ਬਰਨਾਲਾ/ਧਨੌਲਾ, 28 ਜੁਲਾਈ (ਗੁਰਪ੍ਰੀਤ ਸਿੰਘ ਲਾਡੀ, ਜਤਿੰਦਰ ਸਿੰਘ ਧਨੌਲਾ)-ਭਾਰਤੀਆ ਜਨਤਾ ਪਾਰਟੀ ਪੰਜਾਬ ਦਾ ਪ੍ਰਧਾਨ ਬਣਨ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਪਹਿਲੀ ਵਾਰ ਆਪਣੀ ਜੱਦੀ ਜ਼ਿਲ੍ਹੇ ਬਰਨਾਲਾ ਵਿਖੇ ਪਹੁੰਚੇ, ਜਿਥੇ ਉਨ੍ਹਾਂ ਵਲੋਂ ਮੈਰੀਲੈਂਡ ਪੈਲੇਸ ਵਿਖੇ ਰੈਲੀ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਢਿੱਲੋਂ ਨੇ ਸਭ ਤੋਂ ਪਹਿਲਾਂ ਜ਼ਿਲ੍ਹਾ ਬਰਨਾਲਾ ਦੇ ਨਵ-ਨਿਯੁਕਤ ਪ੍ਰਧਾਨ ਨਰਿੰਦਰ ਗਰਗ ਨੀਟਾ ਨੂੰ ਨਸੀਹਤ ਦਿੱਤੀ ਕਿ ਜ਼ਿਲ੍ਹੇ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਚੱਲਿਆ ਜਾਵੇ ਤਾਂ ਜ਼ਿਲ੍ਹੇ ਵਿਚ ਭਾਜਪਾ ਨੂੰ ਪ੍ਰਫੁਲਿਤ ਕੀਤਾ ਜਾ ਸਕੇ। ਆਮ ਆਦਮੀ ਪਾਰਟੀ ’ਤੇ ਵਰ੍ਹਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ‘ਆਪ’ ਸਰਕਾਰ ਨੇ ਪੰਜਾਬ ਦੇ ਬਹੁਤ ਜ਼ਿਆਦਾ ਮਾੜੇ ਹਾਲਾਤ ਕਰ ਦਿੱਤੇ ਹਨ ਅਤੇ ਪੰਜਾਬ ਨੂੰ ਪਹਿਲੇ ਤੋਂ 22ਵੇਂ ਸਥਾਨ ’ਤੇ ਲਿਆ ਦਿੱਤਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਤਰ ਪ੍ਰਦੇਸ਼, ਹਰਿਆਣਾ, ਗੁਜਰਾਤ, ਮਹਾਰਾਸ਼ਟਰ ਆਦਿ ਸੂਬਿਆਂ ਦੀ ਤਰੱਕੀ ਤੇ ਵਿਕਾਸ ਲਈ ਭਾਜਪਾ ਨੂੰ ਇਕ ਮੌਕਾ ਦਿੱਤਾ ਜਾਵੇ ਤਾਂ ਪੰਜਾਬ ਨੂੰ ਮੁੜ ਵਿਕਾਸ ਦੀ ਲੀਹਾਂ ’ਤੇ ਤੋਰਿਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ, ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ, ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ, ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ, ਸਾਬਕਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਸੀਨੀਅਰ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਜੀਵਨ ਬਾਂਸਲ, ਜਥੇਦਾਰ ਸੁਖਵੰਤ ਸਿੰਘ ਧਨੌਲਾ, ਬਲਜਿੰਦਰ ਸਿੰਘ ਵੜਿੰਗ, ਅਰਚਨਾ ਦੱਤ ਸ਼ਰਮਾ, ਧਰਮ ਸਿੰਘ ਫ਼ੌਜੀ ਕੌਂਸਲਰ, ਪ੍ਰੇਮ ਪ੍ਰੀਤਮ ਜਿੰਦਲ, ਰਾਜਿੰਦਰ ਉਪਲ, ਰਘੁਵੀਰ ਪ੍ਰਕਾਸ਼ ਗਰਗ, ਸੰਜੀਵ ਸ਼ਰਮਾ ਹਰੀਓਮ, ਐਡਵੋਕੇਟ ਵਿਸ਼ਾਲ ਸ਼ਰਮਾ, ਗੁਰਜਿੰਦਰ ਸਿੰਘ ਪੱਪੀ ਸੰਧੂ, ਜੱਗਾ ਸਿੰਘ ਮਾਨ, ਕੁਲਦੀਪ ਸਿੰਘ ਧਾਲੀਵਾਲ, ਜਸਵੀਰ ਸਿੰਘ ਗੱਖੀ, ਹਰਬਖਸ਼ੀਸ਼ ਸਿੰਘ ਗੋਨੀ, ਸੁਭਾਸ਼ ਮੱਕੜਾ, ਸੋਹਣ ਮਿੱਤਲ, ਦੀਪਕ ਮਿੱਤਲ, ਮੰਗਲ ਦੇਵ ਸ਼ਰਮਾ, ਐਡਵੋਕੇਟ ਵਿਸ਼ਾਲ ਸ਼ਰਮਾ, ਰਾਕੇਸ਼ ਗੋਇਲ ਤਪਾ, ਅਰੁਣ ਕੁਮਾਰ ਬਾਂਸਲ, ਵਿੱਕੀ ਚੌਧਰੀ, ਜਤਿੰਦਰ ਕੁਮਾਰ ਸੋਨੂੰ, ਰਾਜਿੰਦਰ ਕੁਮਾਰ ਪ੍ਰਧਾਨ ਰਾਮ ਲੀਲਾ ਕਲੱਬ ਆਦਿ ਆਗੂ ਵੀ ਹਾਜ਼ਰ ਸਨ।
ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਤੋਰਨ ਲਈ ਭਾਜਪਾ ਨੂੰ ਇਕ ਮੌਕਾ ਦਿੱਤਾ ਜਾਵੇ-ਕੇਵਲ ਸਿੰਘ ਢਿੱਲੋਂ
ਅਜੀਤ ਡੈਸਕ
29-07-2026