06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਵੈਸਟ ਸਿਟੀ ਕਾਲੋਨੀ ਦੀ ਪ੍ਰਬੰਧਕ ਕਮੇਟੀ ਵਲੋਂ ਐਮ. ਪੀ. ਮੀਤ ਹੇਅਰ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 27-07-2026
ਬਰਨਾਲਾ, 26 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਵੈਸਟ ਸਿਟੀ ਕਾਲੋਨੀ ਦੀ ਨਵ-ਗਠਿਤ ਪ੍ਰਬੰਧਕੀ ਕਮੇਟੀ ਵਲੋਂ ਲੋਕ ਸਭਾ ਹਲਕਾ ਸੰਗਰੂਰ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨਾਲ ਮੁਲਾਕਾਤ ਕਰ ਕੇ ਕਾਲੋਨੀ ਦੇ ਵਿਕਾਸ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਪ੍ਰਧਾਨ ਹਰਚਰਨ ਸਿੰਘ ਮਾਨ ਨੇ ਕਾਲੋਨੀ ਦੀਆਂ ਅੰਦਰੂਨੀ ਸੜਕਾਂ ਦੀ ਬਹੁਤ ਖ਼ਰਾਬ ਹਾਲਤ ਬਾਰੇ ਸੰਸਦ ਮੈਂਬਰ ਨੂੰ ਜਾਣੂ ਕਰਵਾਇਆ ਅਤੇ ਜਲਦੀ ਪ੍ਰੀਮਿਕਸ ਪਾਉਣ ਦੀ ਮੰਗ ਰੱਖੀ। ਮੰਗ ’ਤੇ ਤੁਰੰਤ ਹਾਂ ਪੱਖੀ ਹੁੰਗਾਰਾ ਭਰਦਿਆਂ ਸ੍ਰੀ ਮੀਤ ਹੇਅਰ ਨੇ ਕਾਲੋਨੀ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸੜਕਾਂ ਦੀ ਮੁਰੰਮਤ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ ਅਤੇ ਸਬੰਧਿਤ ਵਿਭਾਗ ਨਾਲ ਤਾਲਮੇਲ ਕਰ ਕੇ ਜਲਦੀ ਹੀ ਪ੍ਰੀਮਿਕਸ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ। ਸ੍ਰੀ ਮੀਤ ਹੇਅਰ ਨੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਨੇ ਨਵੀਂ ਬਣੀ ਪ੍ਰਬੰਧਕੀ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਕਮੇਟੀ ਪਾਰਦਰਸ਼ੀ ਅਤੇ ਇਮਾਨਦਾਰੀ ਨਾਲ ਕੰਮ ਕਰਦਿਆਂ ਕਾਲੋਨੀ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਵੀ ਵਿਕਾਸ ਕਾਰਜਾਂ ਲਈ ਉਨ੍ਹਾਂ ਦੇ ਸਹਿਯੋਗ ਦੀ ਲੋੜ ਹੋਵੇਗੀ, ਉਹ ਹਮੇਸ਼ਾ ਕਾਲੋਨੀ ਵਾਸੀਆਂ ਦੇ ਨਾਲ ਖੜ੍ਹੇ ਰਹਿਣਗੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਵਰਿੰਦਰ ਜਿੰਦਲ, ਸਕੱਤਰ ਦਰਸ਼ਨ ਸਿੰਘ ਗੁਰੂ, ਮੀਤ ਪ੍ਰਧਾਨ ਗੋਕਲ ਪ੍ਰਕਾਸ਼ ਗੁਪਤਾ, ਸੋਨੀ ਸਿੰਗਲਾ, ਰਜਿੰਦਰ ਬਿੱਲੀ, ਸੁਰਿੰਦਰ ਬਿੱਟੂ ਅਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ 27 ਜੁਲਾਈ ਦੀ ਬਜਾਏ 28 ਜੁਲਾਈ ਨੂੰ ਧਨੌਲਾ ਪੁੱਜਣਗੇ- ਜੀਵਨ ਬਾਂਸਲ ਅਗਲੀ ਖ਼ਬਰ 29ਵੀਂ ਨਿਸ਼ਾਨ ਯਾਤਰਾ ਮੌਕੇ ਸ਼ਰਧਾਲੂਆਂ ਦਾ ਉਮੜਿਆ ਜਨ ਸੈਲਾਬ
Ad Position 24
No active advertisement