09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪੰਜਾਬ ਸਰਕਾਰ ਦੇ ਸਿੱਖਿਆ ਤੇ ਸਿਹਤ ਮੰਤਰੀ ਅਸਤੀਫ਼ਾ ਦੇਣ-ਐਡਵੋਕੇਟ ਰਾਹੀ

Ad Position 21
No active advertisement
ਅਜੀਤ ਡੈਸਕ 28-07-2026
ਰੂੜੇਕੇ ਕਲਾਂ, 27 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਆਮ ਆਦਮੀ ਪਾਰਟੀ ਦੇ ਆਗੂ ਦਿੱਲੀ ਸਰਕਾਰ ਦੇ ਸਿੱਖਿਆ ਮੰਤਰੀ ਦੇ ਅਸਤੀਫ਼ੇ ’ਤੇ ਵਧਾਈਆਂ ਦੇ ਰਹੇ ਹਨ। ਪੰਜਾਬ ਵਿਚ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਪੇਪਰ ਲੀਕ ਮਾਮਲੇ ’ਤੇ ਪੰਜਾਬ ਸਰਕਾਰ ਤੇ ਮੰਤਰੀਆਂ ਨੇ ਚੁੱਪਧਾਰੀ ਹੋਈ ਹੈ। ਦਿੱਲੀ ਵਿਖੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ’ਤੇ ਆਮ ਆਦਮੀ ਪਾਰਟੀ ਦੇ ਆਗੂ ਬਹੁਤ ਰੌਲਾ ਪਾ ਰਹੇ ਹਨ। ਪਟਿਆਲਾ, ਸੰਗਰੂਰ ਤੇ ਬਰਨਾਲਾ ਵਿਖੇ ਪੁਲਿਸ ਵਲੋਂ ਧਰਨਾਕਾਰੀਆਂ ’ਤੇ ਕੀਤੇ ਗਏ ਅਣਮਨੁੱਖੀ ਤਸ਼ੱਦਦ ’ਤੇ ਆਮ ਆਦਮੀ ਪਾਰਟੀ ਵਲੋਂ ਮਗਰਮੱਛ ਵਾਲੇ ਹੰਝੂ ਬਹਾਏ ਜਾ ਰਹੇ ਹਨ। ਆਮ ਆਦਮੀ ਪਾਰਟੀ ਅਤੇ ਇਸ ਦੇ ਆਗੂਆਂ ਦੇ ਦੋਗਲੇ ਚਿਹਰੇ ਅਤੇ ਦੋਗਲੀ ਨੀਤੀ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਭੈਣੀ ਫੱਤਾ ਵਿਖੇ ਮੀਟਿੰਗ ਉਪਰੰਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਬਰਨਾਲਾ ਵਿਖੇ ਸਫ਼ਾਈ ਸੇਵਕ ਬਜ਼ੁਰਗ ਔਰਤਾਂ ’ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਅਤੇ ਅਣਮਨੁੱਖੀ ਤਸ਼ੱਦਦ ਦੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਬਜਾਏ ਪੰਜਾਬ ਸਰਕਾਰ ਅਤੇ ਇਸ ਦੇ ਆਗੂ ਮਾਮਲੇ ਨੂੰ ਠੰਡਾ ਕਰਨ ’ਤੇ ਲੱਗੇ ਹੋਏ ਹਨ। ਪੀੜਤਾਂ ਤੇ ਪੰਜਾਬ ਵਾਸੀਆਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਅਜੇ ਤੱਕ ਪੁਲਿਸ ਨੇ ਕਿਸੇ ਵੀ ਦੋਸ਼ੀ ਖ਼ਿਲਾਫ਼ ਐਫ਼.ਆਈ.ਆਰ ਦਰਜ ਨਹੀਂ ਕੀਤੀ ਹੈ। ਇਸ ਮੌਕੇ ਸਰਕਲ ਪ੍ਰਧਾਨ ਸੁਖਪਾਲ ਸਿੰਘ ਸਮਰਾ ਪੱਖੋ ਕਲਾਂ ਤੋਂ ਇਲਾਵਾ ਅਕਾਲੀ ਵਰਕਰ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਨਵ-ਦੁਰਗਾ ਜਾਗਰਣ ਕਮੇਟੀ ਵਲੋਂ 9ਵਾਂ ਵਿਸ਼ਾਲ ਮਾਂ ਭਗਵਤੀ ਜਾਗਰਣ ਕਰਵਾਇਆ ਅਗਲੀ ਖ਼ਬਰ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦੇ 29ਵੇਂ ਯਾਦਗਾਰੀ ਸਮਾਗਮ ਸੰਬੰਧੀ ਭਰਵੀਂ ਇਕੱਤਰਤਾ
Ad Position 24