ਤਪਾ ਮੰਡੀ, 24 ਜੁਲਾਈ (ਵਿਜੇ ਸ਼ਰਮਾ)-ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਆਮ ਆਦਮੀ ਪਾਰਟੀ ਦੀ ਹਾਈਕਮਾਨ ਵਲੋਂ ਯੂਥ ਪੱਧਰ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵਿਧਾਨ ਸਭਾ ਦੀਆਂ ਚੋਣਾਂ ਵਿਚ ਪਾਰਟੀ ਮੁੜ ਤੋਂ ਸੂਬੇ ਅੰਦਰ ਸਰਕਾਰ ਬਣਾ ਸਕੇ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ ਚਮਕੌਰ ਸਿੰਘ ਢਿਲਵਾਂ ਨੂੰ ਆਮ ਆਦਮੀ ਪਾਰਟੀ ਵਲੋਂ ਹਲਕਾ ਭਦੌੜ ਯੂਥ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ। ਇਸ ਮੌਕੇ ਨਵ ਨਿਯੁਕਤ ਯੂਥ ਪ੍ਰਧਾਨ ਚਮਕੌਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਜੋ ਜ਼ਿੰਮੇਵਾਰੀ ਮੈਨੂੰ ਪਾਰਟੀ ਵਲੋਂ ਦਿੱਤੀ ਗਈ ਹੈ। ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਾਂਗਾ। ਉਨ੍ਹਾਂ ਹਲਕਾ ਵਿਧਾਇਕ ਅਤੇ ਹਾਈਕਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ।