10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪੀ.ਆਰ.ਟੀ.ਸੀ. ਕੰਟਰੈਕਟ ਵਰਕਰਾਂ ਦਾ ਸਰਕਾਰ ਖ਼ਿਲਾਫ਼ ਰੋਸ, ਕੀਤੀ ਗੇਟ ਰੈਲੀ

Ad Position 21
No active advertisement
ਅਜੀਤ ਡੈਸਕ 28-07-2026
ਬਰਨਾਲਾ, 27 ਜੁਲਾਈ (ਨਰਿੰਦਰ ਅਰੋੜਾ)-ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਪੀ.ਆਰ.ਟੀ.ਸੀ ਕੰਟਰੈਕਟ ਵਰਕਰ ਯੂਨੀਅਨ ਦਾ ਸੰਘਰਸ਼ ਹੋਰ ਤਿੱਖਾ ਹੋ ਗਿਆ ਹੈ। ਅੱਜ ਬਰਨਾਲਾ ਪੀ.ਆਰ.ਟੀ.ਸੀ. ਡੀਪੂ ਵਿਖੇ ਯੂਨੀਅਨ ਵਲੋਂ ਗੇਟ ਰੈਲੀ ਕਰ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਨੂੰ ਆਪਣੀਆਂ ਮੰਗਾਂ ਮੰਨਣ ਲਈ ਅਲਟੀਮੇਟਮ ਦਿੱਤਾ ਗਿਆ। ਰੈਲੀ ਦੌਰਾਨ ਆਗੂਆਂ ਗੁਰਪ੍ਰੀਤ ਸਿੰਘ, ਨਿਰਪਾਲ ਸਿੰਘ ਪੱਪੂ, ਸੁਖਪਾਲ ਸਿੰਘ ਪਾਲਾ, ਅੰਗਰੇਜ਼ ਸਿੰਘ ਆਦਿ ਨੇ ਐਲਾਨ ਕੀਤਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 4 ਅਗਸਤ ਨੂੰ ਪੂਰੇ ਪੰਜਾਬ ਤੋਂ ਵਰਕਰ ਚੰਡੀਗੜ੍ਹ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। ਬਰਨਾਲਾ ਡੀਪੂ ਦੇ ਬਾਹਰ ਇਕੱਠੇ ਹੋਏ ਕੰਟਰੈਕਟ ਵਰਕਰਾਂ ਨੇ ਹੱਥਾਂ ਵਿਚ ਬੈਨਰ ਅਤੇ ਪਲੇਕਾਰਡ ਲੈ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ’ਤੇ ਕੰਟਰੈਕਟ ਮੁਲਾਜ਼ਮਾਂ ਨਾਲ ਵਿਤਕਰਾ ਕਰਨ ਅਤੇ ਮੰਗਾਂ ਨੂੰ ਲਟਕਾਉਣ ਦੇ ਦੋਸ਼ ਲਗਾਏ। ਯੂਨੀਅਨ ਆਗੂਆਂ ਨੇ ਕਿਹਾ ਕਿ ਸਾਡੀਆਂ ਮੁੱਖ ਮੰਗਾਂ ਹਨ ਸਾਰੇ ਕੰਟਰੈਕਟ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਪੀ.ਆਰ.ਟੀ.ਸੀ ਦੇ ਵਿਹੜੇ ਵਿਚ ਨਵੀਆਂ ਬੱਸਾਂ ਸ਼ਾਮਿਲ ਕੀਤੀਆਂ ਜਾਣ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤ ਮਿਲ ਸਕੇ, ਕਿੱਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਬੱਸਾਂ ਚਲਾਉਣ ਦੀ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲਾਰੇ-ਲੱਪਿਆਂ ਤੋਂ ਤੰਗ ਆ ਕੇ ਹੁਣ ਸੰਘਰਸ਼ ਨੂੰ ਸੜਕਾਂ ਤੋਂ ਸਿੱਧਾ ਸੀ.ਐਮ. ਨਿਵਾਸ ਤੱਕ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ 4 ਅਗਸਤ ਤੋਂ ਪਹਿਲਾਂ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੂਰੇ ਪੰਜਾਬ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਵਰਕਰ ਚੰਡੀਗੜ੍ਹ ਪਹੁੰਚ ਕੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿ ਸੈਸ਼ਨ ਵੀ ਚੱਲਣ ਵਾਲਾ ਹੈ। ਅਸੀਂ ਸੈਸ਼ਨ ਦੌਰਾਨ ਵੀ ਘਿਰਾਓ ਕਰਾਂਗੇ। ਅਸੀਂ ਆਪਣਾ ਹੱਕ ਲੈ ਕੇ ਹੀ ਮੰਨਾਂਗੇ। ਯੂਨੀਅਨ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ ਅਤੇ ਹੋਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਚਾਨਣ ਸਿੰਘ, ਲਖਵਿੰਦਰ ਸਿੰਘ, ਸੇਵਕ ਸਿੰਘ, ਜਸਵੀਰ ਸਿੰਘ, ਰਜਿੰਦਰ ਸਿੰਘ, ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਬੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਆਰਟ ਐਕਟੀਵਿਟੀ ਕਰਵਾਈ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰੋਜ਼ਗਾਰ ਦੇ ਵਾਅਦਿਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ-ਲਾਭ ਸਿੰਘ ਉਗੋਕੇ
Ad Position 24