10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਕਰੰਟ ਲੱਗਣ ਕਾਰਨ ਬਿਜਲੀ ਮਕੈਨਿਕ ਦੀ ਮੌਤ

Ad Position 21
No active advertisement
ਅਜੀਤ ਡੈਸਕ 26-07-2026

ਧਨੌਲਾ, 25 ਜੁਲਾਈ (ਜਤਿੰਦਰ ਸਿੰਘ ਧਨੌਲਾ)-ਧਨੌਲਾ ਦੇ ਬਿਜਲੀ ਮਕੈਨਿਕ ਰਿੰਕੂ ਪੁੱਤਰ ਜਸਪਾਲ ਸਿੰਘ ਦੀ ਕਰੰਟ ਲੱਗ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਜਾਣਕਾਰੀ ਅਨੁਸਾਰ ਮਿਸਤਰੀ ਰਿੰਕੂ ਉਰਫ਼ ਪਹਾੜੀਆ ਪੱਤੀ ਬੰਗੇਹਰ ਕਾਹਲੋਂ ਦੇ ਵਸਨੀਕ ਸਾਬਕਾ ਬਿਜਲੀ ਮੁਲਾਜ਼ਮ ਦੀ ਕੋਠੀ ਦੀ ਫਿਟਿੰਗ ਕਰਨ ਉਪਰੰਤ ਸਬਮਰਸੀਬਲ ਮੋਟਰ ਠੀਕ ਕਰਨ ਗਿਆ ਸੀ। ਜਿੱਥੋਂ ਉਸ ਨੂੰ ਕਰੰਟ ਲੱਗ ਗਿਆ ਅਤੇ ਤੁਰੰਤ ਕਮਿਊਨਿਟੀ ਹੈਲਥ ਸੈਂਟਰ ਧਨੌਲਾ ਪਹੁੰਚਾਇਆ ਗਿਆ। ਡਿਊਟੀ ’ਤੇ ਤਾਇਨਾਤ ਡਾਕਟਰਾਂ ਨੇ ਚੈੱਕ ਕੀਤਾ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਇਕੱਤਰ ਜਾਣਕਾਰੀ ਅਨੁਸਾਰ ਰਿੰਕੂ ਗ਼ਰੀਬ ਪਰਿਵਾਰ ਵਿਚੋਂ ਸੀ।
Ad Position 22
No active advertisement
ਪਿਛਲੀ ਖ਼ਬਰ ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਜਨਰਲ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵਿਖੇ ਵਿਸ਼ਵ ਪੱਧਰੀ ਸਪੋਰਟਸ ਕੰਪਲੈਕਸ ਦਾ ਨਿਰਮਾਣ ਸ਼ੁਰੂ
Ad Position 24