05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਐੱਮ.ਏ. ਪੰਜਾਬੀ ਦੇ ਨਤੀਜੇ ਰਹੇ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 27-07-2026

ਤਪਾ ਮੰਡੀ, 26 ਜੁਲਾਈ (ਵਿਜੇ ਸ਼ਰਮਾ)-ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਦੇ ਐਮ.ਏ. ਪੰਜਾਬੀ ਭਾਗ-ਦੂਜਾ (ਸਮੈਸਟਰ-ਤੀਜਾ) ਸੈਸ਼ਨ 2025-26 ਦੇ ਨਤੀਜੇ ਬੇਹੱਦ ਸ਼ਾਨਦਾਰ ਰਹੇ ਹਨ। ਵਿਭਾਗ ਦੇ ਕੁਲ 18 ਵਿਦਿਆਰਥੀਆਂ ਨੇ ਪ੍ਰੀਖਿਆ ਵਿਚ ਭਾਗ ਲਿਆ, ਜਿਨ੍ਹਾਂ ਵਿਚੋਂ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰ ਕੇ ਸੰਸਥਾ ਦਾ ਮਾਣ ਵਧਾਇਆ। ਨਤੀਜਿਆਂ ਅਨੁਸਾਰ ਹਰਮਨਪ੍ਰੀਤ ਕੌਰ ਸਪੁੱਤਰੀ ਮਨਜੀਤ ਸਿੰਘ (ਪਿੰਡ ਢੱਡੇ) ਨੇ 84 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ। ਮਨਦੀਪ ਕੌਰ ਸਪੁੱਤਰੀ ਚਰਨਜੀਤ ਸਿੰਘ (ਰਾਮਪੁਰਾ ਫੂਲ) ਅਤੇ ਸਰਬਜੀਤ ਕੌਰ ਸਪੁੱਤਰੀ ਲਾਲਜੀਤ ਸਿੰਘ (ਰਾਮਨਗਰ) ਨੇ 82 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਾਂਝੇ ਤੌਰ ’ਤੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਆਸ਼ੂ ਸਪੁੱਤਰੀ ਰਾਜੇਸ਼ ਕੁਮਾਰ (ਰਾਮਪੁਰਾ ਫੂਲ) ਨੇ 80 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਆਪਣੇ ਨਾਮ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਐਸ.ਐਸ. ਚੱਠਾ ਨੇ ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਫ਼ਤਿਹ ਗਰੁੱਪ ਗੁਣਵੱਤਾ ਭਰਪੂਰ ਸਿੱਖਿਆ ਲਈ ਹਮੇਸ਼ਾ ਵਚਨਬੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਅਤੇ ਸੰਸਥਾ ਦੇ ਉੱਚ ਸਿੱਖਿਆ ਮਿਆਰਾਂ ਦਾ ਪ੍ਰਤੀਕ ਹਨ। ਡੀਨ ਅਕਾਦਮਿਕ ਡਾ: ਜਗਵਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ ਅਤੇ ਅਧਿਆਪਕਾਂ ਦੇ ਸੁਚੱਜੇ ਮਾਰਗ ਦਰਸ਼ਨ ਸਦਕਾ ਹਰ ਸਾਲ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਐਮ.ਡੀ. ਮਨਜੀਤ ਕੌਰ ਚੱਠਾ ਨੇ ਕਿਹਾ ਕਿ ਫ਼ਤਿਹ ਗਰੁੱਪ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਲਈ ਵੀ ਲਗਾਤਾਰ ਯਤਨਸ਼ੀਲ ਹੈ। ਪ੍ਰਿੰਸੀਪਲ ਬਘੇਲ ਸਿੰਘ ਨੇ ਕਿਹਾ ਕਿ ਸੰਸਥਾ ਦੇ ਅਧਿਆਪਕ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ, ਜਿਸ ਦੇ ਸਾਰਥਿਕ ਨਤੀਜੇ ਹਰ ਸਾਲ ਸਾਹਮਣੇ ਆ ਰਹੇ ਹਨ। ਸਹਾਇਕ ਡਾਇਰੈਕਟਰ ਹਰਪ੍ਰੀਤ ਸ਼ਰਮਾ ਨੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪੇ੍ਰਰਨਾ ਹੈ ਅਤੇ ਫ਼ਤਿਹ ਗਰੁੱਪ ਭਵਿੱਖ ਵਿਚ ਵੀ ਸਿੱਖਿਆ ਦੇ ਖੇਤਰ ਵਿਚ ਨਵੇਂ ਮਾਪਦੰਡ ਸਥਾਪਤ ਕਰਦਾ ਰਹੇਗਾ। ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਪੰਜਾਬੀ ਵਿਭਾਗ ਦੀ ਵਿਭਾਗ ਮੁਖੀ ਅਸਿਸਟੈਂਟ ਪ੍ਰੋਫੈਸਰ ਕੁਮਾਰੀ ਸ਼ੈਲਜਾ, ਕਲਾਸ ਇੰਚਾਰਜ ਅਸਿਸਟੈਂਟ ਪ੍ਰੋਫੈਸਰ ਹਰਜੀਤ ਕੌਰ, ਅਸਿਸਟੈਂਟ ਪ੍ਰੋਫੈਸਰ ਹਰਜੀਤ ਕੌਰ (ਮੰਡੀ ਕਲਾਂ) ਅਤੇ ਅਸਿਸਟੈਂਟ ਪ੍ਰੋਫੈਸਰ ਲਵਪ੍ਰੀਤ ਸਿੰਘ ਨੂੰ ਵੀ ਜਾਂਦਾ ਹੈ, ਜਿਨ੍ਹਾਂ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਵਿਦਿਆਰਥੀਆਂ ਨੇ ਇਹ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ। ਉਕਤ ਪ੍ਰਾਪਤੀ ਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਪਿੰਡ ਖੁੱਡੀ ਖ਼ੁਰਦ ਨੂੰ ਜਾਂਦੀ ਸੜਕ 8 ਮਹੀਨਿਆਂ ਤੋਂ ਨਾ ਬਣਾਉਣ ਕਾਰਨ ਵਾਸੀਆਂ ’ਚ ਰੋਸ ਅਗਲੀ ਖ਼ਬਰ ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬੀ ਸਾਹਿਤ ਸਭਾ ਨੂੰ 20 ਹਜ਼ਾਰ ਰੁਪਏ ਦੀ ਗ੍ਰਾਂਟ ਦਿੱਤੀ
Ad Position 24
No active advertisement