09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਚੀਮਾ-ਜੋਧਪੁਰ ਸਕੂਲ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

Ad Position 21
No active advertisement
ਅਜੀਤ ਡੈਸਕ 28-07-2026
ਟੱਲੇਵਾਲ, 27 ਜੁਲਾਈ (ਸੋਨੀ ਚੀਮਾ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਮ ਆਦਮੀ ਪਾਰਟੀ ਦੇ ਬਲਾਕ ਯੂਥ ਵਿੰਗ ਪ੍ਰਧਾਨ ਭੁਪਿੰਦਰ ਕੁਮਾਰ ਭੋਤਨਾ, ਬੁੱਧ ਸਿੰਘ ਸਾਬਕਾ ਸਰਪੰਚ ਭੋਤਨਾ, ਸੁਖਚੈਨ ਸਿੰਘ ਭੋਤਨਾ ਪਾਰਟੀ ਵਰਕਰ, ਸਹਿਜਪ੍ਰੀਤ ਸਿੰਘ ਪਾਰਟੀ ਵਰਕਰ ਨੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਅਤੇ ਸਰਕਾਰ ਵਲੋਂ ਸਿੱਖਿਆ ਖੇਤਰ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਸ੍ਰੀ ਅਨਿਲ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿਚ ਇਤਿਹਾਸਕ ਸੁਧਾਰ ਕਰ ਰਹੀ ਹੈ। ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਮਾਹੌਲ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਬੁਨਿਆਦੀ ਲੋੜਾਂ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਅਜਿਹੀਆਂ ਪਹਿਲਕਦਮੀਆਂ ਵਿਦਿਆਰਥੀਆਂ ਵਿਚ ਪੜ੍ਹਾਈ ਪ੍ਰਤੀ ਰੁਚੀ ਅਤੇ ਆਤਮ-ਵਿਸ਼ਵਾਸ ਨੂੰ ਵਧਾਉਣ ਦੇ ਨਾਲ-ਨਾਲ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਵੀ ਹੋਰ ਮਜ਼ਬੂਤ ਕਰਦੀਆਂ ਹਨ। ਇਸ ਮੌਕੇ ਮੈਡਮ ਲਲਿਤਾ ਮਿੱਤਲ, ਰਮਨਦੀਪ ਕੌਰ, ਯੁਵਰਾਜ, ਮੀਨਾਕਸ਼ੀ ਗਰਗ, ਪਾਇਲ ਗਰਗ, ਪੂਨਮ ਸ਼ਰਮਾ, ਗੁਰਮੀਤ ਕੌਰ, ਡਾ. ਜਤਿੰਦਰ ਜੋਸ਼ੀ ਸਮੇਤ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਤੇ ਬਰਨਾਲੇ ਵਿਖੇ ਹੱਕ ਮੰਗਦੇ ਲੋਕਾਂ ’ਤੇ ਕੀਤੇ ਅੰਨ੍ਹੇਵਾਹ ਤਸ਼ੱਦਦ ਦਾ ਵਿਰੋਧ ਜਾਰੀ ਰਹੇਗਾ: ਕਾਂਗਰਸੀ ਆਗੂ ਅਗਲੀ ਖ਼ਬਰ ਗਊ ਭਗਤਾਂ ਨੇ ਗਊ ਸੇਵਾ, ਸੁਰੱਖਿਆ ਤੇ ਸਨਮਾਨ ਹਿਤ ਏ.ਡੀ.ਸੀ. ਨੂੰ ਸੌਂਪਿਆ ਮੰਗ-ਪੱਤਰ
Ad Position 24