08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

‘ਆਪ’ ਸਰਕਾਰ ਵਲੋਂ ਸਫ਼ਾਈ ਕਰਮਚਾਰੀਆਂ ’ਤੇ ਕੀਤਾ ਜ਼ੁਲਮ ਬੇਹੱਦ ਨਿੰਦਣਯੋਗ-ਕੇਵਲ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 29-07-2026
ਬਰਨਾਲਾ, 28 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤੀਪੂਰਵਕ ਧਰਨਾ ਦੇ ਰਹੇ ਸਫ਼ਾਈ ਕਰਮਚਾਰੀਆਂ ਅਤੇ ਮਹਿਲਾਵਾਂ ’ਤੇ ਪੁਲਿਸ ਵਲੋਂ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸਿਵਲ ਹਸਪਤਾਲ ਵਿਚ ਪਹੁੰਚ ਕੇ ਜ਼ਖ਼ਮੀ ਕਰਮਚਾਰੀਆਂ ਦਾ ਹਾਲ-ਚਾਲ ਪੁੱਛਣ ਪਹੁੰਚੇ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਹਸਪਤਾਲ ਪ੍ਰਸ਼ਾਸਨ ਦੇ ਰਵੱਈਏ ’ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਪੀੜਤਾਂ ਨੂੰ ਆਪਣੇ ਪੱਧਰ ’ਤੇ ਇਲਾਜ ਲਈ ਮਾਲੀ ਸਹਾਇਤਾ ਵੀ ਪ੍ਰਦਾਨ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨਗਰ ਨਿਗਮ ਵਿਖੇ ਚੱਲ ਰਹੇ ਸਫ਼ਾਈ ਕਰਮਚਾਰੀਆਂ ਦੇ ਧਰਨੇ ਵਿਚ ਵੀ ਹਾਜ਼ਰੀ ਲਵਾਈ ਅਤੇ ਸਫ਼ਾਈ ਕਰਮਚਾਰੀਆਂ ਨਾਲ ਡਟ ਕੇ ਖੜ੍ਹਨ ਦੇ ਭਰੋਸਾ ਦਿੱਤਾ। ਸ: ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਕਸਰ ਲੋਕਤੰਤਰ ਵਿਚ ਧਰਨੇ-ਪ੍ਰਦਰਸ਼ਨਾਂ ਨੂੰ ਹਰੇਕ ਨਾਗਰਿਕ ਦਾ ਅਧਿਕਾਰ ਦੱਸਦੇ ਸਨ ਪਰ ਅੱਜ ਉਨ੍ਹਾਂ ਦੇ ਰਾਜ ਵਿਚ ਆਪਣੇ ਹੱਕ ਮੰਗ ਰਹੀਆਂ ਗ਼ਰੀਬ ਮਾਵਾਂ-ਭੈਣਾਂ ਅਤੇ ਸਫ਼ਾਈ ਕਰਮਚਾਰੀਆਂ ’ਤੇ ਜ਼ਾਲਮਾਨਾ ਢੰਗ ਨਾਲ ਡਾਂਗਾਂ ਵਰ੍ਹਾਈਆਂ ਗਈਆਂ ਹਨ, ਜਿਸ ਨਾਲ ਕਈ ਕਰਮਚਾਰੀਆਂ ਦੇ ਸਿਰ ਪਾੜ ਦਿੱਤੇ, ਲੱਤਾਂ ਅਤੇ ਮੋਢੇ ਤੱਕ ਟੁੱਟ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦਾ ਅਹਿਮ ਕੰਮ ਕਰਦੇ ਹਨ ਅਤੇ ਇਨ੍ਹਾਂ ਮਿਹਨਤਕਸ਼ਾਂ ਦਾ ਜਿੰਨਾ ਧੰਨਵਾਦ ਕੀਤਾ ਜਾਵੇ ਘੱਟ ਹੈ, ਪਰ ਇਹ ਸਰਕਾਰ ਜਾਇਜ਼ ਮੰਗਾਂ ਮੰਨਣ ਦੀ ਥਾਂ ਲਾਠੀਆਂ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿਚ ਅਰਵਿੰਦ ਕੇਜਰੀਵਾਲ ਨੇ ਸਾਰੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਗਰੰਟੀ ਦਿੱਤੀ ਸੀ ਪਰ ਐੱਮ.ਸੀ. ਚੋਣਾਂ ਵੇਲੇ ਵੀ ਸਰਕਾਰ ਨੇ ਇਨ੍ਹਾਂ ਨਾਲ ਧੋਖਾ ਕੀਤਾ। ਸਰਕਾਰ ਦਾ ਇਹ ਤਸ਼ੱਦਦ ਭਰਿਆ ਰਵੱਈਆ ਨਵਾਂ ਨਹੀਂ ਹੈ, ਇਸ ਤੋਂ ਪਹਿਲਾਂ ਖੰਨੇ ਵਿਖੇ ਮਨਰੇਗਾ ਕਰਮਚਾਰੀਆਂ ਅਤੇ ਪਟਿਆਲਾ ਵਿਖੇ ਬੇਰੁਜ਼ਗਾਰਾਂ ’ਤੇ ਵੀ ਇਸੇ ਤਰ੍ਹਾਂ ਲਾਠੀਚਾਰਜ ਕੀਤਾ ਗਿਆ ਸੀ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਇਸ ਮਾਮਲੇ ਵਿਚ ਪੰਜਾਬ ਦੇ ਗਵਰਨਰ ਨਾਲ ਵੀ ਮੁਲਾਕਾਤ ਕਰ ਕੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਭਾਜਪਾ ਹਰ ਫ਼ਰੰਟ ’ਤੇ ਸਫ਼ਾਈ ਸੇਵਕਾਂ ਦੇ ਨਾਲ ਖੜੀ ਹੈ। ਉਨ੍ਹਾਂ ਮੰਗ ਕੀਤੀ ਕਿ ਜ਼ਖ਼ਮੀ ਸਫ਼ਾਈ ਕਰਮਚਾਰੀਆਂ ਨੂੰ ਸਰਕਾਰ ਵਲੋਂ ਤੁਰੰਤ ਯੋਗ ਮੁਆਵਜ਼ਾ ਦਿੱਤਾ ਜਾਵੇ, ਕਰਮਚਾਰੀਆਂ ’ਤੇ ਅੱਤਿਆਚਾਰ ਕਰਨ ਵਾਲੇ ਦੋਸ਼ੀ ਅਧਿਕਾਰੀਆਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪ੍ਰਦਰਸ਼ਨਕਾਰੀਆਂ ’ਤੇ ਜ਼ੁਲਮ ਢਾਹੁਣ ਦੀ ਬਜਾਏ ਪਹਿਲ ਦੇ ਆਧਾਰ ’ਤੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਿਆ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ, ਸਾਬਕਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਕੌਂਸਲਰ ਧਰਮ ਸਿੰਘ ਫ਼ੌਜੀ, ਸੀਨੀਅਰ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਆਦਿ ਆਗੂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਜਾਗਰੂਕਤਾ ਵਰਕਸ਼ਾਪ ਲਗਾਈ ਅਗਲੀ ਖ਼ਬਰ -ਪਿੰਡ ਚੀਮਾ ਦੀ ਪੰਚਾਇਤ ਦਾ ਸਖ਼ਤ ਫ਼ੈਸਲਾ- ਪਿੰਡ ਵਿਚ ਆਪਸੀ ਵਿਆਹ ਕਰਵਾਉਣ ਵਾਲੇ ਜੋੜਿਆਂ ਦੇ ਮੁਕੰਮਲ ਬਾਈਕਾਟ ਦਾ ਮਤਾ...
Ad Position 24