08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਜਾਗਰੂਕਤਾ ਵਰਕਸ਼ਾਪ ਲਗਾਈ

Ad Position 21
No active advertisement
ਅਜੀਤ ਡੈਸਕ 29-07-2026
ਬਰਨਾਲਾ, 28 ਜੁਲਾਈ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਦਾ ਉਦੇਸ਼ ਗੰਭੀਰ ਬਿਮਾਰੀ ਹੈਪੇਟਾਈਟਸ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ, ਅਧਿਆਪਕਾ ਡਾ: ਨਮਿਤਾ ਅਤੇ ਸ੍ਰੀ ਹਿਤੇਸ਼ ਬਾਂਸਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਹੈਪੇਟਾਈਟਸ ਇਕ ਇਨਫੈਕਸ਼ਨ ਹੈ ਜੋ ਮੁੱਖ ਤੌਰ ’ਤੇ ਜਿਗਰ ਨੂੰ ਪ੍ਰਭਾਵਿਤ ਕਰਦੀ ਹੈ ਅਤੇ ਜੇਕਰ ਤੁਰੰਤ ਇਲਾਜ ਨਾ ਕੀਤਾ ਜਾਵੇ ਤਾਂ ਇਹ ਗੰਭੀਰ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦੀ ਹੈ। ਉਨ੍ਹਾਂ ਨੇ ਹੈਪੇਟਾਈਟਸ ਦੀਆਂ ਵੱਖ-ਵੱਖ ਕਿਸਮਾਂ, ਉਨ੍ਹਾਂ ਦੇ ਕਾਰਨਾਂ, ਲੱਛਣਾਂ, ਰੋਕਥਾਮ ਉਪਾਵਾਂ ਅਤੇ ਆਧੁਨਿਕ ਇਲਾਜ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਰਕਸ਼ਾਪ ਦੌਰਾਨ, ਵਿਦਿਆਰਥੀਆਂ ਨੂੰ ਨਿੱਜੀ ਸਫ਼ਾਈ ਬਣਾਈ ਰੱਖਣ, ਸ਼ੁੱਧ ਅਤੇ ਸੰਤੁਲਿਤ ਖ਼ੁਰਾਕ ਖਾਣ, ਸਾਫ਼ ਪੀਣ ਵਾਲੇ ਪਾਣੀ ਦੀ ਵਰਤੋਂ ਕਰਨ, ਸਮੇਂ ਸਿਰ ਟੀਕਾਕਰਨ ਕਰਵਾਉਣ ਅਤੇ ਦੂਸ਼ਿਤ ਸੂਈਆਂ ਅਤੇ ਅਸੁਰੱਖਿਅਤ ਖ਼ੂਨ ਚੜ੍ਹਾਉਣ ਤੋਂ ਬਚਣ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਦੇਵ ਰਿਆਤ ਦੀ ਹਿੰਦੀ ਕਾਵਿ ਪੁਸਤਕ ‘ਤੇਰੀ ਨਜ਼ਰ’ ਦਾ ਲੋਕ ਅਰਪਣ ਅਗਲੀ ਖ਼ਬਰ ‘ਆਪ’ ਸਰਕਾਰ ਵਲੋਂ ਸਫ਼ਾਈ ਕਰਮਚਾਰੀਆਂ ’ਤੇ ਕੀਤਾ ਜ਼ੁਲਮ ਬੇਹੱਦ ਨਿੰਦਣਯੋਗ-ਕੇਵਲ ਸਿੰਘ ਢਿੱਲੋਂ
Ad Position 24