਵਿਸ਼ਾਲ ਸਿੰਗਲਾ, ਜ਼ਿਲ੍ਹਾ ਮੀਤ ਪ੍ਰਧਾਨ ਪ੍ਰਦੀਪ ਸਿੰਘ, ਮਨਪ੍ਰੀਤ ਸ਼ਰਮਾ ਜਨਰਲ ਸੈਕਟਰੀ ਅਤੇ ਗੁਰਜੀਤ ਸਿੰਘ ਭੱਠਲ ਯੂਥ ਮੀਤ ਪ੍ਰਧਾਨ ਹਲਕਾ ਬਰਨਾਲਾ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਕਾਰਵਾਈਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਕਤ ਆਗੂਆਂ ਨੇ ਕਿਹਾ ਕਿ ਅਸੀਂ ਆਜ਼ਾਦ ਸਮਾਜ ਦੇ ਵਾਸੀ ਹਾਂ ਤੇ ਲੋਕਤੰਤਰ ਦੇ ਵਿਚ ਆਪਣੀਆਂ ਹੱਕੀ ਮੰਗਾਂ ਲਈ ਲੜਨਾ, ਸੰਘਰਸ਼ ਕਰਨਾ ਹਰ ਇੱਕ ਦਾ ਜਮਹੂਰੀ ਹੱਕ ਹੈ ਤੇ ਹੁਣ ਹੜਤਾਲਾਂ ਧਰਨਿਆਂ ਵਿਚੋਂ ਨਿਕਲ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਸਰਕਾਰ ਲੋਕਾਂ ਦੇ ਹੱਕ ਕੁਚਲ ਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ ਜਿਸ ਨੂੰ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਕਿਸੇ ਹਾਲਤ ਵਿਚ ਸਹਿਣ ਨਹੀਂ ਕਰੇਗੀ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੂਬੇ ਦੇ ਲੋਕਾਂ ਨਾਲ ਰੋਜ਼ਾਨਾ ਨਵੇਂ-ਨਵੇਂ ਵਾਅਦੇ ਕਰਨ ਦੀ ਬਜਾਏ ਹੜਤਾਲਾਂ ਉੱਪਰ ਬੈਠੇ ਕਰਮਚਾਰੀਆਂ ਦੀਆਂ ਬਣਦੀਆਂ ਤਨਖ਼ਾਹਾਂ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰੇ। ਉਨ੍ਹਾਂ ਨੂੰ ਸੰਘਰਸ਼ ਦੇ ਰਾਹ ਤੋਂ ਹਟਾ ਕੇ ਲੋਕਾਂ ਨੂੰ ਰਾਹਤ ਮਹਿਸੂਸ ਕਰਵਾਏ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਇਸਤਰੀ ਵਿੰਗ ਦੀ ਹੋਈ ਮੀਟਿੰਗ -ਬੀਬੀ ਬਲਜਿੰਦਰ ਕੌਰ ਦੀਵਾਨਾ ਨੂੰ ਜ਼ਿਲ੍ਹਾ ਪ੍ਰਧਾਨ ਚੁਣਿ... ਅਗਲੀ ਖ਼ਬਰ ਸੂਬੇ ਦੇ ਮੁੱਖ ਮੰਤਰੀ ਦੋਗਲੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ–ਐਡਵੋਕੇਟ ਰਾਹੀ
Ad Position 24