08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਭਾਕਿਯੂ ਸਿੱਧੂਪੁਰ ਦੀ ਬਲਾਕ ਪੱਧਰੀ ਮੀਟਿੰਗ ’ਚ ਅਹਿਮ ਮਸਲੇ ਵਿਚਾਰੇ

Ad Position 21
No active advertisement
ਅਜੀਤ ਡੈਸਕ 29-07-2026
ਮਹਿਲ ਕਲਾਂ, 28 ਜੁਲਾਈ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਬਲਾਕ ਮਹਿਲ ਕਲਾਂ ਦੀ ਬਲਾਕ ਪੱਧਰੀ ਮੀਟਿੰਗ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਮਹਿਲ ਕਲਾਂ ਵਿਖੇ ਹੋਈ। ਇਸ ਮੌਕੇ ਆਗੂਆਂ ਜਸਪਾਲ ਸਿੰਘ ਕਲਾਲ ਮਾਜਰਾ, ਕਰਨੈਲ ਸਿੰਘ ਗਾਂਧੀ, ਨਛੱਤਰ ਸਿੰਘ ਸਹੌਰ, ਬਲਵਿੰਦਰ ਸਿੰਘ ਬਿੰਦੂ, ਅਮਰਜੀਤ ਸਿੰਘ ਭੋਲਾ, ਗਿਆਨ ਸਿੰਘ ਬਾਜਵਾ ਨੇ ਕਿਹਾ ਕਿ ਭਾਕਿਯੂ ਸਿੱਧੂਪੁਰ ਸੂਬਾ ਲੀਡਰਸ਼ਿਪ ਦੀ ਅਗਵਾਈ ਹੇਠ ਪੂਰੀ ਤਨਦੇਹੀ ਨਾਲ ਕਿਸਾਨਾਂ ਦੇ ਆਰਥਿਕ, ਸਮਾਜਿਕ ਅਤੇ ਖੇਤੀਬਾੜੀ ਨਾਲ ਜੁੜੇ ਹੱਕਾਂ ਦੀ ਰੱਖਿਆ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਇਕ ਗੈਰ-ਰਾਜਨੀਤਿਕ ਕਿਸਾਨ ਜਥੇਬੰਦੀ ਹੈ, ਜੋ ਕਿਸੇ ਵੀ ਸਿਆਸੀ ਪਾਰਟੀ ਦੇ ਪ੍ਰਭਾਵ ਤੋਂ ਉੱਪਰ ਉੱਠ ਕੇ ਸਿਰਫ਼ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਪੇਂਡੂ ਸਮਾਜ ਦੇ ਹੱਕਾਂ ਲਈ ਲੜਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸਾਨਾਂ ’ਤੇ ਜ਼ੁਲਮ ਹੋਇਆ ਜਾਂ ਉਨ੍ਹਾਂ ਦੇ ਹੱਕਾਂ ’ਤੇ ਡਾਕਾ ਮਾਰਿਆ ਗਿਆ, ਜਥੇਬੰਦੀ ਨੇ ਮੈਦਾਨ ਵਿਚ ਉਤਰ ਕੇ ਸੰਘਰਸ਼ ਕੀਤਾ ਅਤੇ ਕਿਸਾਨਾਂ ਨੂੰ ਇਨਸਾਫ਼ ਦਿਵਾਇਆ। ਮੀਟਿੰਗ ਵਿਚ ਪਿੰਡ ਹਰੀ ਨੌਂ ਦੇ ਕਿਸਾਨਾਂ ਨਾਲ ਹੋ ਰਹੀ ਕਥਿਤ ਬੇਇਨਸਾਫ਼ੀ ਅਤੇ ਬੈਂਕਾਂ ਵੱਲੋਂ ਕੀਤੀਆਂ ਜਾ ਰਹੀਆਂ ਗੈਰ-ਕਾਨੂੰਨੀ ਕਾਰਵਾਈਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਫ਼ੈਸਲਾ ਕੀਤਾ ਗਿਆ ਕਿ 30 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਬਲਾਕ ਦੇ ਸਮੂਹ ਪਿੰਡਾਂ ਵਿਚ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਕਿਸਾਨਾਂ ਨੂੰ ਟਰੈਕਟਰ-ਟਰਾਲੀਆਂ ਅਤੇ ਵੱਡੇ ਕਾਫ਼ਲਿਆਂ ਸਮੇਤ ਪਹੁੰਚਣ ਦੀ ਅਪੀਲ ਕੀਤੀ ਗਈ।ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਅਤੇ ਗੈਰ-ਰਾਜਨੀਤਿਕ ਕਿਸਾਨ ਮੋਰਚੇ ਵਲੋਂ ਸਮੇਂ-ਸਮੇਂ ’ਤੇ ਦਿੱਤੇ ਜਾਂਦੇ ਸੰਘਰਸ਼ ਦੇ ਸੱਦਿਆਂ ਨੂੰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੂਰੀ ਤਾਕਤ ਨਾਲ ਲਾਗੂ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਲੋੜ ਪਈ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਅਖੀਰ ’ਚ ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ 30 ਜੁਲਾਈ ਦੇ ਘਿਰਾਓ ਪ੍ਰੋਗਰਾਮ ਵਿਚ ਵੱਡੀ ਗਿਣਤੀ ’ਚ ਸ਼ਾਮਿਲ ਹੋ ਕੇ ਸੰਘਰਸ਼ ਨੂੰ ਸਫਲ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਤੇ ਮਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਵਲੋਂ 30 ਦੇ ਪੰਜਾਬ ਬੰਦ ਨੂੰ ਸਮਰਥਨ ਦਾ ਐਲਾਨ ਅਗਲੀ ਖ਼ਬਰ ਸੁਖਦੇਵ ਰਿਆਤ ਦੀ ਹਿੰਦੀ ਕਾਵਿ ਪੁਸਤਕ ‘ਤੇਰੀ ਨਜ਼ਰ’ ਦਾ ਲੋਕ ਅਰਪਣ
Ad Position 24