08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਐੱਲ.ਏ.ਡੀ.ਸੀ. ਨੀਤੀ ਦੇ ਵਿਰੋਧ ’ਚ ਵਕੀਲਾਂ ਦੀ ਨਿਰੰਤਰ ਭੁੱਖ ਹੜਤਾਲ ਜਾਰੀ

Ad Position 21
No active advertisement
ਅਜੀਤ ਡੈਸਕ 29-07-2026

ਬਰਨਾਲਾ, 28 ਜੁਲਾਈ (ਨਰਿੰਦਰ ਅਰੋੜਾ)-ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ’ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਵਲੋਂ ਲੀਗਲ ਏਡ ਡਿਫੈਂਸ ਕਾਊਂਸਲ (ਐੱਲ.ਏ.ਡੀ.ਸੀ) ਨੀਤੀ ਦੇ ਵਿਰੋਧ ਵਿਚ ਵਕੀਲਾਂ ਦੀ ਹੜਤਾਲ ਅਤੇ ਲੜੀਵਾਰ ਭੁੱਖ ਹੜਤਾਲ ਲਗਾਤਾਰ ਜਾਰੀ ਹੈ। ਅੱਜ ਭੁੱਖ ਹੜਤਾਲ ਦੇ ਦੌਰਾਨ ਵਕੀਲਾਂ ਨੇ ਜ਼ਿਲ੍ਹਾ ਅਦਾਲਤ ਕੰਪਲੈਕਸ ਵਿਚ ਰੋਸ ਰੈਲੀ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਐਡਵੋਕੇਟ ਧੀਰਜ ਕੁਮਾਰ, ਐਡਵੋਕੇਟ ਹਰਿੰਦਰ ਪਾਲ ਸਿੰਘ ਰਾਣੂੰ, ਐਡਵੋਕੇਟ, ਰੁਪਿੰਦਰ ਸਿੰਘ ਸੰਧੂ, ਐਡਵੋਕੇਟ ਪਰਮਜੀਤ ਸਿੰਘ, ਐਡਵੋਕੇਟ ਪ੍ਰੀਤ ਮਹਿੰਦਰ, ਨਰੇਸ਼ ਕੁਮਾਰੀ ਬਾਵਾ, ਅਨੂ ਸ਼ਰਮਾ ਅਤੇ ਸਰਬਜੀਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਐੱਲ.ਏ.ਡੀ.ਸੀ ਪਾਲਿਸੀ ਲਾਗੂ ਕਰ ਕੇ ਨਿਆਂ ਪ੍ਰਣਾਲੀ ਅਤੇ ਵਕਾਲਤ ਦੇ ਪੇਸ਼ੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਤਹਿਤ ਅਪਰਾਧ ਕਰਨ ਵਾਲੇ ਮੁਲਜ਼ਮਾਂ ਨੂੰ ਵੀ ਮੁਫ਼ਤ ਕਾਨੂੰਨੀ ਸਹਾਇਤਾ ਮਿਲ ਰਹੀ ਹੈ, ਜਿਸ ਨਾਲ ਜੁਰਮ ਕਰਨ ਵਾਲੇ ਅਨਸਰਾਂ ਦੇ ਹੌਸਲੇ ਵਧ ਰਹੇ ਹਨ। ਕੇਂਦਰ ਸਰਕਾਰ ਵਲੋਂ ਵਕੀਲਾਂ ਦੀਆਂ ਮੰਗਾਂ ਨੂੰ ਲਟਕਾਉਣਾ ਸ਼ਰਾਰਤੀ ਅਨਸਰਾਂ ਨੂੰ ਖੁੱਲ੍ਹ ਦੇਣ ਦੇ ਬਰਾਬਰ ਹੈ। ਇਸ ਦੀ ਸਿੱਧੀ ਜ਼ਿੰਮੇਵਾਰੀ ਕੇਂਦਰ ਸਰਕਾਰ ’ਤੇ ਹੈ। ਉਨ੍ਹਾਂ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਵਕੀਲਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੰਜਾਬ ਦੇ ਸਮੂਹ ਵਕੀਲ ਦਿੱਲੀ ਦੇ ਜੰਤਰ-ਮੰਤਰ ਵਿਖੇ ਇਕੱਠੇ ਹੋ ਕੇ ਕੇਂਦਰ ਸਰਕਾਰ ਵਿਰੁੱਧ ਵੱਡਾ ਰੋਸ ਪ੍ਰਦਰਸ਼ਨ ਕਰਨਗੇ ਅਤੇ ਮੰਗ ਕੀਤੀ ਕਿ ਐੱਲ.ਏ.ਡੀ.ਸੀ. ਪ੍ਰਣਾਲੀ ਨੂੰ ਤੁਰੰਤ ਖ਼ਤਮ ਕਰ ਕੇ ਪਹਿਲਾਂ ਵਾਲੀ ਲੀਗਲ ਏਡ ਪ੍ਰਣਾਲੀ ਨੂੰ ਮੁੜ ਬਹਾਲ ਕੀਤਾ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਸੰਘਰਸ਼ ਕਿਸੇ ਵਿਅਕਤੀ ਵਿਸ਼ੇਸ਼ ਦੇ ਵਿਰੁੱਧ ਨਹੀਂ ਹੈ, ਸਗੋਂ ਇਹ ਵਕੀਲ ਭਾਈਚਾਰੇ ਦੀ ਪੇਸ਼ੇਵਰ ਮਰਿਆਦਾ, ਸੁਤੰਤਰਤਾ ਅਤੇ ਨਿਆਂ ਪ੍ਰਣਾਲੀ ਦੀ ਪਾਰਦਰਸ਼ਤਾ ਦੀ ਰੱਖਿਆ ਲਈ ਲੜਿਆ ਜਾ ਰਿਹਾ ਹੈ। ਬਾਰ ਐਸੋਸੀਏਸ਼ਨ ਦੇ ਮਤੇ ਅਨੁਸਾਰ ਇਹ ਮੁਕੰਮਲ ਹੜਤਾਲ ਜੁਆਇੰਟ ਐਕਸ਼ਨ ਕਮੇਟੀ ਦੇ ਅਗਲੇ ਫ਼ੈਸਲੇ ਤੱਕ ਜਾਰੀ ਰਹੇਗੀ। ਲੜੀਵਾਰ ਭੁੱਖ ਹੜਤਾਲ ਵਿਚ ਚੇਅਰਮੈਨ ਹਰਿੰਦਰ ਪਾਲ ਸਿੰਘ ਰਾਣੂੰ, ਜੋਇੰਟ ਸੈਕਟਰੀ ਯਾਦਵ ਸ਼ਰਮਾ, ਇਕਬਾਲ ਸਿੰਘ ਗਿੱਲ, ਦਲਜਿੰਦਰ ਸਿੰਘ ਜੌਹਲ, ਦਵਿੰਦਰ ਸਿੰਘ ਸੰਘੇੜਾ, ਜਤਿੰਦਰ ਸਿੰਘ ਗਿੱਲ, ਗੁਰਮੀਤ ਸਿੰਘ ਸਰਾਓ, ਦਾਰਾ ਸਿੰਘ, ਯੁਵਰਾਜ ਸ਼ਰਮਾ, ਨਵਰੋਜ ਸਿੰਘ, ਭੁਪਿੰਦਰ ਸਿੰਘ ਸੋਹੀ, ਪਰਦੀਪ ਕੌਰ, ਜਸਪ੍ਰੀਤ ਕੌਰ, ਵੀਰਪਾਲ ਕੌਰ ਅਤੇ ਸੁਖਦੀਪ ਸਿੰਘ ਸੰਧੂ ਆਦਿ ਸ਼ਾਮਿਲ ਸਨ। ਇਸ ਮੌਕੇ ਐਡਵੋਕੇਟ ਧਰਮਪਾਲ ਸਿੰਘ, ਕੁਲਵੰਤ ਰਾਏ ਗੋਇਲ, ਗੁਰਪ੍ਰੀਤ ਸਿੰਘ ਕਾਲੀਆ, ਚੰਦਰ ਬਾਂਸਲ, ਚਮਕੌਰ ਸਿੰਘ ਭੱਠਲ, ਰਾਹੁਲ ਗੁਪਤਾ, ਲੋਕੇਸਵਰ ਸੇਵਕ, ਅਬੇ ਜਿੰਦਲ, ਬਲਵਿੰਦਰ ਭੁੱਲਰ, ਸਮੇਤ ਵੱਡੀ ਗਿਣਤੀ ਵਿਚ ਵਕੀਲ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਤੋਰਨ ਲਈ ਭਾਜਪਾ ਨੂੰ ਇਕ ਮੌਕਾ ਦਿੱਤਾ ਜਾਵੇ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਬਰਨਾਲਾ ਦੇ ਸਰਕਾਰੀ ਰੈੱਸਟ ਹਾਊਸ ਦੀ ਦਿਨੋ-ਦਿਨ ਮਾੜੀ ਹੁੰਦੀ ਜਾ ਰਹੀ ਹੈ ਹਾਲਤ
Ad Position 24