ਬਰਨਾਲਾ, 27 ਜੁਲਾਈ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਸ਼ਤਰੰਜ ਕੋਚ ਅੰਕੁਰ ਨੇ ਚੰਡੀਗੜ੍ਹ ਵਿਖੇ ਮਹਾਜਨ ਸਭਾ ਵਲੋਂ ਕਰਵਾਈ ਗਈ ਸ਼ਤਰੰਜ ਚੈਂਪੀਅਨਸ਼ਿਪ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨ ਤਗਮਾ ਜਿੱਤਿਆ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸ਼ਾਲਿਨੀ ਕੌਂਸਲ ਨੇ ਦਿੱਤੀ ਤੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਚੰਡੀਗੜ੍ਹ, ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ ਵੱਡੀ ਗਿਣਤੀ ਵਿਚ ਸ਼ਤਰੰਜ ਚੈਸ ਖਿਡਾਰੀਆਂ ਨੇ ਭਾਗ ਲਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ ਤੇ ਪ੍ਰਿੰਸੀਪਲ ਸ਼ਾਲਿਨੀ ਕੌਂਸਲ ਨੇ ਅੰਕੁਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਸਥਾ ਹਮੇਸ਼ਾ ਸਿੱਖਿਆ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅੰਕੁਰ ਦੀ ਇਹ ਉਪਲਬਧੀ ਸਕੂਲ ਲਈ ਮਾਣ ਵਾਲਾ ਪਲ ਹੈ ਅਤੇ ਭਵਿੱਖ ਵਿਚ ਵੀ ਸਕੂਲ ਇਸੇ ਤਰ੍ਹਾਂ ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਹਰ ਸੰਭਵ ਸਹਿਯੋਗ ਦਿੰਦਾ ਰਹੇਗਾ।