10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਭਾਈ ਗੁਰਇੱਕਪ੍ਰੀਤ ਸਿੰਘ ਦੇ ਅਕਾਲ ਚਲਾਣੇ ’ਤੇ ਸੁਖਬੀਰ ਸਿੰਘ ਬਾਦਲ ਨੇ ਮਹੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ ਅਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Ad Position 21
No active advertisement
ਅਜੀਤ ਡੈਸਕ 28-07-2026
ਬਰਨਾਲਾ, 27 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਮਹੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ ਦੇ ਪੋਤਰੇ ਸਿੱਖ ਪ੍ਰਚਾਰਕ ਭਾਈ ਗੁਰਇਕੱਪ੍ਰੀਤ ਸਿੰਘ (ਯੂ.ਐਸ.ਏ.) ਸਪੁੱਤਰ ਸ: ਗੁਰਪ੍ਰੀਤ ਸਿੰਘ ਗੰਡਾ ਸਿੰਘ ਵਾਲਾ ਦੇ ਅਕਾਲ ਚਲਾਣਾ ’ਤੇ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਦੇ ਬਰਨਾਲਾ ਸਥਿਤ ਗ੍ਰਹਿ ਵਿਖੇ ਪਹੁੰਚ ਕੇ ਸਮੁੱਚੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਈ ਗੁਰਇੱਕਪ੍ਰੀਤ ਸਿੰਘ ਦੇ ਅਕਾਲ ਚਲਾਣੇ ਨਾਲ ਸਿੱਖ ਕੌਮ ਨੂੰ ਬਹੁਤ ਵੱਡਾ ਘਾਟਾ ਪੈ ਗਿਆ ਹੈ ਕਿਉਂਕਿ ਉਨ੍ਹਾਂ ਨੇ ਛੋਟੀ ਉਮਰ ਵਿਚ ਹੀ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੱਡੇ ਉਪਰਾਲੇ ਕੀਤੇ ਹਨ। ਇਸ ਮੌਕੇ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਮਹੰਤ ਰਣਪ੍ਰੀਤ ਸਿੰਘ ਗੰਡਾ ਸਿੰਘ ਵਾਲਾ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਗੁਰਤੇਜ ਸਿੰਘ ਖੁੱਡੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਸਮਾਜ ਸੇਵੀ ਅਮਨਦੀਪ ਸਿੰਘ ਢਿੱਲੋਂ ਕੈਨੇਡਾ, ਮਲਕੀਤ ਸਿੰਘ ਮੀਤਾ ਠੇਕੇਦਾਰ, ਰਮਨਦੀਪ ਸਿੰਘ ਢਿੱਲੋਂ, ਓਮ ਪ੍ਰਕਾਸ਼ ਘੰਡਾ ਬੰਨਾ, ਗੁਰਦੁਆਰਾ ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਸੁਖਪਾਲ ਸਿੰਘ ਰੁਪਾਣਾ ਆਦਿ ਆਗੂਆਂ ਵਲੋਂ ਵੀ ਗੁਰਇਕੱਪ੍ਰੀਤ ਸਿੰਘ (ਯੂ.ਐਸ.ਏ.) ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਅੱਜ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਨਾਲ ਕਰਨਗੇ ਮ... ਅਗਲੀ ਖ਼ਬਰ ਮਦਰ ਟੀਚਰ ਸਕੂਲ ਦੇ ਸਾਬਕਾ ਵਿਦਿਆਰਥੀ ਚਿਰਾਗ ਬਾਂਸਲ ਨੇ ਵੱਕਾਰੀ ਬੀ.ਆਈ.ਟੀ.ਐੱਸ. ਪਿਲਾਨੀ ਵਿਚ ਐੱਮ.ਐੱਸ.ਸੀ. (ਗਣਿਤ) ਵਿ...
Ad Position 24