08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

-ਪਿੰਡ ਚੀਮਾ ਦੀ ਪੰਚਾਇਤ ਦਾ ਸਖ਼ਤ ਫ਼ੈਸਲਾ- ਪਿੰਡ ਵਿਚ ਆਪਸੀ ਵਿਆਹ ਕਰਵਾਉਣ ਵਾਲੇ ਜੋੜਿਆਂ ਦੇ ਮੁਕੰਮਲ ਬਾਈਕਾਟ ਦਾ ਮਤਾ ਪਾਸ

Ad Position 21
No active advertisement
ਅਜੀਤ ਡੈਸਕ 29-07-2026

ਟੱਲੇਵਾਲ, 28 ਜੁਲਾਈ (ਸੋਨੀ ਚੀਮਾ)-ਜ਼ਿਲ੍ਹੇ ਦੇ ਪਿੰਡ ਚੀਮਾ ਵਿਖੇ ਸਰਪੰਚ ਮਲੂਕ ਸਿੰਘ ਦੀ ਪ੍ਰਧਾਨਗੀ ਹੇਠ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਵਾਸੀਆਂ ਦੀ ਇਕ ਅਹਿਮ ਅਤੇ ਭਖਵੀਂ ਮੀਟਿੰਗ ਹੋਈ। ਮੀਟਿੰਗ ਦੌਰਾਨ ਪਿੰਡ ਦੇ ਮਾਹੌਲ ਨੂੰ ਤਣਾਅ ਮੁਕਤ ਰੱਖਣ ਅਤੇ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਦੇ ਮਕਸਦ ਨਾਲ ਸਰਬਸੰਮਤੀ ਨਾਲ ਇਕ ਵੱਡਾ ਮਤਾ ਪਾਸ ਕੀਤਾ ਗਿਆ ਹੈ। ਪੰਚਾਇਤ ਅਤੇ ਨਗਰ ਵਾਸੀਆਂ ਨੇ ਫ਼ੈਸਲਾ ਕੀਤਾ ਹੈ ਕਿ ਜੇਕਰ ਪਿੰਡ ਦਾ ਕੋਈ ਲੜਕਾ ਜਾਂ ਲੜਕੀ ਪਿੰਡ ਦੀ ਹੀ ਕਿਸੇ ਲੜਕੀ ਜਾਂ ਲੜਕੇ ਨਾਲ ਆਪਸ ਵਿਚ ਵਿਆਹ ਕਰਵਾਉਂਦੇ ਹਨ, ਤਾਂ ਇਸ ਨੂੰ ਪਿੰਡ ਦੇ ਸੱਭਿਆਚਾਰ ਅਤੇ ਆਪਸੀ ਭਾਈਚਾਰੇ ਦੇ ਖ਼ਿਲਾਫ਼ ਮੰਨਿਆ ਜਾਵੇਗਾ। ਅਜਿਹੇ ਵਿਆਹ ਕਰਵਾਉਣ ਵਾਲੇ ਜੋੜਿਆਂ ਦਾ ਪਿੰਡ ਵਲੋਂ ਸੰਪੂਰਨ ਵਿਰੋਧ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਿੰਡ ਵਿਚ ਰਹਿਣ ਨਹੀਂ ਦਿੱਤਾ ਜਾਵੇਗਾ। ਪਿੰਡ ਦਾ ਕੋਈ ਵੀ ਵਿਅਕਤੀ ਉਨ੍ਹਾਂ ਨਾਲ ਕਿਸੇ ਵੀ ਕਿਸਮ ਦਾ ਸਮਾਜਿਕ ਸਬੰਧ ਨਹੀਂ ਰੱਖੇਗਾ, ਉਨ੍ਹਾਂ ਦਾ ਸਮਾਜਿਕ ਭਾਂਡਾ ਤਿਆਗਿਆ ਜਾਵੇਗਾ ਅਤੇ ਪਿੰਡ ਵਲੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਪੂਰੀ ਤਰ੍ਹਾਂ ਵਾਂਝਾ ਕੀਤਾ ਜਾਵੇਗਾ। ਜੇਕਰ ਲੜਕਾ-ਲੜਕੀ ਦਾ ਕੋਈ ਵੀ ਪਰਿਵਾਰਕ ਮੈਂਬਰ ਜਾਂ ਰਿਸ਼ਤੇਦਾਰ ਉਨ੍ਹਾਂ ਦੀ ਹਮਾਇਤ ਕਰਦਾ ਹੈ ਜਾਂ ਉਨ੍ਹਾਂ ਦਾ ਸਾਥ ਦਿੰਦਾ ਹੈ, ਤਾਂ ਉਸ ਪਰਿਵਾਰ ਦਾ ਵੀ ਸਮਾਜਿਕ ਬਾਈਕਾਟ ਕੀਤਾ ਜਾਵੇਗਾ। ਜੇਕਰ ਕੋਈ ਪਰਿਵਾਰ ਅਜਿਹੇ ਜੋੜੇ ਨੂੰ ਆਪਣੇ ਘਰ ਪਨਾਹ ਦਿੰਦਾ ਹੈ ਅਤੇ ਇਸ ਨਾਲ ਪਿੰਡ ਦਾ ਮਾਹੌਲ ਖ਼ਰਾਬ ਹੁੰਦਾ ਹੈ ਜਾਂ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ, ਤਾਂ ਉਸ ਘਰ ਦਾ ਮਾਲਕ ਹੀ ਇਸ ਦੀ ਪੂਰੀ ਜ਼ਿੰਮੇਵਾਰੀ ਲਵੇਗਾ। ਸਰਪੰਚ ਮਲੂਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਦੀ ਸਹਿਮਤੀ ਨਾਲ ਪਾਸ ਕੀਤਾ ਗਿਆ ਇਹ ਲਿਖਤੀ ਮਤਾ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਵੀ ਸੌਂਪਿਆ ਜਾਵੇਗਾ ਤਾਂ ਜੋ ਪ੍ਰਸ਼ਾਸਨ ਨੂੰ ਇਸ ਤੋਂ ਜਾਣੂ ਕਰਵਾਇਆ ਜਾ ਸਕੇ। ਇਸ ਮੌਕੇ ਮਲੂਕ ਸਿੰਘ ਸਰਪੰਚ, ਗੁਰਮੇਲ ਸਿੰਘ ਪੰਚ, ਜਸਵੀਰ ਸਿੰਘ ਪੰਚ, ਜਗਸੀਰ ਸਿੰਘ ਪੰਚ, ਮਿੰਟੂ ਸਿੰਘ ਪੰਚ, ਬਲਵੰਤ ਸਿੰਘ ਪੰਚ, ਪਰਮਜੀਤ ਕੌਰ ਪੰਚ, ਕਿਰਨਜੀਤ ਕੌਰ ਪੰਚ, ਮਹਿੰਦਰ ਕੌਰ ਪੰਚ, ਗੁਰਪ੍ਰੀਤ ਕੌਰ ਪੰਚ,, ਯੂਸਫ਼ ਖਾਂ ਪੰਚ, ਕਮਲਜੀਤ ਕੌਰ ਬਲਾਕ ਸੰਮਤੀ ਮੈਂਬਰ, ਨਿਰੰਜਣ ਸਿੰਘ ਚੀਮਾ, ਸੰਦੀਪ ਸਿੰਘ ਚੀਮਾ ਆਗੂ ਬੀਕੇਯੂ ਡਕੌਂਦਾ, ਮਲਕੀਤ ਸਿੰਘ ਥਿੰਦ ਆਗੂ ਬੀਕੇਯੂ ਡਕੌਂਦਾ, ਮਜ਼ਦੂਰ ਆਗੂ ਅਵਤਾਰ ਸਿੰਘ, ਸੁਖਜਿੰਦਰ ਸਿੰਘ, ਹਰਜਿੰਦਰ ਸਿੰਘ, ਮੱਖਣ ਸਿੰਘ ਆਹਲੂਵਾਲੀਆ, ਸੁਖਦੇਵ ਸਿੰਘ, ਤੇਗਵੀਰ ਸਿੰਘ ਕਾਂਗਰਸੀ ਆਗੂ, ਬੇਅੰਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਰਾਮ ਬਾਗ ਸਾਹਿਬ, ਨੈਬ ਸਿੰਘ ਆਗੂ ਵਾਰਿਸ ਪੰਜਾਬ ਜੱਥੇਬੰਦੀ, ਕਾਲਾ ਸਿੰਘ ਆਗੂ ਬੀਕੇਯੂ ਕਾਦੀਆਂ, ਜਰਨੈਲ ਸਿੰਘ, ਜੱਗਾ ਸਿੰਘ, ਜਗਤਾਰ ਸਿੰਘ ਥਿੰਦ, ਮੀਤਾ ਸਿੰਘ ਢਿੱਲੋਂ, ਗੁਰਚਰਨ ਸਿੰਘ, ਮੇਜਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਦੇ ਮੁਹਤਬਰ ਵਿਅਕਤੀ ਤੇ ਨਗਰ ਵਾਸੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ‘ਆਪ’ ਸਰਕਾਰ ਵਲੋਂ ਸਫ਼ਾਈ ਕਰਮਚਾਰੀਆਂ ’ਤੇ ਕੀਤਾ ਜ਼ੁਲਮ ਬੇਹੱਦ ਨਿੰਦਣਯੋਗ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਪਿੰਡ ਜਗਜੀਤਪੁਰਾ ਵਿਖੇ ਕਬਜ਼ਾ ਵਰੰਟ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਨੇ ਦਿੱਤਾ ਧਰਨਾ
Ad Position 24